ਪੜਚੋਲ ਕਰੋ

US Students Visa: ਅਮਰੀਕਾ ਵੱਲੋਂ ਸਟੂਡੈਂਟ ਵੀਜ਼ਾ 'ਤੇ ਸ਼ਿਕੰਜਾ, ਇੰਟਰਵਿਊ 'ਤੇ ਪਾਬੰਦੀ, ਸਖਤ ਜਾਂਚ ਦੇ ਆਦੇਸ਼

ਅਮਰੀਕੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਵਿਊ 'ਤੇ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਮੰਗਲਵਾਰ ਨੂੰ ਇਸ ਸਬੰਧੀ ਇੱਕ ਆਦੇਸ਼ ਜਾਰੀ ਕੀਤਾ। ਇਸ ਆਰਡਰ ਦਾ ਉਦੇਸ਼ ਦੇਸ਼ ਦੀਆਂ ਯੂਨੀਵਰਸਿਟੀਆਂ...

US Students Visa: ਅਮਰੀਕੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਵਿਊ 'ਤੇ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਮੰਗਲਵਾਰ ਨੂੰ ਇਸ ਸਬੰਧੀ ਇੱਕ ਆਦੇਸ਼ ਜਾਰੀ ਕੀਤਾ। ਇਸ ਆਰਡਰ ਦਾ ਉਦੇਸ਼ ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਯਹੂਦੀ ਵਿਰੋਧੀ ਤੇ ਖੱਬੇਪੱਖੀ ਵਿਚਾਰਾਂ ਨੂੰ ਰੋਕਣਾ ਹੈ। ਰੂਬੀਓ ਨੇ ਦੁਨੀਆ ਭਰ ਦੇ ਅਮਰੀਕੀ ਦੂਤਾਵਾਸਾਂ ਨੂੰ ਆਦੇਸ਼ ਜਾਰੀ ਕੀਤੇ ਤੇ ਕਿਹਾ ਕਿ ਵਿਦਿਆਰਥੀ ਵੀਜ਼ਿਆਂ ਲਈ ਨਵੇਂ ਇੰਟਰਵਿਊ ਤੈਅ ਨਾ ਕੀਤੇ ਜਾਣ ਕਿਉਂਕਿ ਟਰੰਪ ਸਰਕਾਰ ਅਮਰੀਕਾ ਆਉਣ ਵਾਲੇ ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀ ਜਾਂਚ ਨੂੰ ਹੋਰ ਸਖ਼ਤ ਕਰਨ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਤੁਰੰਤ ਪ੍ਰਭਾਵ ਨਾਲ ਕੌਂਸਲਰ ਸੈਕਸ਼ਨ ਅਗਲੇ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੱਕ ਵਿਦਿਆਰਥੀ ਜਾਂ ਐਕਸਚੇਂਜ ਵਿਜ਼ਟਰ (F, M ਤੇ J) ਵੀਜ਼ਾ ਲਈ ਨਵੇਂ ਇੰਟਰਵਿਊ ਲਈ ਸਮਾਂ ਨਾ ਦੇਣ। ਹਾਲਾਂਕਿ ਪਹਿਲਾਂ ਤੋਂ ਤਹਿ ਕੀਤੇ ਇੰਟਰਵਿਊ ਕੀਤੇ ਜਾ ਸਕਦੇ ਹਨ ਪਰ ਨਵੇਂ ਇੰਟਰਵਿਊ ਸ਼ੈਡਿਊਲ ਨਾ ਕੀਤੇ ਜਾਣ। ਇਹ ਪਾਬੰਦੀ F, M ਤੇ J ਵੀਜ਼ਾ ਸ਼੍ਰੇਣੀਆਂ 'ਤੇ ਲਾਗੂ ਹੈ, ਜੋ ਜ਼ਿਆਦਾਤਰ ਅੰਤਰਰਾਸ਼ਟਰੀ ਵਿਦਿਆਰਥੀਆਂ ਤੇ ਐਕਸਚੇਂਜ ਵਿਜ਼ਟਰਾਂ ਨੂੰ ਕਵਰ ਕਰਦੇ ਹਨ। 

ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਆਉਣ ਵਾਲੇ ਵਿਦਿਆਰਥੀ ਅਮਰੀਕੀ ਸੁਰੱਖਿਆ ਲਈ ਖ਼ਤਰਾ ਹੋ ਸਕਦੇ ਹਨ ਜਾਂ ਯਹੂਦੀ ਵਿਰੋਧੀ ਮਾਹੌਲ ਨੂੰ ਭੜਕਾ ਕਰ ਸਕਦੇ ਹਨ। ਟਰੰਪ ਪ੍ਰਸ਼ਾਸਨ ਨੇ ਅਧਿਕਾਰੀਆਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨੀ ਜਾਣ ਵਾਲੀ ਸਮੱਗਰੀ ਦਾ ਪਤਾ ਲਗਾਉਣ ਲਈ ਇੰਸਟਾਗ੍ਰਾਮ, ਟਿੱਕਟੌਕ ਤੇ ਐਕਸ ਵਰਗੇ ਪਲੇਟਫਾਰਮਾਂ 'ਤੇ ਪੋਸਟਾਂ, ਲਾਈਕਸ, ਟਿੱਪਣੀਆਂ ਤੇ ਸ਼ੇਅਰਾਂ ਦੀ ਜਾਂਚ ਕਰਨ ਦਾ ਵੀ ਆਦੇਸ਼ ਦਿੱਤਾ ਹੈ।

ਦ ਗਾਰਡੀਅਨ ਅਨੁਸਾਰ ਅਧਿਕਾਰੀ ਮਾਰਚ ਤੋਂ ਫਲਸਤੀਨ ਪੱਖੀ ਪ੍ਰਦਰਸ਼ਨਾਂ ਵਿੱਚ ਸ਼ਾਮਲ ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਦੀ ਜਾਂਚ ਕਰ ਰਹੇ ਹਨ। ਉਹ ਅਪਮਾਨਜਨਕ ਮੰਨੀਆਂ ਜਾਂਦੀਆਂ ਪੋਸਟਾਂ ਦੇ ਸਕ੍ਰੀਨਸ਼ਾਟ ਲੈ ਰਹੇ ਹਨ। ਭਾਵੇਂ ਕਿ ਸਮੱਗਰੀ ਨੂੰ ਬਾਅਦ ਵਿੱਚ ਹਟਾ ਦਿੱਤਾ ਗਿਆ ਹੋਏ। ਹਾਲਾਂਕਿ, ਇਹ ਆਦੇਸ਼ ਸਪੱਸ਼ਟ ਤੌਰ 'ਤੇ ਇਹ ਨਹੀਂ ਦੱਸਦਾ ਕਿ ਭਵਿੱਖ ਵਿੱਚ ਸੋਸ਼ਲ ਮੀਡੀਆ ਜਾਂਚ ਵਿੱਚ ਕੀ ਦੇਖਿਆ ਜਾਵੇਗਾ। ਪਹਿਲਾਂ ਸੋਸ਼ਲ ਮੀਡੀਆ ਜਾਂਚ ਸਿਰਫ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਹੁੰਦੀ ਸੀ ਜੋ ਫਲਸਤੀਨ ਪੱਖੀ ਪ੍ਰਦਰਸ਼ਨਾਂ ਵਿੱਚ ਸ਼ਾਮਲ ਸਨ।


ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਜੇਕਰ ਕੋਈ ਵਿਦੇਸ਼ੀ ਵਿਦਿਆਰਥੀ ਬਿਨਾਂ ਦੱਸੇ ਕੋਰਸ ਛੱਡ ਦਿੰਦਾ ਹੈ ਜਾਂ ਕਲਾਸ ਵਿੱਚ ਨਹੀਂ ਜਾਂਦਾ ਜਾਂ ਪੜ੍ਹਾਈ ਅੱਧ ਵਿਚਕਾਰ ਛੱਡ ਦਿੰਦਾ ਹੈ ਤਾਂ ਉਸ ਦਾ ਵਿਦਿਆਰਥੀ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ। ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਬਿਆਨ ਜਾਰੀ ਕੀਤਾ ਹੈ। ਦੂਤਾਵਾਸ ਨੇ ਕਿਸੇ ਵੀ ਸਮੱਸਿਆ ਤੋਂ ਬਚਣ ਲਈ ਹਮੇਸ਼ਾ ਆਪਣੀਆਂ ਵੀਜ਼ਾ ਸ਼ਰਤਾਂ ਦੀ ਪਾਲਣਾ ਕਰਨ ਲਈ ਕਿਹਾ ਹੈ।

 

ਟਾਪ ਹੈਡਲਾਈਨ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget