US Warning to Indians: ਅਮਰੀਕਾ ਦੀ ਭਾਰਤੀਆਂ ਨੂੰ ਚੇਤਾਵਨੀ! ਵੀਜ਼ੇ ਰੱਦ ਕਰਕੇ ਕਰ ਦਿਆਂਗੇ ਡਿਪੋਰਟ
US Embassy issues Warning to Indian Travelers: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲਗਤਾਰ ਭਾਰਤੀ ਪ੍ਰਵਾਸੀਆਂ ਪ੍ਰਤੀ ਸਖਤੀ ਦਿਖਾ ਰਿਹਾ ਹੈ। ਇੱਕ ਪਾਸੇ ਅਮਰੀਕਾ ਸਖਤ ਵਪਾਰਕ ਸ਼ਰਤਾਂ ਰੱਖ ਰਿਹਾ ਤੇ ਦੂਜੇ ਪਾਸੇ...

US Embassy issues Warning to Indian Travelers: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲਗਤਾਰ ਭਾਰਤੀ ਪ੍ਰਵਾਸੀਆਂ ਪ੍ਰਤੀ ਸਖਤੀ ਦਿਖਾ ਰਿਹਾ ਹੈ। ਇੱਕ ਪਾਸੇ ਅਮਰੀਕਾ ਸਖਤ ਵਪਾਰਕ ਸ਼ਰਤਾਂ ਰੱਖ ਰਿਹਾ ਤੇ ਦੂਜੇ ਪਾਸੇ ਭਾਰਤੀ ਪਰਵਾਸੀਆਂ ਉਪਰ ਸ਼ਿਕੰਜਾ ਕੱਸ ਰਿਹਾ ਹੈ। ਇਸ ਤਹਿਤ ਹੀ ਭਾਰਤ ਵਿੱਚ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਅਮਰੀਕੀ ਵੀਜ਼ਾ ਧਾਰਕ ਭਾਰਤੀਆਂ ਨੂੰ ਤੈਅ ਇਮੀਗ੍ਰੇਸ਼ਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਚੇਤਾਵਨੀ ਵਿੱਚ ਸਾਫ਼ ਕਿਹਾ ਗਿਆ ਹੈ ਕਿ ਅਜਿਹਾ ਕਰਨ ਵਿੱਚ ਨਾਕਾਮ ਰਹਿਣ ’ਤੇ ਵੀਜ਼ਾ ਰੱਦ ਕਰਕੇ ਸਬੰਧਤ ਵਿਅਕਤੀ ਨੂੰ ਅਮਰੀਕਾ ਵਿੱਚੋਂ ਡਿਪੋਰਟ ਕੀਤਾ ਜਾ ਸਕਦਾ ਹੈ।
ਦਰਅਸਲ, ਅਮਰੀਕਾ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਮੁਲਕ ਵਿੱਛ ਭਾਰਤੀਆਂ ਦੇ ਸੋਸ਼ਲ ਮੀਡੀਆ ਦੀ ਲਗਾਤਾਰ ਸਕਰੀਨਿੰਗ ਹੁੰਦੀ ਰਹੇਗੀ। ਜੇਕਰ ਉਨ੍ਹਾਂ ਨੇ ਅਮਰੀਕੀ ਨਿਯਮਾਂ ਦੇ ਉਲਟ ਕੁਝ ਵੀ ਸੋਸ਼ਲ ਮੀਡੀਆ ਉਪਰ ਪੋਸਟ ਕੀਤਾ ਤਾਂ ਵੀਜ਼ਾ ਰੱਦ ਕਰਕੇ ਡਿਪੋਰਟ ਕਰ ਦਿੱਤਾ ਜਾਏਗਾ। ਅਮਰੀਕਾ ਵੱਲੋਂ ਸਭ ਤੋਂ ਵੱਧ ਨਜ਼ਰ ਵਿਦਿਆਰਥੀਆਂ ਉਪਰ ਰੱਖੀ ਜਾ ਰਹੀ ਹੈ। ਇਸ ਤਹਿਤ ਕੁਝ ਵਿਦਿਆਰਥੀਆਂ ਨੂੰ ਡਿਪੋਰਟ ਵੀ ਕੀਤਾ ਗਿਆ ਹੈ।
U.S. visa screening does not stop after a visa is issued. We continuously check visa holders to ensure they follow all U.S. laws and immigration rules – and we will revoke their visas and deport them if they don’t. pic.twitter.com/jV1o6ETRg4
— U.S. Embassy India (@USAndIndia) July 12, 2025
ਹੁਣ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਦੂਤਾਵਾਸ ਨੇ ਕਿਹਾ, “ਵੀਜ਼ਾ ਜਾਰੀ ਹੋਣ ਤੋਂ ਬਾਅਦ ਵੀਜ਼ਾ ਸਕ੍ਰੀਨਿੰਗ ਬੰਦ ਨਹੀਂ ਹੁੰਦੀ। ਅਸੀਂ ਇਹ ਯਕੀਨੀ ਬਣਾਉਣ ਲਈ ਵੀਜ਼ਾ ਧਾਰਕਾਂ ਦੀ ਲਗਾਤਾਰ ਜਾਂਚ ਕਰਦੇ ਹਾਂ ਕਿ ਉਹ ਸਾਰੇ ਅਮਰੀਕੀ ਕਾਨੂੰਨਾਂ ਤੇ ਇਮੀਗ੍ਰੇਸ਼ਨ ਨਿਯਮਾਂ ਦੀ ਪਾਲਣਾ ਕਰਦੇ ਹਨ ਜਾਂ ਨਹੀਂ। ਜੇ ਉਹ ਅਜਿਹਾ ਨਹੀਂ ਕਰਦੇ ਤਾਂ ਅਸੀਂ ਉਨ੍ਹਾਂ ਦੇ ਵੀਜ਼ੇ ਰੱਦ ਕਰ ਦੇਵਾਂਗੇ ਅਤੇ ਉਨ੍ਹਾਂ ਨੂੰ ਦੇਸ਼ ਨਿਕਾਲਾ (ਡਿਪੋਰਟ) ਦੇ ਦੇਵਾਂਗੇ।”
ਗ਼ੌਰਤਲਬ ਹੈ ਕਿ ਪਹਿਲਾਂ ਅਮਰੀਕਾ ਨੇ ਇੱਕ ਸਲਾਹ ਜਾਰੀ ਕੀਤੀ ਸੀ ਜਿਸ ਵਿੱਚ ਵੀਜ਼ਾ ਬਿਨੈਕਾਰਾਂ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਦੇ ਵੇਰਵੇ ਮੁਹੱਈਆ ਕਰਾਉਣੇ ਜ਼ਰੂਰੀ ਕੀਤੇ ਗਏ ਸਨ। ਇਸ ਦਾ ਮਕਸਦ ਇਨ੍ਹਾਂ ਵੀਜ਼ਾ ਖ਼ਾਤਿਆਂ ਦੀ ਅਮਰੀਕੀ ਕਾਨੂੰਨਾਂ ਦੇ ਉਲਟ ਕਿਸੇ ਵੀ ਸਮੱਗਰੀ ਜਾਂ ਵਿਚਾਰਾਂ ਲਈ ਇਨ੍ਹਾਂ ਦੀ ਪੜਤਾਲ ਕਰਨਾ ਹੈ। ਹੁਣ ਅਮਰੀਕਾ ਨੇ ਕਿਹਾ ਹੈ ਕਿ ਵੀਜ਼ਾ ਮਿਲਣ ਮਗਰੋਂ ਵੀ ਭਾਰਤੀਆਂ ਦੇ ਸੋਸ਼ਲ ਮੀਡੀਆ ਦੀ ਸਕਰੀਨਿੰਗ ਜਾਰੀ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















