ਪੜਚੋਲ ਕਰੋ

USA Election: ਅਮਰੀਕੀ ਫ਼ੌਜ ਦੇ ਪਹਿਲੇ ਦਸਤਾਰਧਾਰੀ ਸਿੱਖ ਲੜਨਗੇ ਚੋਣਾਂ, ਜਾਣੋ ਕੌਣ ਨੇ ਲੈਫਟੀਨੈਂਟ ਕਰਨਲ ਤੇਜਦੀਪ ਸਿੰਘ ਰਤਨ

ਕੌਂਸਲ ਦੇ 4 ਮੈਂਬਰਾਂ ਨੂੰ ਚੁਨਣ ਲਈ, ਕੁੱਲ 8 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਇਹਨਾਂ ਵਿੱਚੋਂ ਸਿਰਫ ਰਤਨ ਹੀ ਸਿੱਖ ਭਾਈਚਾਰੇ ਨਾਲ ਸੰਬੰਧ ਰੱਖਦੇ ਹਨ। ਇਸ ਚੋਣ ਲਈ ਸ਼ਹਿਰ ਵਾਸੀ 5 ਫਰਵਰੀ ਤੋਂ ਲੈ ਕੇ 5 ਮਾਰਚ 2024 ਤੱਕ ਵੋਟਾਂ ਪਾ ਸਕਦੇ ਹਨ।

USA Election: ਸਾਲ 2009 ਵਿੱਚ ਆਪਣੇ ਸਿੱਖੀ ਸਰੂਪ ਨਾਲ ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਲਈ ਆਗਿਆ ਪ੍ਰਾਪਤ ਕਰਨ ਵਾਲੇ ਪਹਿਲੇ ਸਾਬਤ ਸੂਰਤ ਦਸਤਾਰਧਾਰੀ ਸਿੱਖ, ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਨੇ ਅਮਰੀਕਾ ਵਿੱਚ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਮਾਊਨਟੇਨ ਹਾਊਸ ਦੀਆਂ ਮਾਰਚ 2024 ਵਾਲੀਆਂ ਸਿਟੀ ਕੌਂਸਲ ਚੋਣਾਂ ਵਿੱਚ ਕਾਊਂਸਲ ਮੈਂਬਰ ਵੱਜੋਂ ਚੋਣ ਲੜਨ ਲਈ ਆਪਣੇ ਨਾਂਅ ਦਾ ਐਲਾਨ ਕੀਤਾ ਹੈ।

ਕੌਂਸਲ ਦੇ 4 ਮੈਂਬਰਾਂ ਨੂੰ ਚੁਨਣ ਲਈ, ਕੁੱਲ 8 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਇਹਨਾਂ ਵਿੱਚੋਂ ਸਿਰਫ ਰਤਨ ਹੀ ਸਿੱਖ ਭਾਈਚਾਰੇ ਨਾਲ ਸੰਬੰਧ ਰੱਖਦੇ ਹਨ। ਇਸ ਚੋਣ ਲਈ ਸ਼ਹਿਰ ਵਾਸੀ 5 ਫਰਵਰੀ ਤੋਂ ਲੈ ਕੇ 5 ਮਾਰਚ 2024 ਤੱਕ ਵੋਟਾਂ ਪਾ ਸਕਦੇ ਹਨ।

ਡਾ. ਰਤਨ ਨੇ ਸਾਲ 2015 ਵਿੱਚ ਆਪਣੀ ਕੁੱਲ-ਵਕਤੀ ਫੌਜੀ ਸੇਵਾ ਦੀ ਸਮਾਪਤੀ ਤੋਂ ਬਾਅਦ ਮਾਊਨਟੇਨ ਹਾਊਸ ਸ਼ਹਿਰ ਵਿਖੇ ਆਪਣਾ ਘਰ ਖਰੀਦਿਆ ਜਿੱਥੇ ਉਹ ਆਪਣੀ ਪਤਨੀ ਜਸਜੀਤ ਕੌਰ ਅਤੇ ਦੋ ਬੱਚਿਆਂ ਦੇ ਨਾਲ ਰਹਿੰਦੇ ਹਨ। ਉਹ ਕਿੱਤੇ ਵੱਜੋਂ ਇੱਕ ਦੰਦਾਂ ਦੇ ਡਾਕਟਰ ਹੋਣ ਦੇ ਨਾਲ ਫੌਜ ਦੀ ਰਿਜ਼ਰਵ ਬਟਾਲੀਅਨ ਵਿੱਚ ਵੀ ਆਪਣੀ ਸੇਵਾ ਨਿਭਾ ਰਹੇ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੂੰ ਨਵੰਬਰ 2024 ਵਿੱਚ ਸ਼ੁਰੂ ਹੋਣ ਵਾਲੇ ਆਰਮੀ ਰਿਜ਼ਰਵ ਦੇ ਅਗਲੇ ਸੈਸ਼ਨ ਲਈ ਬਟਾਲੀਅਨ ਕਮਾਂਡ ਵਾਸਤੇ ਚੁਣਿਆ ਗਿਆ ਹੈ।

ਆਪਣੇ ਸਾਥੀਆਂ ਵਿੱਚ “ਟੀ ਜੇ”ਦੇ ਨਾਮ ਨਾਲ ਜਾਣੇ ਜਾਂਦੇ ਰਤਨ ਦਾ ਕਹਿਣਾ ਹੈ ਕਿ, “ਫੌਜ ਵਿੱਚ ਨਿਰਸਵਾਰਥ ਸੇਵਾ ਦੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਿਤ ਹੋ ਕੇ, ਅਮਰੀਕਾ ਦੇ ਸਭ ਤੋਂ ਨਵੇਂ ਸ਼ਹਿਰ ਵਜੋਂ ਮਾਨਤਾ ਪ੍ਰਾਪਤ ਮਾਊਨਟੇਨ ਹਾਊਸ ਦੀ ਸੁਰੱਖਿਆ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਅਤੇ ਭਾਈਚਾਰੇ ਨੂੰ ਵਿਕਸਤ ਕਰਨਾ ਮੇਰਾ ਮੁੱਖ ਮਕਸਦ ਹੈ। ਸਿਟੀ ਕੌਂਸਲ ਲਈ ਚੋਣ ਲੜਨ ਦਾ ਮੇਰਾ ਫੈਸਲਾ ਜਨਤਕ ਸੇਵਾ ਅਤੇ ਭਾਈਚਾਰਕ ਭਲਾਈ ਲਈ ਮੇਰੇ ਸਮਰਪਣ ਦਾ ਪ੍ਰਮਾਣ ਹੈ। ਯੂ.ਐਸ. ਆਰਮਡ ਫੋਰਸਿਜ਼ ਵਿੱਚ ਮੇਰੀ ਭੂਮਿਕਾ ਅਤੇ ਵਿਲੱਖਣ ਤਜ਼ਰਬਾ, ਮੈਨੂੰ ਸਿਟੀ ਕੌਂਸਲ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਵਿੱਚ ਸਹਾਈ ਹੋਵੇਗਾ।”

ਸ਼ਹਿਰ ਵਾਸੀਆਂ ਦੇ ਸਮਰਥਨ ਦੀ ਮਹੱਤਤਾ ਨੂੰ ਪਛਾਣਦੇ ਹੋਏ, ਡਾ. ਰਤਨ ਨੇ ਕਮਿਊਨਿਟੀ ਨੂੰ ਇੱਕ ਸਿਹਤਮੰਦ ਤੇ ਸੰਗਠਿਤ ਬਨਾਉਣ ਲਈ ਸੱਦਾ ਦਿੱਤਾ ਹੈ। ਉਹਨਾਂ ਮਾਊਨਟੇਨ ਹਾਊਸ ਦੇ ਹਰੇਕ 7 ਪਿੰਡਾ ਵਿੱਚੋਂ ਘੱਟੋ-ਘੱਟ 6 ਵਲੰਟੀਅਰਾਂ ਨੂੰ ਇਸ ਚੋਣ ਮੁਹਿੰਮ ਵਿੱਚ ਉਹਨਾਂ ਨਾਲ ਮੌਢਾ ਜੋੜਨ ਦੀ ਬੇਨਤੀ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)

ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ

ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Embed widget