Weather in USA: ਅਮਰੀਕਾ ’ਚ ਕਹਿਰ ਢਾਹ ਰਹੇ ਬਰਫ਼ੀਲੇ ਤੂਫਾਨ ਨੇ ਸਾਰਾ ਜਨ ਜੀਵਨ ਡਾਵਾਂ-ਡੋਲ ਕਰ ਦਿੱਤਾ ਹੈ। ਤੂਫਾਨ ਨੇ ਪੂਰੇ ਅਮਰੀਕਾ ਵਿੱਚ ਤਬਾਹੀ ਮਚਾ ਦਿੱਤੀ ਹੈ। ਪਿਛਲੇ 24 ਘੰਟਿਆਂ ਵਿੱਚ 4,900 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ 4,400 ਤੋਂ ਵੱਧ ’ਚ ਦੇਰੀ ਹੋਈ ਹੈ। 


ਹਾਸਲ ਜਾਣਕਾਰੀ ਮੁਤਾਬਕ 22 ਦਸੰਬਰ ਨੂੰ ਤੂਫਾਨ ਸ਼ੁਰੂ ਹੋਣ ਤੋਂ ਬਾਅਦ ਅਮਰੀਕਾ ਭਰ ਵਿੱਚ 20,000 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਬਿਜਲੀ ਸਪਲਾਈ ਨਹੀਂ ਮਿਲ ਰਹੀ ਤੇ ਆਵਾਜਾਈ ਠੱਪ ਹੋ ਗਈ ਹੈ। ਹੁਣ ਤੱਕ 60 ਵਿਅਕਤੀਆਂ ਦੀ ਇਸ ਬਰਫ਼ੀਲੇ ਤੂਫਾਨ ਕਾਰਨ ਮੌਤ ਹੋ ਚੁੱਕੀ ਹੈ।


Bharat Jodo Yatra: ਪੰਜਾਬ ਤੇ ਜੰਮੂ-ਕਸ਼ਮੀਰ 'ਚ ਆਉਣ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਜੈੱਡ ਪਲੱਸ ਸੁਰੱਖਿਆ 'ਚ ਸੰਨ੍ਹ, ਕਾਂਗਰਸ ਨੇ ਲਿਖਿਆ ਅਮਿਤ ਸ਼ਾਹ ਨੂੰ ਲੈਟਰ



ਦੱਸ ਦਈਏ ਕਿ ਬੰਬ ਚੱਕਰਵਾਤੀ ਤੂਫਾਨ ਦਾ ਦਾਇਰਾ ਲਗਾਤਾਰ ਵਧਦਾ ਜਾ ਰਿਹਾ ਹੈ ਜੋ ਕੈਨੇਡਾ ਦੇ ਨੇੜੇ ਮਹਾਨ ਝੀਲਾਂ ਤੋਂ ਮੈਕਸੀਕੋ ਦੀ ਸਰਹੱਦ ਦੇ ਨਾਲ ਰਿਓ ਗ੍ਰਾਂਡੇ ਤੱਕ ਫੈਲਿਆ ਹੋਇਆ ਹੈ। ਅਮਰੀਕਾ ਦੇ ਰਾਸ਼ਟਰੀ ਮੌਸਮ ਸੇਵਾ ਵਿਭਾਗ ਨੇ ਕਿਹਾ ਕਿ ਅਮਰੀਕਾ ਦੀ ਲਗਪਗ 60 ਫੀਸਦੀ ਆਬਾਦੀ ਨੂੰ ਸਰਦੀ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਰੌਕੀ ਮਾਊਂਟੇਨ ਰੇਂਜ ਦੇ ਪੂਰਬ ਤੋਂ ਲੈ ਕੇ ਐਪਲਾਚੀਅਨ ਤੱਕ ਤਾਪਮਾਨ ਆਮ ਨਾਲੋਂ ਬਹੁਤ ਹੇਠਾਂ ਡਿੱਗ ਗਿਆ ਹੈ। 
 
ਬਫੇਲੋ ਮੂਲ ਦੀ ਨਿਵਾਸੀ ਨਿਊਯਾਰਕ ਰਾਜ ਦੀ ਗਵਰਨਰ ਕੈਥੀ ਹੋਚੁਲ ਨੇ ਕਿਹਾ ਕਿ ਇਹ ਇਤਿਹਾਸ ਵਿੱਚ ਬਫੇਲੋ ਦੇ ਸਭ ਤੋਂ ਵਿਨਾਸ਼ਕਾਰੀ ਤੂਫਾਨ ਦੇ ਰੂਪ ਵਿੱਚ ਜਾਣਿਆ ਜਾਵੇਗਾ। ਵਰਮੌਂਟ, ਓਹੀਓ, ਮਿਸੂਰੀ, ਵਿਸਕਾਨਸਿਨ, ਕੰਸਾਸ ਤੇ ਕੋਲੋਰਾਡੋ ਵਿੱਚ ਵੀ ਤੂਫਾਨ ਨਾਲ ਮੌਤਾਂ ਹੋਈਆਂ ਹਨ। ਬਰਫੀਲੇ ਤੂਫਾਨ ਕਾਰਨ ਅਮਰੀਕਾ 'ਚ ਲੱਖਾਂ ਘਰਾਂ 'ਚ ਬਿਜਲੀ ਸਪਲਾਈ ਬੰਦ ਹੋ ਗਈ ਹੈ। ਲੋਕ ਬਿਜਲੀ ਤੋਂ ਬਿਨਾਂ ਰਹਿਣ ਲਈ ਮਜਬੂਰ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।