ਵਾਸ਼ਿੰਗਟਨ: ਅਮਰੀਕਾ (Coronavirus) ਦੁਨੀਆ ‘ਚ ਕੋਰੋਨਾਵਾਇਰਸ ਦਾ ਕੇਂਦਰ ਬਣ ਗਿਆ ਹੈ। ਇੱਥੇ ਮਹਾਮਾਰੀ ਲਗਾਤਾਰ ਭਿਆਲਕ ਰੂਪ ਧਾਰ ਰਹੀ ਹੈ। ਵੀਰਵਾਰ ਨੂੰ ਅਮਰੀਕਾ ‘ਚ 22,104 ਨਵੇਂ ਕੇਸ ਸਾਹਮਣੇ (new cases in the US) ਆਏ ਤੇ 1,031 ਕੋਰੋਨਾ ਪੀੜਤਾਂ ਦੀ ਮੌਤ (Patients death toll) ਹੋ ਗਈ। ਪੂਰੀ ਦੁਨੀਆ ਵਿੱਚ ਲਗਪਗ ਇੱਕ ਤਿਹਾਈ ਮਰੀਜ਼ ਅਮਰੀਕਾ ਵਿੱਚ ਹਨ। ਇੱਥੇ ਕੋਰੋਨਾ ਤੋਂ 19.23 ਲੱਖ ਤੋਂ ਵੱਧ ਪ੍ਰਭਾਵਿਤ ਹੋਏ ਹਨ। ਨਿਊਯਾਰਕ, ਨਿਊਜਰਸੀ, ਕੈਲੀਫੋਰਨੀਆ, ਫਲੋਰੀਡਾ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।


ਅਮਰੀਕਾ ਵਿੱਚ ਹੁਣ ਤਕ 110,173 ਮੌਤਾਂ:

ਵਰਲਡਮੀਟਰ ਅਨੁਸਾਰ, ਸ਼ੁੱਕਰਵਾਰ ਸਵੇਰ ਤੱਕ ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 19 ਲੱਖ 23 ਹਜ਼ਾਰ ਹੋ ਗਈ ਹੈ। ਇਸ ਦੇ ਨਾਲ ਹੀ 1 ਲੱਖ 10 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 7 ਲੱਖ 09 ਹਜ਼ਾਰ ਲੋਕ ਵੀ ਠੀਕ ਹੋ ਚੁੱਕੇ ਹਨ।

ਅਮਰੀਕਾ ਦੇ ਨਿਊਯਾਰਕ ਸਿਟੀ ‘ਚ ਸਭ ਤੋਂ ਵੱਧ 383,899 ਮਾਮਲੇ ਸਾਹਮਣੇ ਆਏ ਹਨ। ਇਕੱਲੇ ਨਿਊਯਾਰਕ ‘ਚ ਹੀ 30,281 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਨਿਊਜਰਸੀ ਵਿੱਚ 164,519 ਕੋਰੋਨਾ ਮਰੀਜ਼ਾਂ ਵਿੱਚੋਂ 12,006 ਲੋਕਾਂ ਦੀ ਮੌਤ ਹੋਈ। ਇਸ ਤੋਂ ਇਲਾਵਾ ਮੈਸੇਚਿਉਸੇਟਸ, ਇਲੀਨੋਇਸ ਵੀ ਸਭ ਤੋਂ ਪ੍ਰਭਾਵਤ ਹੋਏ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904