ਵਾਸ਼ਿੰਗਟਨ: ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ 'ਚ ਅੰਦੋਲਨ ਕਰ ਰਹੇ ਹਨ। ਕਿਸਾਨ ਅੰਦੋਲਨ ਨੂੰ ਲੈਕੇ ਹੁਣ ਅਮਰੀਕਾ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਅਮਰੀਕਾ ਦੇ ਸਟੇਟ ਡਿਪਾਰਟਮੈਂਟ ਨੇ ਕਿਹਾ ਕਿ ਕਿਸੇ ਵੀ ਦੇਸ਼ 'ਚ ਸ਼ਾਂਤੀਪੂਰਨ ਵਿਰੋਧ ਨੂੰ ਲੋਕਤੰਤਰ ਦੀ ਪਛਾਣ ਮੰਨਿਆ ਜਾਂਦਾ ਹੈ। ਅਜਿਹੇ 'ਚ ਕਾਨੂੰਨਾਂ ਨੂੰ ਲੈਕੇ ਹੋਏ ਮਤਭੇਦਾਂ ਨੂੰ ਗੱਲਬਾਤ ਜਰੀਏ ਸੁਲਝਾਇਆ ਜਾਣਾ ਚਾਹੀਦਾ ਹੈ।
US
ਭਾਰਤੀ ਸੁਪਰੀਮ ਕੋਰਟ ਨੇ ਵੀ ਸ਼ਾਂਤੀਪੂਰਵਕ ਵਿਰੋਧ ਪ੍ਰਦਾਰਸ਼ਨਾਂ ਦਾ ਸਮਰਥਨ ਕੀਤਾ- ਅਮਰੀਕਾ
ਅਮਰੀਕੀ ਸਟੇਟ ਡਿਪਾਰਟਮੈਂਟ ਦੇ ਇਕ ਬੁਲਾਰੇ ਨੇ ਕਿਹਾ, 'ਅਮਰੀਕਾ ਮੰਨਦਾ ਹੈ ਕਿ ਸ਼ਾਂਤੀਪੂਰਵਕ ਵਿਰੋਧ ਕਿਸੇ ਵੀ ਸੰਪੰਨ ਲੋਕਤੰਤਰ ਦੀ ਪਛਾਣ ਹੈ। ਮਤਭੇਦਾਂ ਨੂੰ ਗੱਲਬਾਤ ਨਾਲ ਹੱਲ ਕੀਤਾ ਜਾਣਨਾ ਚਾਹੀਦਾ ਹੈ।'
ਏਨਾ ਹੀ ਨਹੀਂ ਉਨ੍ਹਾਂ ਕਿਹਾ, 'ਭਾਰਤੀ ਸੁਪਰੀਮ ਕੋਰਟ ਨੇ ਵੀ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨਾਂ ਦਾ ਸਮਰਥਨ ਕੀਤਾ ਹੈ। ਅਸੀਂ ਮਤਭੇਦਾਂ ਨੂੰ ਗੱਲਬਾਤ ਨਾਲ ਸੁਲਝਾਉਣ ਨੂੰ ਉਤਸ਼ਾਹਿਤ ਕਰਦੇ ਹਾਂ।'
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ