Washington flight crash: ਵਾਸ਼ਿੰਗਟਨ ਡੀਸੀ ਦੇ ਨੇੜੇ ਰੀਗਨ ਵਾਸ਼ਿੰਗਟਨ ਨੈਸ਼ਨਲ ਏਅਰਪੋਰਟ (DCA) ਨੇੜੇ ਇੱਕ ਭਿਆਨਕ ਜਹਾਜ਼ ਹਾਦਸਾ ਵਾਪਰਿਆ ਹੈ। ਪੀਐਸਏ (PSA) ਏਅਰਲਾਈਨਜ਼ ਦਾ ਇੱਕ ਯਾਤਰੀ ਜਹਾਜ਼ ਹਵਾ ਵਿੱਚ ਇੱਕ ਫੌਜ ਦੇ ਹੈਲੀਕਾਪਟਰ ਨਾਲ ਟਕਰਾ ਗਿਆ ਅਤੇ ਨਦੀ ਵਿੱਚ ਡਿੱਗ ਗਿਆ। ਏਅਰਲਾਈਨ ਸੂਤਰਾਂ ਅਨੁਸਾਰ ਜਹਾਜ਼ ਵਿੱਚ 60 ਯਾਤਰੀ ਸਵਾਰ ਸਨ। ਪੀਐਸਏ (PSA) ਏਅਰਲਾਈਨਜ਼ ਅਮਰੀਕਨ ਏਅਰਲਾਈਨਜ਼ ਦੀ ਇੱਕ ਸਹਾਇਕ ਕੰਪਨੀ ਹੈ। ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਵਿੱਚ 65 ਯਾਤਰੀਆਂ ਦੇ ਬੈਠਣ ਦੀ ਸਮਰੱਥਾ ਸੀ।
ਹਾਦਸੇ ਤੋਂ ਬਾਅਦ, ਵਾਸ਼ਿੰਗਟਨ ਡੀਸੀ (Washington DC) ਹਵਾਈ ਅੱਡੇ 'ਤੇ ਸਾਰੇ ਟੇਕਆਫ ਅਤੇ ਲੈਂਡਿੰਗ ਰੋਕ ਦਿੱਤੀਆਂ ਗਈਆਂ ਹਨ। ਇਸੇ ਮੁੱਦੇ 'ਤੇ ਅਮਰੀਕੀ ਸੈਨੇਟਰ ਟੇਡ ਕਰੂਜ਼ ਨੇ ਟਵੀਟ ਕੀਤਾ ਕਿ ਹਾਦਸੇ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ, ਮੌਤਾਂ ਦੀ ਸਹੀ ਗਿਣਤੀ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।
ਇਸ ਘਟਨਾ 'ਤੇ ਅਮਰੀਕਨ ਏਅਰਲਾਈਨਜ਼ ਨੇ ਬਿਆਨ ਜਾਰੀ ਕਰਕੇ ਕਿਹਾ?
ਅਮਰੀਕਨ ਏਅਰਲਾਈਨਜ਼ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਅਸੀਂ ਇਸ ਮਾਮਲੇ ਤੋਂ ਜਾਣੂ ਹਾਂ, ਜਿਸ ਵਿੱਚ ਜਾਣਕਾਰੀ ਸਾਹਮਣੇ ਆਈ ਹੈ ਕਿ PSA ਦੁਆਰਾ ਸੰਚਾਲਿਤ ਅਮਰੀਕਨ ਈਗਲ ਫਲਾਈਟ 5342 ਕਰੈਸ਼ ਹੋ ਗਿਆ ਹੈ। ਇਸ ਬਾਰੇ ਹੋਰ ਜਾਣਕਾਰੀ ਬਾਅਦ ਵਿੱਚ ਦਿੱਤੀ ਜਾਵੇਗੀ।
ਫਿਲਹਾਲ ਕੀ ਸਥਿਤੀ ਹੈ?
ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਇਸ ਦੌਰਾਨ ਨਦੀ ਵਿੱਚ ਡਿੱਗੇ ਜਹਾਜ਼ ਦੇ ਮਲਬੇ ਦੀ ਭਾਲ ਕੀਤੀ ਜਾ ਰਹੀ ਹੈ। ਹਾਲਾਂਕਿ, ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।