ਚੰਡੀਗੜ੍ਹ: ਫਰਾਂਸ ਸਰਕਾਰ ਨੇ ਮੰਗਵਾਰ ਤੇਲ 'ਤੇ ਟੈਕਸ ਵਧਾਉਣ ਦਾ ਫੈਸਲਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਫਰਾਂਸ 'ਚ ਤੇਲ ਦੀਆਂ ਵਧੀਆਂ ਕੀਮਤਾਂ ਤੋਂ ਬਾਅਦ ਹੋ ਰਹੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਲਿਆ ਗਿਆ ਹੈ। ਮਹਿੰਗੇ ਡੀਜ਼ਲ-ਪੈਟਰੋਲ ਲਈ ਲੋਕ ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਦੇ ਅਸਤੀਫੇ ਦੀ ਮੰਗ ਕਰ ਰਹੇ ਸੀ।

ਫਰਾਂਸ ਦੇ ਸਥਾਨਕ ਮੀਡੀਆਂ ਮੁਤਾਬਕ ਇਹ ਜਾਣਕਾਰੀ ਸਾਹਮਣੇ ਆਈ ਹੈ। ਫਰਾਂਸ ਦੇ ਪ੍ਰਧਾਨ ਮੰਤਰੀ ਨੇ ਮੰਗਲਵਾਰ ਹੀ ਤੇਲ ਟੈਕਸ ਵਧਾਉਣ 'ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਮੁਲਾਕਾਤ ਕਰਨੀ ਸੀ ਪਰ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਮਿਲਣ ਤੋਂ ਮਨ੍ਹਾਂ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਪੈਟਰੋਲ-ਡੀਜ਼ਲ 'ਤੇ ਟੈਕਸ ਦੀਆਂ ਉੱਚੀਆਂ ਦਰਾਂ ਕਾਰਨ ਫਰਾਂਸ 'ਚ ਨਵੰਬਰ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਪ੍ਰਦਰਸ਼ਨ ਹੋ ਰਹੇ ਹਨ। ਪਰ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਅਖਤਿਆਰ ਕਰ ਲਿਆ ਸੀ। ਇਸ ਤੋਂ ਬਾਅਦ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ।