ਚੰਡੀਗੜ੍ਹ: ਅਮਰੀਕਾ (America) ਦੇ ਇੰਡੀਆਨਾਪੋਲਿਸ (Indianapolis) ਵਿਚ ਫੇਡੈਕਸ (FedEx) ਗਰਾਊਂਡ ਵਿੱਚ ਹੋਈ ਗੋਲੀਬਾਰੀ ਵਿੱਚ 8 ਲੋਕਾਂ ਦੀ ਮੌਤ ਹੋ ਗਈ।ਇਸ ਵਿੱਚ ਚਾਰ ਸਿੱਖ ਵੀ ਸ਼ਾਮਲ ਸੀ।ਇਸ ਘਟਨਾ ਮਗਰੋਂ ਹੁਣ ਇੱਕ ਵਕਾਲਤ ਸਮੂਹ ਨੇ ਇਸ ਮਾਮਲੇ ਵਿੱਚ ਸੰਭਾਵਿਤ ਨਸਲੀ ਨਫ਼ਰਤ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।


 


ਦੱਸ ਦੇਈਏ ਕਿ, ਅਮਰੀਕਾ ਵਿੱਚ ਹੋਈ ਇਸ ਅੰਨੇਵਾਹ ਫਾਇਰਿੰਗ ਵਿੱਚ ਚਾਰ ਸਿੱਖਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਪੰਜ ਹੋਰ ਲੋਕ ਜ਼ਖਮੀ ਵੀ ਹੋਏ ਹਨ।ਮੁੱਖ ਮੰਤਰੀ ਨੇ ਟਵੀਟ ਕਰਕੇ ਇਸ ਦੁਖੱਦ ਘਟਨਾ ਤੇ ਸੋਗ ਪ੍ਰਗਾਟਿਆ ਹੈ। 


 


ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ


 


ਬੰਦੂਕਧਾਰੀ ਹਮਲਾਵਰ ਦਾ ਪਛਾਣ 19 ਸਾਲਾ ਬਰੈਂਡਨ ਸਕਾਟ ਹੋਲ ਵਜੋਂ ਹੋਈ ਹੈ, ਜਿਸ ਨੇ ਇੰਡੀਆਨਾਪੋਲਿਸ ਦੇ ਫੇਡੈਕਸ ਕੰਪਨੀ ਦੇ ਕੈਂਪਸ ਵਿੱਚ ਵੀਰਵਾਰ ਦੇਰ ਰਾਤ ਗੋਲੀਬਾਰੀ ਕੀਤੀ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ।ਡਿਲਵਰੀ ਸੇਵਾ ਦੇਣ ਵਾਲੀ ਕੰਪਨੀ ਦੇ ਇਸ ਕੈਂਪਸ ਵਿਚ ਕੰਮ ਕਰਨ ਵਾਲੇ 90 ਪ੍ਰਤੀਸ਼ਤ ਤੋਂ ਵੱਧ ਕਰਮਚਾਰੀ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਦੱਸੇ ਜਾਂਦੇ ਹਨ, ਜਿਨ੍ਹਾਂ ਵਿਚ ਜ਼ਿਆਦਾਤਰ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ।


 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ


ਅਮਰੀਕੀ ਅਧਿਕਾਰੀਆਂ ਨੇ ਸ਼ੁਕਰਵਾਰ ਨੂੰ ਕਿਹਾ ਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੰਦੂਕਧਾਰੀ ਨੇ ਅਜਿਹਾ ਕਿਸ ਮੱਕਸਦ ਨਾਲ ਕੀਤਾ ਸੀ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ