US News: ਜੇ ਅਮਰੀਕਾ ਵਿੱਚ ਟਰੱਕ ਚਲਾਉਣਾ ਹੈ ਤਾਂ ਆਉਣੀ ਚਾਹੀਦੀ ਅੰਗਰੇਜ਼ੀ, ਟਰੰਪ ਨੇ ਕੱਢਿਆ ਨਵਾਂ ਹੁਕਮ
Latest News of USA: ਡੋਨਾਲਡ ਟਰੰਪ ਨੇ ਇੱਕ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕੀਤੇ ਹਨ ਜਿਸ ਨਾਲ ਦੇਸ਼ ਵਿੱਚ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਵਿੱਚ ਮੁਹਾਰਤ ਹਾਸਲ ਕਰਨਾ ਲਾਜ਼ਮੀ ਹੋ ਗਿਆ ਹੈ, ਜਿਸ 'ਤੇ ਸਿੱਖ ਅਧਿਕਾਰ ਸਮੂਹਾਂ ਨੇ ਚਿੰਤਾ ਪ੍ਰਗਟ ਕੀਤੀ ਹੈ।
Donald Trump News: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ ਇੱਕ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕੀਤੇ ਹਨ ਜਿਸ ਨਾਲ ਦੇਸ਼ ਵਿੱਚ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਵਿੱਚ ਮੁਹਾਰਤ ਹਾਸਲ ਕਰਨਾ ਲਾਜ਼ਮੀ ਹੋ ਗਿਆ ਹੈ, ਜਿਸ 'ਤੇ ਸਿੱਖ ਅਧਿਕਾਰ ਸਮੂਹਾਂ ਨੇ ਚਿੰਤਾ ਪ੍ਰਗਟ ਕੀਤੀ ਹੈ। ਇਨ੍ਹਾਂ ਸਮੂਹਾਂ ਨੇ ਕਿਹਾ ਹੈ ਕਿ ਇਸ ਹੁਕਮ ਦਾ ਸਿੱਖ ਭਾਈਚਾਰੇ ਦੇ ਟਰੱਕ ਡਰਾਈਵਰਾਂ 'ਤੇ "ਪੱਖਪਾਤੀ ਪ੍ਰਭਾਵ" ਪੈ ਸਕਦਾ ਹੈ ਤੇ ਰੁਜ਼ਗਾਰ ਵਿੱਚ ਬੇਲੋੜੀਆਂ ਰੁਕਾਵਟਾਂ ਪੈਦਾ ਹੋ ਸਕਦੀਆਂ ਹਨ।
ਕਾਰਜਕਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਦੇ ਟਰੱਕ ਡਰਾਈਵਰ ਦੇਸ਼ ਦੀ ਆਰਥਿਕਤਾ, ਇਸਦੀ ਸੁਰੱਖਿਆ ਤੇ ਅਮਰੀਕੀ ਲੋਕਾਂ ਦੀ ਰੋਜ਼ੀ-ਰੋਟੀ ਦੀ ਮਜ਼ਬੂਤੀ ਲਈ ਜ਼ਰੂਰੀ ਹਨ। ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਗਿਆ ਹੈ, "ਪੇਸ਼ੇਵਰ ਡਰਾਈਵਰਾਂ ਲਈ ਅੰਗਰੇਜ਼ੀ ਵਿੱਚ ਮੁਹਾਰਤ ਬਹੁਤ ਜ਼ਰੂਰੀ ਹੈ। ਉਹਨਾਂ ਨੂੰ ਟ੍ਰੈਫਿਕ ਸਿਗਨਲਾਂ ਨੂੰ ਪੜ੍ਹਨ ਤੇ ਸਮਝਣ ਦੇ ਯੋਗ ਹੋਣਾ ਚਾਹੀਦਾ ਹੈ ਤੇ ਟ੍ਰੈਫਿਕ ਸੁਰੱਖਿਆ, ਸਰਹੱਦੀ ਗਸ਼ਤ, ਖੇਤੀਬਾੜੀ ਚੌਕੀਆਂ ਤੇ ਮਾਲ ਤੋਲ-ਸੀਮਾ ਸਟੇਸ਼ਨਾਂ 'ਤੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੇ ਯੋਗ ਹੋਣਾ ਚਾਹੀਦਾ ਹੈ।
ਟਰੰਪ ਨੇ ਅੰਗਰੇਜ਼ੀ ਨੂੰ ਅਮਰੀਕਾ ਦੀ ਅਧਿਕਾਰਤ ਰਾਸ਼ਟਰੀ ਭਾਸ਼ਾ ਐਲਾਨ ਦਿੱਤਾ ਹੈ। 'ਸਿੱਖ ਗੱਠਜੋੜ' ਸੰਗਠਨ ਨੇ ਕਿਹਾ ਕਿ ਉਹ ਟਰੰਪ ਦੇ ਹੁਕਮ ਤੋਂ "ਬਹੁਤ ਚਿੰਤਤ" ਹੈ। ਸਿੱਖ ਗੱਠਜੋੜ ਸਮੂਹ ਨੇ ਕਿਹਾ ਕਿ ਕਾਰਜਕਾਰੀ ਆਦੇਸ਼ ਸਿੱਖ ਭਾਈਚਾਰੇ ਲਈ ਗੰਭੀਰ ਚਿੰਤਾਵਾਂ ਪੈਦਾ ਕਰਦਾ ਹੈ, ਜਿਸਦੀ ਅਮਰੀਕੀ ਟਰੱਕਿੰਗ ਉਦਯੋਗ ਵਿੱਚ ਮਜ਼ਬੂਤ ਮੌਜੂਦਗੀ ਹੈ। ਇਸ ਵਿੱਚ 'ਦਿ ਇਕਨਾਮਿਸਟ' ਦੀ ਇੱਕ ਰਿਪੋਰਟ ਦਾ ਹਵਾਲਾ ਦਿੱਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ ਟਰੱਕ ਸੰਚਾਲਨ ਉਦਯੋਗ ਵਿੱਚ ਲਗਭਗ 1,50,000 ਸਿੱਖ ਕੰਮ ਕਰਦੇ ਹਨ, ਜਿਨ੍ਹਾਂ ਵਿੱਚੋਂ 90 ਪ੍ਰਤੀਸ਼ਤ ਡਰਾਈਵਰ ਹਨ।
ਸਮੂਹ ਨੇ ਕਿਹਾ, "ਸਾਨੂੰ ਚਿੰਤਾ ਹੈ ਕਿ ਇਸ ਹੁਕਮ ਦਾ ਸਿੱਖ ਟਰੱਕ ਡਰਾਈਵਰਾਂ 'ਤੇ ਵਿਤਕਰਾਪੂਰਨ ਪ੍ਰਭਾਵ ਪੈ ਸਕਦਾ ਹੈ ਅਤੇ ਯੋਗ ਵਿਅਕਤੀਆਂ ਲਈ ਰੁਜ਼ਗਾਰ ਪ੍ਰਾਪਤ ਕਰਨ ਲਈ ਬੇਲੋੜੀਆਂ ਰੁਕਾਵਟਾਂ ਪੈਦਾ ਹੋ ਸਕਦੀਆਂ ਹਨ।"
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।





















