(Source: ECI/ABP News/ABP Majha)
Drug trafficking: ਕੈਨੇਡਾ ‘ਚ ਪੰਜਾਬੀ ਟਰੱਕ ਡਰਾਇਵਰ ਖ਼ਿਲਾਫ਼ ਵਰੰਟ ਜਾਰੀ, 80 ਕਿੱਲੋ ਹੈਰੋਇਨ ਤਸਕਰੀ ਦਾ ਮਾਮਲਾ
Toronto: ਮਹਿਮੀ ਦਾ ਪਤਾ ਲਗਾਉਣ ਅਤੇ ਆਰਜ਼ੀ ਤੌਰ ‘ਤੇ ਗ੍ਰਿਫਤਾਰ ਕਰਨ ਲਈ ਇੰਟਰਪੋਲ ਦੀ ਮਦਦ ਮੰਗੀ ਗਈ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਸੈਮੀ-ਟ੍ਰੇਲਰ ਟਰੱਕ ਦੇ ਅੰਦਰੋਂ 80 ਕਿਲੋ ਕੋਕੀਨ ਬਰਾਮਦ ਕੀਤੀ ਸੀ
Toronto: ਬ੍ਰਿਟਿਸ਼ ਕੋਲੰਬੀਆ ਸੂਬੇ ਦੇ 60 ਸਾਲਾ ਪੰਜਾਬੀ ਟਰੱਕ ਡਰਾਈਵਰ ਖ਼ਿਲਾਫ਼ ਕੈਨੇਡਾ ਵਿਆਪੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ, ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ 15 ਸਾਲ ਦੀ ਸਜ਼ਾ ਹੋਣ ਤੋਂ ਬਾਅਦ ਭਾਰਤ ਭੱਜ ਗਿਆ। ਸਰੀ ਦੇ ਰਾਜ ਕੁਮਾਰ ਮਹਿਮੀ ਨੂੰ ਨਵੰਬਰ ਵਿੱਚ ਕੈਨੇਡਾ-ਅਮਰੀਕਾ ਪੈਸੀਫਿਕ ਹਾਈਵੇਅ ਬਾਰਡਰ ਕ੍ਰਾਸਿੰਗ ਰਾਹੀਂ ਬ੍ਰਿਟਿਸ਼ ਕੋਲੰਬੀਆ ਵਿੱਚ 80 ਕਿਲੋਗ੍ਰਾਮ ਕੋਕੀਨ ਦੀ ਤਸਕਰੀ ਕਰਨ ਲਈ ਸਜ਼ਾ ਸੁਣਾਈ ਗਈ ਸੀ।
ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐਮਪੀ) ਨੇ ਕਿਹਾ ਕਿ ਮਹਿਮੀ ਦਾ ਪਤਾ ਲਗਾਉਣ ਅਤੇ ਆਰਜ਼ੀ ਤੌਰ ‘ਤੇ ਗ੍ਰਿਫਤਾਰ ਕਰਨ ਲਈ ਇੰਟਰਪੋਲ ਦੀ ਮਦਦ ਮੰਗੀ ਗਈ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਸੈਮੀ-ਟ੍ਰੇਲਰ ਟਰੱਕ ਦੇ ਅੰਦਰੋਂ 80 ਕਿਲੋ ਕੋਕੀਨ ਬਰਾਮਦ ਕੀਤੀ ਸੀ। 6 ਨਵੰਬਰ 2017 ਨੂੰ ਮਹਿਮੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਵੇਲੇ ਕੋਕੀਨ ਦੀ ਕੀਮਤ 32 ਕਰੋੜ ਡਾਲਰ ਸੀ। 6 ਸਤੰਬਰ 2022 ਨੂੰ ਸੁਪਰੀਮ ਕੋਰਟ ਦੇ ਜੱਜ ਨੇ ਮਹਿਮੀ ਨੂੰ ਦੋਸ਼ੀ ਕਰਾਰ ਦਿੱਤਾ ਤੇ 9 ਜਨਵਰੀ 2023 ਨੂੰ ਸਜ਼ਾ ਸੁਣਾਈ ਜਾਣੀ ਸੀ।
11 ਅਕਤੂਬਰ 2022 ਨੂੰ ਮਹਿਮੀ ਵੈਨਕੂਵਰ ਤੋਂ ਜਹਾਜ਼ ਵਿੱਚ ਸਵਾਰ ਹੋਣ ਤੋਂ ਬਾਅਦ ਭਾਰਤ ਭੱਜ ਗਿਆ ਅਤੇ ਨਵੀਂ ਦਿੱਲੀ ਪਹੁੰਚ ਗਿਆ। ਪੁਲਿਸ ਨੇ ਕਿਹਾ ਕਿ ਮਹਿਮੀ ਦਾ ਕੈਨੇਡੀਅਨ ਪਾਸਪੋਰਟ ਉਸ ਦੀ ਗ੍ਰਿਫ਼ਤਾਰੀ ਸਮੇਂ ਜ਼ਬਤ ਕਰ ਲਿਆ ਗਿਆ ਸੀ। ਉਸ ਦੀ ਗ੍ਰਿਫਤਾਰੀ ਅਤੇ ਦੋਸ਼ੀ ਕਰਾਰ ਦੇਣ ਦੀ ਪ੍ਰਕਿਰਿਆ ਲੰਮੀ ਹੋਣ ਕਾਰਨ ਮਹਿਮੀ ਨਵਾਂ ਕੈਨੇਡੀਅਨ ਪਾਸਪੋਰਟ ਹਾਸਲ ਕਰਨ ਵਿੱਚ ਕਾਮਯਾਬ ਹੋ ਗਿਆ ਤੇ ਦੇਸ਼ ’ਚੋਂ ਫਰਾਰ ਹੋ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ