ਅਮਰੀਕਾ ਜਾਣ ਵਾਲਿਆਂ ਲਈ ਵੱਡੀ ਖ਼ਬਰ! ਹੁਣ ਖੋਲ੍ਹਣੇ ਪੈਣਗੇ Social Media ਅਕਾਊਂਟ, ਜਾਣੋ ਸਰਕਾਰ ਦਾ ਨਵਾਂ ਫੁਰਮਾਨ
Social Media Accounts: ਹਾਲ ਹੀ ਵਿੱਚ, ਅਮਰੀਕਾ ਨੇ ਸਟੂਡੈਂਟ ਵੀਜ਼ਾ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕੀਤੀ ਹੈ ਅਤੇ ਨਾਲ ਹੀ ਸਟੂਡੈਂਟ ਵੀਜ਼ਾ ਲਈ ਅਪਲਾਈ ਕਰਨ ਵਾਲਿਆਂ ਲਈ ਨਵਾਂ ਫੁਰਮਾਨ ਜਾਰੀ ਕੀਤਾ ਹੈ।

Social Media Accounts: ਹਾਲ ਹੀ ਵਿੱਚ, ਅਮਰੀਕਾ ਨੇ ਸਟੂਡੈਂਟ ਵੀਜ਼ਾ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਸਟੂਡੈਂਟ ਵੀਜ਼ਾ ਲਈ ਅਪਲਾਈ ਕਰਨ ਵਾਲਿਆਂ ਲਈ ਨਵਾਂ ਫੁਰਮਾਨ ਜਾਰੀ ਕੀਤਾ ਹੈ। ਅਮਰੀਕਾ ਵਿੱਚ ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਜਨਤਕ ਕਰਨ ਤਾਂ ਜੋ ਵੀਜ਼ਾ ਵੈਰੀਫਿਕੇਸ਼ਨ ਵਿੱਚ ਕੋਈ ਰੁਕਾਵਟ ਨਾ ਆਵੇ।
ਅਮਰੀਕੀ ਦੂਤਾਵਾਸ ਨੇ X (ਪਹਿਲਾਂ ਟਵਿੱਟਰ) 'ਤੇ ਪੋਸਟ ਕਰਦਿਆਂ ਹੋਇਆਂ ਕਿਹਾ, "ਹੁਣ ਤੋਂ, F, M ਅਤੇ J ਕੈਟੇਗਰੀ ਦੇ ਵੀਜ਼ਿਆਂ ਲਈ ਸਾਰੇ ਬਿਨੈਕਾਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ ਸੋਸ਼ਲ ਮੀਡੀਆ ਖਾਤਿਆਂ 'ਤੇ ਲੱਗੀ ਪ੍ਰਾਈਵੇਸੀ ਨੂੰ ਜਨਤਕ ਕਰਨ ਤਾਂ ਜੋ ਅਮਰੀਕਾ ਆਉਣ ਲਈ ਉਨ੍ਹਾਂ ਦੀ ਸ਼ਖਸੀਅਤ ਅਤੇ ਯੋਗਤਾ ਦੀ ਸਹੀ ਢੰਗ ਨਾਲ ਜਾਂਚ ਕੀਤੀ ਜਾ ਸਕੇ।" ਇਸ ਦਾ ਉਦੇਸ਼ ਵੀਜ਼ਾ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣਾ ਹੈ। ਸੋਸ਼ਲ ਮੀਡੀਆ ਜਾਂਚ ਯਾਨੀ ਕਿ ਔਨਲਾਈਨ ਗਤੀਵਿਧੀਆਂ ਦੀ ਜਾਂਚ ਕਰਨਾ ਹੁਣ ਅਮਰੀਕੀ ਵੀਜ਼ਾ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਿਆ ਹੈ।
ਅਮਰੀਕੀ ਅਧਿਕਾਰੀ ਫੇਸਬੁੱਕ, ਐਕਸ (ਟਵਿੱਟਰ), ਲਿੰਕਡਇਨ, ਟਿੱਕਟੌਕ ਵਰਗੇ ਪਲੇਟਫਾਰਮਾਂ 'ਤੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਦੀ ਜਾਂਚ ਕਰਨਗੇ। ਇਹ ਜਾਂਚ ਵਿੱਚ ਇਹ ਦੇਖਿਆ ਜਾਵੇਗਾ ਕਿ ਕੀ ਕਿਸੇ ਬਿਨੈਕਾਰ ਨੇ ਅਮਰੀਕਾ, ਇਸਦੀਆਂ ਨੀਤੀਆਂ, ਸੰਸਥਾਵਾਂ ਜਾਂ ਲੋਕਾਂ ਵਿਰੁੱਧ ਇਤਰਾਜ਼ਯੋਗ ਜਾਂ ਵਿਰੋਧੀ ਵਿਚਾਰ ਸਾਂਝੇ ਤਾਂ ਨਹੀਂ ਕੀਤੇ ਹਨ।
Effective immediately, all individuals applying for an F, M, or J nonimmigrant visa are requested to adjust the privacy settings on all of their social media accounts to public to facilitate vetting necessary to establish their identity and admissibility to the United States… pic.twitter.com/xotcfc3Qdo
— U.S. Embassy India (@USAndIndia) June 23, 2025
ਇਹ ਕਦਮ ਟਰੰਪ ਪ੍ਰਸ਼ਾਸਨ ਦੀ ਉਸ ਨੀਤੀ ਦਾ ਹਿੱਸਾ ਹੈ, ਜਿਸ ਵਿੱਚ ਅਮਰੀਕਾ ਆਉਣ ਵਾਲੇ ਵਿਦੇਸ਼ੀਆਂ ਦੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ । ਪਿਛਲੇ ਮਹੀਨੇ ਹੀ, ਟਰੰਪ ਪ੍ਰਸ਼ਾਸਨ ਨੇ ਦੁਨੀਆ ਭਰ ਦੇ ਅਮਰੀਕੀ ਦੂਤਾਵਾਸਾਂ ਨੂੰ ਨਵੇਂ ਵਿਦਿਆਰਥੀ ਅਤੇ ਐਕਸਚੇਂਜ ਵੀਜ਼ਾ ਇੰਟਰਵਿਊ ਨੂੰ ਅਸਥਾਈ ਤੌਰ 'ਤੇ ਰੋਕਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ, ਬਿਡੇਨ ਪ੍ਰਸ਼ਾਸਨ 'ਤੇ ਉਨ੍ਹਾਂ ਦੀ ਸਰਕਾਰ ਵੇਲੇ ਪ੍ਰਵਾਸੀਆਂ ਦੀ ਢਿੱਲੀ ਤਸਦੀਕ ਕਾਰਨ ਧੋਖਾਧੜੀ ਵਧਣ ਦਾ ਦੋਸ਼ ਲਗਾਇਆ ਗਿਆ ਸੀ। ਹੁਣ ਅਮਰੀਕਾ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ 'ਤੇ ਜਾਂਚ ਕਰਨ ਤੋਂ ਬਾਅਦ ਹੀ ਦੱਸਿਆ ਜਾਵੇਗਾ ਕਿ ਅਮਰੀਕਾ ਆਉਣ ਦੇ ਕੌਣ ਯੋਗ ਹੈ ਅਤੇ ਕੌਣ ਨਹੀਂ।
F ਵੀਜ਼ਾ: ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਪੜ੍ਹ ਰਹੇ ਅਕਾਦਮਿਕ ਵਿਦਿਆਰਥੀਆਂ ਲਈ
M ਵੀਜ਼ਾ: ਤਕਨੀਕੀ ਅਤੇ ਕਿੱਤਾਮੁਖੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ
J ਵੀਜ਼ਾ: ਸੱਭਿਆਚਾਰਕ ਅਤੇ ਵਿਦਿਅਕ ਆਦਾਨ-ਪ੍ਰਦਾਨ ਪ੍ਰੋਗਰਾਮਾਂ ਵਿੱਚ ਭਾਗੀਦਾਰਾਂ ਲਈ






















