America News: ਅਮਰੀਕਾ 'ਚ PR ਭਾਵ ਕਿ ਗ੍ਰੀਨ ਕਾਰਡ ਲੈਣ ਦੀ ਉਡੀਕ ਕਰਨ ਵਾਲੇ ਪ੍ਰਵਾਸੀਆਂ ਲਈ ਟਰੰਪ ਪ੍ਰਸ਼ਾਸਨ ਇੱਕ ਬਹੁਤ ਹੀ ਸਖ਼ਤ ਨਿਯਮ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਵ੍ਹਾਈਟ ਹਾਊਸ ਦੇ ਸੂਤਰਾਂ ਮੁਤਾਬਕ ਇੱਕ ਨਵੇਂ ਪਾਇਲਟ ਪ੍ਰੋਗਰਾਮ ਦੇ ਤਹਿਤ ਗ੍ਰੀਨ ਕਾਰਡ ਦੇ ਬਿਨੈਕਾਰਾਂ ਨੂੰ 1,00,000 ਡਾਲਰ (ਲਗਭਗ 1 ਕਰੋੜ ਰੁਪਏ) ਤੱਕ ਦੀ ਵਿੱਤੀ ਗਾਰੰਟੀ (ਬਾਂਡ) ਜਮ੍ਹਾ ਕਰਵਾਉਣੀ ਪੈ ਸਕਦੀ ਹੈ। ਹਾਲਾਂਕਿ ਇਸ ਪ੍ਰਕਿਰਿਆ ਨੂੰ ਅਜੇ ਅੰਤਿਮ ਰੂਪ ਦਿੱਤਾ ਜਾਣਾ ਬਾਕੀ ਹੈ, ਪਰ ਇਸ ਨੂੰ ਜਲਦੀ ਹੀ ਲਾਗੂ ਕੀਤੇ ਜਾਣ ਦੀ ਉਮੀਦ ਹੈ।

Continues below advertisement

ਵਿਦੇਸ਼ਾਂ ਵਿੱਚ ਮੌਜੂਦ ਅਮਰੀਕੀ ਕੌਂਸਲੇਟਾਂ ਰਾਹੀਂ ਪ੍ਰਵਾਸੀ ਵੀਜ਼ਾ ਲਈ ਅਪਲਾਈ ਕਰਨ ਵਾਲੇ ਕੁਝ ਖਾਸ ਬਿਨੈਕਾਰਾਂ ਨੂੰ ਵੀਜ਼ਾ ਮਨਜ਼ੂਰ ਹੋਣ ਤੋਂ ਪਹਿਲਾਂ ਇਹ ਭਾਰੀ ਰਕਮ ਬਾਂਡ ਵਜੋਂ ਜਮ੍ਹਾ ਕਰਵਾਉਣੀ ਪਵੇਗੀ। ਰਾਹਤ ਦੀ ਗੱਲ ਇਹ ਹੈ ਕਿ ਇਹ ਰਕਮ ਪੱਕੇ ਤੌਰ 'ਤੇ ਜ਼ਬਤ ਨਹੀਂ ਹੋਵੇਗੀ। ਜਦੋਂ ਉਹ ਵਿਅਕਤੀ ਅਮਰੀਕਾ ਦਾ ਨਾਗਰਿਕ ਬਣ ਜਾਵੇਗਾ, ਤਾਂ ਇਹ 1 ਲੱਖ ਡਾਲਰ ਦੀ ਰਕਮ ਉਸ ਨੂੰ ਵਾਪਸ ਕਰ ਦਿੱਤੀ ਜਾਵੇਗੀ।

Continues below advertisement

ਇਸ ਤੋਂ ਇਲਾਵਾ, ਅਮਰੀਕਾ 'ਚ ਪਹਿਲਾਂ ਤੋਂ ਰਹਿ ਰਹੇ ਪਰਿਵਾਰਕ ਮੈਂਬਰ ਵੀ ਬਿਨੈਕਾਰ ਦੇ ਆਧਾਰ 'ਤੇ ਇਹ ਬਾਂਡ ਰਾਸ਼ੀ ਜਮ੍ਹਾ ਕਰਵਾ ਸਕਦੇ ਹਨ। ਇਹ ਪ੍ਰੋਗਰਾਮ ਪਹਿਲੇ ਪੜਾਅ 'ਚ ਕੁਝ ਚੋਣਵੇਂ ਦੇਸ਼ਾਂ ਵਿੱਚ ਹੀ ਸ਼ੁਰੂ ਕੀਤਾ ਜਾਵੇਗਾ। ਹਾਲਾਂਕਿ, ਟਰੰਪ ਪ੍ਰਸ਼ਾਸਨ ਨੇ ਅਜੇ ਤੱਕ ਉਨ੍ਹਾਂ ਦੇਸ਼ਾਂ ਦੀ ਸੂਚੀ ਵੀ ਜਨਤਕ ਨਹੀਂ ਕੀਤੀ ਹੈ ਜਿਨ੍ਹਾਂ 'ਤੇ ਇਹ ਨਿਯਮ ਲਾਗੂ ਹੋਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।