US Shooting: ਏਨੀਂ ਦਿਨੀਂ ਅਮਰੀਕਾ ਤੋਂ ਗੋਲੀਬਾਰੀ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅਜਿਹੀਆਂ ਘਟਨਾਵਾਂ ਹਰ ਰੋਜ਼ ਦੇਖਣ ਨੂੰ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਵਾਸ਼ਿੰਗਟਨ ਦਾ ਹੈ, ਜਿੱਥੇ ਸਿਆਟਲ ਵਿੱਚ ਇੱਕ ਸੁਪਰਮਾਰਕੀਟ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਛਾ ਗਿਆ ਹੈ।
ਅਮਰੀਕਾ ਵਿੱਚ ਅਜਿਹੀਆਂ ਘਟਨਾਵਾਂ ਕਿਉਂ ਵਧੀਆਂ ਹਨ?
ਅਮਰੀਕਾ ਵਿੱਚ ਗੋਲੀਬਾਰੀ ਦੀਆਂ ਵਧਦੀਆਂ ਘਟਨਾਵਾਂ ਚਿੰਤਾਜਨਕ ਹਨ। ਅਜਿਹੇ ਮਾਮਲੇ ਆਏ ਦਿਨ ਦੇਖਣ ਨੂੰ ਮਿਲਦੇ ਹਨ। ਹਾਲਾਂਕਿ ਸਵਾਲ ਇਹ ਉੱਠਦਾ ਹੈ ਕਿ ਅਮਰੀਕਾ ਵਿੱਚ ਅਜਿਹੀਆਂ ਘਟਨਾਵਾਂ ਕਿਉਂ ਵਧੀਆਂ ਹਨ? ਦਰਅਸਲ, ਇਸਦੇ ਪਿੱਛੇ ਇੱਕ ਮੁੱਖ ਕਾਰਨ ਹਰ ਘਰ ਵਿੱਚ ਬੰਦੂਕਾਂ ਦੀ ਮੌਜੂਦਗੀ ਹੈ। ਮੰਨਿਆ ਜਾਂਦਾ ਹੈ ਕਿ ਅਮਰੀਕਾ ਵਿੱਚ ਹਰ ਦੂਜੇ ਘਰ ਵਿੱਚ ਇੱਕ ਬੰਦੂਕ ਹੈ। ਇੱਕ ਰਿਪੋਰਟ ਮੁਤਾਬਕ ਅਮਰੀਕਾ ਵਿੱਚ ਹਰ 100 ਵਿੱਚੋਂ 88 ਲੋਕਾਂ ਕੋਲ ਬੰਦੂਕ ਹੈ। ਅਜਿਹੇ 'ਚ ਹਰ ਛੋਟੀ-ਮੋਟੀ ਨੋਕ-ਝੋਕ ਤੇ ਕਿਸੇ ਵੀ ਗੱਲ 'ਤੇ ਗੋਲੀਆਂ ਚੱਲ ਜਾਂਦੀਆਂ ਹਨ, ਜਿਸ ਕਾਰਨ ਹਰ ਰੋਜ਼ ਗੋਲੀਬਾਰੀ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ