ਚੀਨ ਦੇ ਵਧਦੇ ਖਤਰੇ ਨੂੰ ਰੋਕਣ ਲਈ ਭਾਰਤ 'ਚ ਅਮਰੀਕੀ ਫੌਜ ਹੋਵੇਗੀ ਤਾਇਨਾਤ
ਅਮਰੀਕੀ ਵਿਦੇਸ਼ ਮੰਤਰੀ ਨੇ ਇਕ ਸਵਾਲ ਦੇ ਜਵਾਬ 'ਚ ਇਹ ਗੱਲ ਆਖੀ। ਉਨ੍ਹਾਂ ਕਿਹਾ ਕਿ ਅਸੀਂ ਇਹ ਨਿਸਚਿਤ ਕਰਾਂਗੇ ਕਿ ਸਾਡੀ ਤਾਇਨਾਤੀ ਅਜਿਹੀ ਹੋਵੇ ਤਾਂ ਕਿ ਚੀਨੀ ਫੌਜ ਦਾ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਚੁਣੌਤੀ ਹੈ ਤੇ ਅਸੀਂ ਨਿਸਚਿਤ ਕਰਾਂਗੇ ਕਿ ਚੀਨ ਨਾਲ ਨਜਿੱਠਣ ਲਈ ਸਾਰੇ ਸਾਧਨ ਉੱਚਿਤ ਥਾਂ 'ਤੇ ਉਪਲਬਧ ਹੋਣ।
![ਚੀਨ ਦੇ ਵਧਦੇ ਖਤਰੇ ਨੂੰ ਰੋਕਣ ਲਈ ਭਾਰਤ 'ਚ ਅਮਰੀਕੀ ਫੌਜ ਹੋਵੇਗੀ ਤਾਇਨਾਤ USA deploy his army in India against China's threat ਚੀਨ ਦੇ ਵਧਦੇ ਖਤਰੇ ਨੂੰ ਰੋਕਣ ਲਈ ਭਾਰਤ 'ਚ ਅਮਰੀਕੀ ਫੌਜ ਹੋਵੇਗੀ ਤਾਇਨਾਤ](https://static.abplive.com/wp-content/uploads/sites/5/2020/06/20164331/mike-pompeo.jpg?impolicy=abp_cdn&imwidth=1200&height=675)
ਵਾਸ਼ਿੰਗਟਨ: ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੌਂਪੀਓ ਨੇ ਵੀਰਵਾਰ ਕਿਹਾ ਕਿ ਭਾਰਤ, ਮਲੇਸ਼ੀਆ, ਇੰਡੋਨੇਸ਼ੀਆ ਤੇ ਫਿਲੀਪੀਨ ਜਿਹੇ ਏਸ਼ੀਆਈ ਮੁਲਕਾਂ ਨੂੰ ਚੀਨ ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਅਮਰੀਕਾ ਦੁਨੀਆਂ ਭਰ 'ਚ ਆਪਣੀ ਫੌਜ ਦੀ ਤਾਇਨਾਤੀ ਦੀ ਸਮੀਖਿਆ ਕਰਕੇ ਇਸ ਤਰ੍ਹਾਂ ਤਾਇਨਾਤ ਕਰ ਰਿਹਾ ਹੈ ਤਾਂ ਜੋ ਲੋੜ ਪੈਣ 'ਤੇ ਉਹ ਚੀਨੀ ਫੌਜ ਦਾ ਮੁਕਾਬਲਾ ਕਰ ਸਕਣ।
ਅਮਰੀਕੀ ਵਿਦੇਸ਼ ਮੰਤਰੀ ਨੇ ਇਕ ਸਵਾਲ ਦੇ ਜਵਾਬ 'ਚ ਇਹ ਗੱਲ ਆਖੀ। ਉਨ੍ਹਾਂ ਕਿਹਾ ਕਿ ਅਸੀਂ ਇਹ ਨਿਸਚਿਤ ਕਰਾਂਗੇ ਕਿ ਸਾਡੀ ਤਾਇਨਾਤੀ ਅਜਿਹੀ ਹੋਵੇ ਤਾਂ ਕਿ ਚੀਨੀ ਫੌਜ ਦਾ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਚੁਣੌਤੀ ਹੈ ਤੇ ਅਸੀਂ ਨਿਸਚਿਤ ਕਰਾਂਗੇ ਕਿ ਚੀਨ ਨਾਲ ਨਜਿੱਠਣ ਲਈ ਸਾਰੇ ਸਾਧਨ ਉੱਚਿਤ ਥਾਂ 'ਤੇ ਉਪਲਬਧ ਹੋਣ।
ਵਿਦੇਸ਼ ਮੰਤਰੀ ਨੇ ਕਿਹਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਿਰਦੇਸ਼ 'ਤੇ ਫੌਜ ਦੀ ਤਾਇਨਾਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਅਮਰੀਕਾ ਹੁਣ ਜਰਮਨੀ 'ਚ ਆਪਣੀ ਫੌਜ ਘਟਾ ਕੇ 52 ਹਜ਼ਾਰ ਤੋਂ 25 ਹਜ਼ਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਫੌਜ ਦੀ ਤਾਇਨਾਤੀ ਜ਼ਮੀਨੀ ਹਕੀਕਤ ਦੇ ਆਧਾਰ ਤੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ:
ਕੈਪਟਨ ਦੀ ਸੁਖਬੀਰ ਬਾਦਲ ਨੂੰ ਚੁਣੌਤੀ
ਪੂਰੀ ਦੁਨੀਆ 'ਚ 97 ਲੱਖ ਨੂੰ ਹੋਇਆ ਕੋਰੋਨਾ, ਪਿਛਲੇ 24 ਘੰਟਿਆਂ 'ਚ ਬਣੇ ਖ਼ਤਰਨਾਕ ਹਾਲਾਤ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)