Ukraine-Russia War: ਯੂਕਰੇਨ-ਰੂਸ ਜੰਗ ਦਾ ਅੱਜ 12ਵਾਂ ਦਿਨ ਹੈ। ਰੂਸੀ ਪਾਸਿਓਂ ਲਗਾਤਾਰ ਹਮਲੇ ਹੋ ਰਹੇ ਹਨ। ਹਾਲਾਂਕਿ ਯੂਕਰੇਨ ਦੇ ਚਾਰ ਸ਼ਹਿਰਾਂ ਵਿੱਚ ਜੰਗਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਸ਼ਹਿਰਾਂ ਵਿੱਚ ਜੰਗਬੰਦੀ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚ ਕੀਵ, ਖਾਰਕਿਵ, ਸੁਮੀ ਅਤੇ ਮਾਰੀਉਪੋਲ ਸ਼ਾਮਲ ਹਨ। ਦੁਪਹਿਰ 12.30 ਵਜੇ ਤੋਂ ਇਹ ਗੋਲੀਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ।


 






ਮਹੱਤਵਪੂਰਨ ਗੱਲ ਇਹ ਹੈ ਕਿ ਰੂਸ ਵੱਲੋਂ ਗੋਲੀਬੰਦੀ ਦਾ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ, ਜਦੋਂ ਦੋਵਾਂ ਦੇਸ਼ਾਂ ਵਿਚਾਲੇ ਅੱਜ ਤੀਜੇ ਦੌਰ ਦੀ ਗੱਲਬਾਤ ਹੋਣੀ ਹੈ। ਇੱਥੇ, ਕੁਝ ਸਮੇਂ ਬਾਅਦ ਪੀਐਮ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ 'ਤੇ ਗੱਲ ਕਰਨ ਜਾ ਰਹੇ ਹਨ। ਕਰੀਬ 700 ਭਾਰਤੀ ਅਜੇ ਵੀ ਸੂਮੀ ਵਿੱਚ ਫਸੇ ਹੋਏ ਹਨ। ਗੋਲੀਬੰਦੀ ਦੌਰਾਨ ਯੂਕਰੇਨ 'ਚ ਫਸੇ ਵਿਦੇਸ਼ੀ ਨਾਗਰਿਕਾਂ ਨੂੰ ਬਾਹਰ ਕੱਢਿਆ ਜਾਵੇਗਾ ਅਤੇ ਇਸ ਦੌਰਾਨ ਰੂਸੀ ਫੌਜ ਡਰੋਨ 'ਤੇ ਨਜ਼ਰ ਰੱਖੇਗੀ।


ਰੂਸ ਅਤੇ ਯੂਕਰੇਨ ਵਿਚਾਲੇ ਜੰਗ ਅੱਜ 12ਵੇਂ ਦਿਨ ਵੀ ਜਾਰੀ ਹੈ। ਰੂਸ ਯੂਕਰੇਨ 'ਤੇ ਲਗਾਤਾਰ ਆਪਣੇ ਹਮਲੇ ਤੇਜ਼ ਕਰ ਰਿਹਾ ਹੈ। ਹਮਲੇ 'ਚ ਹੁਣ ਤੱਕ ਯੂਕਰੇਨ ਦੇ ਕਈ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ, ਇਸ ਦੇ ਨਾਲ ਹੀ ਸੈਂਕੜੇ ਜਾਨਾਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਵੀ ਰੂਸ ਦੇ ਸਾਹਮਣੇ ਹਾਰ ਮੰਨਣ ਨੂੰ ਤਿਆਰ ਨਹੀਂ ਹਨ। ਰੂਸ-ਯੂਕਰੇਨ ਵਿਚਾਲੇ ਇਸ ਵਧਦੇ ਤਣਾਅ ਦੇ ਮੱਦੇਨਜ਼ਰ ਹੁਣ ਇਜ਼ਰਾਈਲ, ਫਰਾਂਸ ਅਤੇ ਤੁਰਕੀ ਸਮਝੌਤਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।


ਦੱਸ ਦੇਈਏ ਕਿ ਰੂਸ ਅਤੇ ਯੂਕਰੇਨ ਅੱਜ ਤੀਜੇ ਦੌਰ ਦੀ ਗੱਲਬਾਤ ਲਈ ਆਹਮੋ-ਸਾਹਮਣੇ ਬੈਠਣਗੇ। ਇਸ ਤੋਂ ਪਹਿਲਾਂ ਹੋਈ ਦੋ ਦੌਰ ਦੀ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਸੰਕਟ ਦਾ ਕੂਟਨੀਤਕ ਹੱਲ ਲੱਭਣ ਵਿੱਚ ਯੂਕਰੇਨ ਦੀ ਮਦਦ ਕਰਨਾ ਜਾਰੀ ਰੱਖੇਗਾ, ਭਾਵੇਂ ਉਸ ਦੀਆਂ ਕੋਸ਼ਿਸ਼ਾਂ ਦੇ ਸਫਲ ਹੋਣ ਦੀ ਸੰਭਾਵਨਾ ਨਹੀਂ ਹੈ।


ਇਹ ਵੀ ਪੜ੍ਹੋ: 7th pay commission: ਕਰਮਚਾਰੀਆਂ ਲਈ ਵੱਡੀ ਖਬਰ! 31 ਮਾਰਚ ਤੋਂ 90,000 ਰੁਪਏ ਵਧੇਗੀ ਤਨਖਾਹ, ਜਾਣੋ ਕੀ ਪਲਾਨ?