ਪੜਚੋਲ ਕਰੋ

ਟਰੰਪ ਲਾਉਣਗੇ 70000 ਭਾਰਤੀਆਂ ਦੇ ਵੀਜ਼ਿਆਂ 'ਤੇ ਰੋਕ

  ਚੰਡੀਗੜ੍ਹ: ਟਰੰਪ ਪ੍ਰਸ਼ਾਸਨ ਨੇ ਇੱਕ ਸੰਘੀ ਅਦਾਲਤ ਵਿੱਚ ਦੱਸਿਆ ਕਿ H4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ’ਤੇ ਰੋਕ ਲਾਉਣ ਸਬੰਧੀ ਤਿੰਨ ਮਹੀਨਿਆਂ ਅੰਦਰ ਫੈਸਲਾ ਲਿਆ ਜਾ ਸਕਦਾ ਹੈ। H4 ਵੀਜ਼ਾ H-1B ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ (ਪਤੀ-ਪਤਨੀ ਤੇ 21 ਸਾਲ ਤੋਂ ਘੱਟ ਉਸਰ ਦੇ ਬੱਚੇ) ਨੂੰ ਦਿੱਤਾ ਜਾਂਦਾ ਹੈ। ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਸ਼ਾਸਨ ਕਾਲ ਵਿੱਚ ਬਣੇ ਇਸ ਨਿਯਮ ਦਾ ਸਭਤੋਂ ਵੱਧ ਲਾਹਾ ਭਾਰਤੀ-ਅਮਰੀਕੀਆਂ ਨੂੰ ਮਿਲਿਆ ਸੀ। ਹੁਣ ਟਰੰਪ ਦੇ ਫੈਸਲੇ ਨਾਲ ਭਾਰਤ ਮਹਿਲਾਵਾਂ ਸਭਤੋਂ ਵੱਧ ਪ੍ਰਭਾਵਿਤ ਹੋਣਗੀਆਂ। ਡਿਪਾਰਟਮੈਂਟ ਆਫ ਹੋਮਲੈਂਡ ਸਕਿਉਰਟੀ (DSH) ਨੇ ਆਪਣੇ ਨਵੇਂ ਹਲਫਨਾਮੇ ਵਿੱਚ ਕੋਲੰਬੀਆ ਦੀ US ਜ਼ਿਲ੍ਹਾ ਅਦਾਲਤ ਨੂੰ ਸ਼ੁੱਕਰਵਾਰ ਦੱਸਿਆ ਕਿ ਉਹ ਰੁਜ਼ਗਾਰ ਲਈ ਯੋਗਤਾ ਸ਼੍ਰੇਣੀ ਦੇ ਰੂਪ ’ਚ H-1B ਗ਼ੈਰ ਪ੍ਰਵਾਸੀਆਂ ਦੇ H4 ਪਰਿਵਾਰਾਂ ਨੂੰ ਹਟਾਉਣ ਦੇ ਪ੍ਰਸਤਾਵ ’ਤੇ ਤੇਜ਼ੀ ਨਾਲ ਕਾਰਵਾਈ ਕਰ ਰਿਹਾ ਹੈ। ਵਿਭਾਗ ਨੇ ਕਿਹਾ ਕਿ ਨਵੇਂ ਨਿਯਮ ਤਿੰਨ ਮਹੀਨਿਆਂ ਅੰਦਰ ਵ੍ਹਾਈਟ ਹਾਊਸ ਦਫ਼ਤਰ ਭੇਜ ਦਿੱਤੇ ਜਾਣਗੇ। ਮੰਤਰਾਲੇ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਜਦੋਂ ਤਕ ਨਵੇਂ ਨਿਯਮ ਲਾਗੂ ਨਹੀਂ ਹੁੰਦੇ, ਉਦੋਂ ਤਕ ਉਹ ਸੇਵ ਜੌਬਸ ਯੂਐਸ ਵੱਲੋਂ ਦਾਖ਼ਲ ਕੀਤੀ ਪਟੀਸ਼ਨ ’ਤੇ ਆਪਣੇ ਨਿਰਦੇਸ਼ ਮੁਲਤਵੀ ਕਰ ਦੇਣ। ‘ਸੇਵ ਜੌਬਸ ਯੂਐਸ’ ਅਮਰੀਕੀ ਮੁਲਾਜ਼ਮਾਂ ਦਾ ਸੰਗਠਨ ਹੈ ਜਿਸਦਾ ਦਾਅਵਾ ਹੈ ਕਿ ਸਰਕਾਰ ਦੀ ਇਸ ਨੀਤੀ ਨਾਲ ਸਥਾਨਕ ਵਾਸੀਆਂ ਦੇ ਰੁਜ਼ਗਾਰ ’ਤੇ ਮਾੜਾ ਅਸਰ ਪਿਆ ਹੈ। ਫਿਲਹਾਲ ਟਰੰਪ ਪ੍ਰਸ਼ਾਸਨ H-1 ਵੀਜ਼ਾ ਪਾਲਿਸੀ ਦੀ ਸਮੀਖਿਆ ਕਰ ਰਿਹਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕੰਪਨੀਆਂ ਅਮਰੀਕੀ ਮੁਲਾਜ਼ਮਾਂ ਨੂੰ ਰੱਖਣ ਦੀ ਥਾਂ ਦੂਜਿਆਂ ਨੂੰ ਨੌਕਰੀਆਂ ਦੇਣ ਲਈ ਇਸ ਨੀਤੀ ਦਾ ਦੁਰਉਪਯੋਗ ਕਰ ਰਹੀਆਂ ਹਨ। ਪ੍ਰਸ਼ਾਸਨ ਨੇ ਅਦਾਲਤ ਵਿੱਚ ਇਹ ਵੀ ਸਪਸ਼ਟ ਕੀਤਾ ਕਿ ਉਹ H4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਹਟਾਉਣਾ ਚਾਹੁੰਦਾ ਹੈ। ਸਰਕਾਰ ਦੇ ਇਸ ਕਦਮ ਨਾਲ ਕਰੀਬ 70 ਹਜ਼ਾਰ H-4 ਵੀਜ਼ਾ ਧਾਰਕ ਪ੍ਰਭਾਵਿਤ ਹੋਣਗੇ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget