Uganda ISIS Attack : ਅਫਰੀਕੀ ਦੇਸ਼ ਯੂਗਾਂਡਾ ਦੇ ਪੱਛਮੀ ਹਿੱਸੇ 'ਚ ਸਥਿਤ ਇਕ ਸਕੂਲ 'ਤੇ ISIS ਨਾਲ ਜੁੜੇ ਬੰਦੂਕਧਾਰੀਆਂ ਨੇ ਹਮਲਾ (Uganda ISIS Attack ) ਕੀਤਾ ਹੈ। ਹਮਲੇ 'ਚ ਘੱਟੋ-ਘੱਟ 25 ਵਿਦਿਆਰਥੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਘਟਨਾ 16 ਜੂਨ ਦੇਰ ਰਾਤ ਦੀ ਹੈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਵਿਦਿਆਰਥੀ ਦੱਸੇ ਜਾਂਦੇ ਹਨ। 

ਯੂਗਾਂਡਾ ਪੁਲਿਸ ਬਲ ਨੇ ਜਾਣਕਾਰੀ ਦਿੱਤੀ ਕਿ ਯੁਗਾਂਡਾ ਦੇ ਪੱਛਮੀ ਹਿੱਸੇ ਵਿੱਚ ਸਥਿਤ ਮਪੋਂਡਵੇ ਵਿੱਚ ਲੁਬੀਰਾ ਸੈਕੰਡਰੀ ਸਕੂਲ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 25 ਲੋਕ ਮਾਰੇ ਗਏ। ਉਥੇ ਅੱਠ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਪੁਲਿਸ ਨੇ ਇਹ ਨਹੀਂ ਦੱਸਿਆ ਕਿ ਮਰਨ ਵਾਲਿਆਂ ਵਿੱਚ ਕਿੰਨੇ ਵਿਦਿਆਰਥੀ ਸਨ। ਪੁਲਿਸ ਮੁਤਾਬਕ ਘਟਨਾ ਤੋਂ ਬਾਅਦ ਜਵਾਨਾਂ ਨੇ ਹਮਲਾਵਰਾਂ ਦਾ ਪਿੱਛਾ ਵੀ ਕੀਤਾ ਪਰ ਉਹ ਕਾਂਗੋ ਦੇ ਵਿਰੂੰਗਾ ਨੈਸ਼ਨਲ ਪਾਰਕ ਵਿੱਚ ਭੱਜਣ ਵਿੱਚ ਕਾਮਯਾਬ ਹੋ ਗਏ।

ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਆਈਐਸਆਈਐਸ ਨਾਲ ਜੁੜੇ ਕਿਸੇ ਅੱਤਵਾਦੀ ਨੇ ਅਫਰੀਕਾ ਦੇ ਕਿਸੇ ਦੇਸ਼ 'ਤੇ ਹਮਲਾ ਕੀਤਾ ਹੈ। ਇਸ ਤੋਂ ਪਹਿਲਾਂ ਇਸ ਸਾਲ ਅਪ੍ਰੈਲ ਦੇ ਮਹੀਨੇ ਵਿੱਚ ਏਡੀਐਫ ਦੇ ਅੱਤਵਾਦੀਆਂ ਨੇ ਪੂਰਬੀ ਲੋਕਤੰਤਰੀ ਗਣਰਾਜ ਕਾਂਗੋ ਦੇ ਇੱਕ ਪਿੰਡ ਵਿੱਚ ਹਮਲਾ ਕੀਤਾ ਸੀ।

 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਪੰਜਾਬ ਦੀ ਆਬਾਦੀ ਤੋਂ 1 ਕਰੋੜ ਵੱਧ ਹੋਈ ਕੈਨੇਡਾ ਦੀ ਜਨਸੰਖਿਆ, 4 ਕਰੋੜਵੇਂ ਬੱਚੇ ਨੇ ਲਿਆ ਜਨਮ


ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਪਿੰਡਾਂ 'ਚ ਨੌਕਰੀਆਂ ਪੈਦਾ ਕਰਨ ਦਾ ਲਾਇਆ ਜੁਗਾੜ ! 2 ਹਜ਼ਾਰ ਕਰੋੜ ਦਾ ਬਜਟ ਰੱਖਿਆ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ