US Train Derail: ਅਮਰੀਕਾ ਦੇ ਮਿਸੌਰੀ 'ਚ ਰੇਲਗੱਡੀ ਪਟੜੀ ਤੋਂ ਉਤਰੀ, ਕਈ ਲੋਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ
ਐਮਟਰੈਕ ਮੀਡੀਆ ਸੈਂਟਰ ਤੋਂ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ, '27 ਜੂਨ ਨੂੰ ਦੁਪਹਿਰ 12:42 'ਤੇ ਲਾਸ ਏਂਜਲਸ ਤੋਂ ਸ਼ਿਕਾਗੋ ਜਾ ਰਹੀ BNSF ਟ੍ਰੈਕ 'ਤੇ ਪੂਰਬ ਵੱਲ ਜਾ ਰਹੀ ਸਾਊਥਵੈਸਟ ਚੀਫ ਟਰੇਨ ਇਕ ਟਰੱਕ ਨਾਲ ਟਕਰਾ ਗਈ।
ਅਮਰੀਕਾ ਦੇ ਮਿਸੌਰੀ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਮਰੀਕਾ ਦੇ ਮਿਸੂਰੀ ਵਿੱਚ ਸੋਮਵਾਰ ਨੂੰ ਇੱਕ ਡੰਪ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਐਮਟਰੈਕ ਰੇਲਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 50 ਲੋਕ ਜ਼ਖਮੀ ਹੋ ਗਏ। ਫਿਲਹਾਲ ਬਚਾਅ ਕਾਰਜ ਜਾਰੀ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਾ ਰਿਹਾ ਹੈ।
ਐਮਟਰੈਕ ਮੀਡੀਆ ਸੈਂਟਰ ਤੋਂ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ, '27 ਜੂਨ ਨੂੰ ਦੁਪਹਿਰ 12:42 'ਤੇ ਲਾਸ ਏਂਜਲਸ ਤੋਂ ਸ਼ਿਕਾਗੋ ਜਾ ਰਹੀ BNSF ਟ੍ਰੈਕ 'ਤੇ ਪੂਰਬ ਵੱਲ ਜਾ ਰਹੀ ਸਾਊਥਵੈਸਟ ਚੀਫ ਟਰੇਨ ਇਕ ਟਰੱਕ ਨਾਲ ਟਕਰਾ ਗਈ। ਜਿਸ ਕਾਰਨ ਰੇਲਗੱਡੀ ਦੀਆਂ 8 ਬੋਗੀਆਂ ਅਤੇ 2 ਇੰਜਣ ਪਟੜੀ ਤੋਂ ਉਤਰ ਗਏ।
US | Approximately 243 passengers and 12 crew members onboard with early reports of injuries after 8 cars, 2 locomotives derailed after striking a truck that was obstructing a public crossing near Mendon, Missouri: Amtrak media center
— ANI (@ANI) June 27, 2022
ਦੱਸਿਆ ਜਾ ਰਿਹਾ ਹੈ ਕਿ ਟਰੇਨ 'ਚ ਕਰੀਬ 243 ਯਾਤਰੀ ਅਤੇ 12 ਕਰੂ ਮੈਂਬਰ ਸਵਾਰ ਸਨ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਚਾਲਕ ਦਲ ਦੇ 12 ਮੈਂਬਰ ਜ਼ਖਮੀ ਹੋਏ ਹਨ। ਘਟਨਾ ਤੋਂ ਬਾਅਦ ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਥਾਨਕ ਅਧਿਕਾਰੀ ਯਾਤਰੀਆਂ ਦੀ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਦੀ ਘਟਨਾ ਪ੍ਰਤੀਕਿਰਿਆ ਟੀਮ ਨੂੰ ਸਰਗਰਮ ਕਰ ਦਿੱਤਾ ਗਿਆ ਹੈ।
ਕੰਪਨੀ ਦਾ ਕਹਿਣਾ ਹੈ ਕਿ ਉਹ ਆਪਣੇ ਯਾਤਰੀਆਂ ਅਤੇ ਕਰਮਚਾਰੀਆਂ ਦੀ ਮਦਦ ਲਈ ਘਟਨਾ ਸਥਾਨ 'ਤੇ ਐਮਰਜੈਂਸੀ ਕਰਮਚਾਰੀਆਂ ਨੂੰ ਤਾਇਨਾਤ ਕਰ ਰਹੀ ਹੈ। ਫਿਲਹਾਲ ਕੰਪਨੀ ਨੇ ਉਨ੍ਹਾਂ ਲੋਕਾਂ ਲਈ ਹੈਲਪਲਾਈਨ ਦਾ ਪ੍ਰਬੰਧ ਕੀਤਾ ਹੈ ਜੋ ਇਸ ਟਰੇਨ 'ਚ ਸਫਰ ਕਰਨ ਵਾਲੇ ਆਪਣੇ ਪਰਿਵਾਰਾਂ ਬਾਰੇ ਜਾਣਕਾਰੀ ਚਾਹੁੰਦੇ ਹਨ। ਤੁਸੀਂ 800-523-9101 'ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।