Brazil plane crash video: ਬ੍ਰਾਜ਼ੀਲ ਦੇ ਵਿਨਹੇਡੋ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 62 ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਕਰੈਸ਼ ਹੋ ਗਿਆ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਦੇਖੀ ਜਾ ਸਕਦੀ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਇਕ ਜਹਾਜ਼ ਕੰਟਰੋਲ ਤੋਂ ਬਾਹਰ ਆਕਾਸ਼ ਤੋਂ ਜ਼ਮੀਨ 'ਤੇ ਡਿੱਗ ਰਿਹਾ ਹੈ।


ਸਥਾਨਕ ਟੀਵੀ ਚੈਨਲ ਗਲੋਬੋਨਿਊਜ਼ ਨੇ ਦੱਸਿਆ ਕਿ ਬ੍ਰਾਜ਼ੀਲ ਦੇ ਵਿਨਹੇਡੋ ਵਿੱਚ ਸ਼ੁੱਕਰਵਾਰ ਨੂੰ 62 ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਵੈੱਬਸਾਈਟ ਜੀ1 ਨੇ ਵੋਇਪਾਸ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਏਅਰਲਾਈਨ ਵੋਇਪਾਸ ਲਿਨਹਾਸ ਏਰੀਆਸ ਦੁਆਰਾ ਸੰਚਾਲਿਤ ਏਟੀਆਰ-72 ਜਹਾਜ਼ ਪਰਾਨਾ ਰਾਜ ਦੇ ਕੈਸਕੇਵਲ ਤੋਂ ਸਾਓ ਪਾਓਲੋ ਦੇ ਗੁਆਰੁਲਹੋਸ ਜਾ ਰਿਹਾ ਸੀ।




ਸਾਓ ਪਾਓਲੋ ਸਥਿਤ ਫਾਇਰ ਫਾਈਟਰਜ਼ ਦੀ ਸਥਾਨਕ ਟੀਮ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਕ ਜਹਾਜ਼ ਕਰੈਸ਼ ਹੋ ਗਿਆ ਸੀ। ਫਿਲਹਾਲ ਇਸ ਘਟਨਾ ਦੀ ਇੰਨੀ ਹੀ ਜਾਣਕਾਰੀ ਹੈ। ਸੂਚਨਾ ਮਿਲਦੇ ਹੀ ਖਬਰ ਨੂੰ ਅਪਡੇਟ ਕੀਤਾ ਜਾਵੇਗਾ।


ਨਿਊਜ਼ ਏਜੰਸੀ ਐਸੋਸੀਏਟਿਡ ਪ੍ਰੈਸ ਨੇ ਇਸ ਖ਼ਬਰ ਦੀ ਪੁਸ਼ਟੀ ਕਰਨ ਲਈ ਬ੍ਰਾਜ਼ੀਲ ਦੀ ਏਅਰਪੋਰਟ ਅਥਾਰਟੀ ਇਨਫਰਾਰੋ ਨਾਲ ਸੰਪਰਕ ਕੀਤਾ। ਹਾਲਾਂਕਿ ਅਥਾਰਟੀ ਨੇ ਇਸ ਖਬਰ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਸਭ ਦੇ ਬਾਵਜੂਦ ਹੈਰਾਨ ਕਰਨ ਵਾਲੀ ਖਬਰ ਆ ਰਹੀ ਹੈ ਕਿ ਇਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ ਹੈ, ਜਿਸ ਵਿਚ 62 ਯਾਤਰੀ ਸਵਾਰ ਸਨ।


 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ