ਪੜਚੋਲ ਕਰੋ

ਅਮਰੀਕਾ 'ਚ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਅੱਜ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ ਅੱਜ ਪੈਣਗੀਆਂ। ਇਸ ਵਾਰ ਹਿਲੇਰੀ ਕਲਿੰਟਨ ਅਤੇ ਡੋਨਲਡ ਟਰੰਪ ਵਿਚਾਲੇ ਫਸਵੀਂ ਟੱਕਰ ਦੇਖਣ ਨੂੰ ਮਿਲ ਰਹੀ ਹੈ। ਦੋਵੇਂ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਚੋਣ ਪ੍ਰਚਾਰ ਦੌਰਾਨ ਪੂਰੀ ਕੋਸ਼ਿਸ਼ ਕੀਤੀ ਗਈ। ਡੈਮੋਕਰੈਟਿਕ ਉਮੀਦਵਾਰ ਦਾ ਈਮੇਲ ਕਾਂਡ ਅਤੇ ਰਿਪਬਲਿਕਨ ਉਮੀਦਵਾਰ ਖ਼ਿਲਾਫ਼ ਯੌਨ ਸ਼ੋਸ਼ਣ ਦੇ ਦੋਸ਼ਾਂ ਵਰਗੇ ਵਿਵਾਦ ਵੀ ਇਸ ਚੋਣ ਦੌਰਾਨ ਛਾਏ ਰਹੇ। ਉਂਜ ਵੋਟਿੰਗ ਤੋਂ ਪਹਿਲਾਂ ਹਿਲੇਰੀ ਨੂੰ ਈ-ਮੇਲ ਲੀਕ ਮਾਮਲੇ ਵਿੱਚ ਐਫ ਬੀ ਆਈ ਨੇ ਕਲੀਨ ਚਿੱਟ ਦੇ ਦਿੱਤੀ ਹੈ। ਅਮਰੀਕਾ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣਨ ਲਈ ਯਤਨ ਕਰ ਰਹੀ ਹਿਲੇਰੀ ਨੂੰ ਇਸ ਤਾਜ਼ਾ ਘਟਨਾਕ੍ਰਮ ਨਾਲ ਰਾਹਤ ਮਿਲੀ ਹੈ। ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਭਾਰਤੀ ਸਮੇਂ ਅਨੁਸਾਰ ਸਵੇਰੇ 10.30 ਤੋਂ ਪੈਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਇਹ 9 ਨਵੰਬਰ ਤੱਕ ਜਾਰੀ ਰਹਿਣਗੀਆਂ। ਵੋਟਿੰਗ ਦੇ ਨਤੀਜੇ ਬੁੱਧਵਾਰ ਨੂੰ ਆਉਣਗੇ। ਡੈਮੋਕਰੈਟਿਕ ਉਮੀਦਵਾਰ ਹਿਲੇਰੀ ਕਲਿੰਟਨ ਦੇ ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤਣ ਦੇ 45 ਫ਼ੀਸਦੀ ਆਸਾਰ ਹਨ। ਇਹ ਖ਼ੁਲਾਸਾ ਵੈੱਬਸਾਈਟ ‘ਫਾਈਵਥਰਟੀਏਟ’ ਦੇ ਸਰਵੇਖਣ ਵਿੱਚ ਹੋਇਆ ਹੈ। ਇਸ ਸਰਵੇਖਣ ਮੁਤਾਬਕ ਹਿਲੇਰੀ ਦੇ ਰਾਸ਼ਟਰਪਤੀ ਬਣਨ ਦੇ 45.3 ਫ਼ੀਸਦੀ ਆਸਾਰ ਹਨ। ਪਿਛਲੇ ਕੁੱਝ ਦਿਨਾਂ ਤੋਂ ਡੈਮੋਕਰੈਟਿਕ ਉਮੀਦਵਾਰ ਦਾ ਡਿੱਗ ਰਿਹਾ ਚੋਣ ਗ੍ਰਾਫ਼ ਰੁਕ ਗਿਆ ਹੈ ਅਤੇ ਉਸ ਨੂੰ ਮਜ਼ਬੂਤ ਲੀਡ ਮਿਲ ਗਈ ਹੈ। ਗ੍ਰਾਫ ਡਿੱਗਣ ਦੇ ਬਾਵਜੂਦ ਉਹ ਟਰੰਪ ਤੋਂ ਅੱਗੇ ਹੈ, ਜਿਸ ਦੇ ਚੋਣ ਜਿੱਤਣ ਦੇ 41.6 ਫ਼ੀਸਦੀ ਮੌਕੇ ਹਨ। ਨਿਊਯਾਰਕ ਵਿੱਚ ਅੱਜ ਸ਼ਾਮੀ 4.30 ਵਜੇ ਵੋਟਿੰਗ ਸ਼ੁਰੂ ਹੋਵੇਗੀ। ਇਸ ਤਰ੍ਹਾਂ ਫਲੋਰੀਡਾ ਵਿੱਚ ਸ਼ਾਮੀ ਪੰਜ ਵਜੇ ਵੋਟਿੰਗ ਹੋਵੇਗੀ। ਕੈਲੇਫੋਰਨੀਆ ਵਿੱਚ ਵੋਟਿੰਗ ਰਾਤੀ 8.30 ਵਜੇ ਸ਼ੁਰੂ ਹੋਵੇਗੀ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget