PM Modi US Visit: PM ਮੋਦੀ ਦੇ ਅਮਰੀਕਾ ਪਹੁੰਚਣ ਤੋਂ ਪਹਿਲਾਂ ਵ੍ਹਾਈਟ ਹਾਊਸ 'ਚ ਖਾਲਿਸਤਾਨ ਸਮਰਥਕਾਂ ਦੀ 'ਐਂਟਰੀ', ਜਾਣੋ ਕੀ ਹੋਈ ਗੱਲਬਾਤ
PM Modi US Visit: ਖਾਲਿਸਤਾਨ ਅੰਦੋਲਨ ਨਾਲ ਜੁੜੇ ਸਮੂਹਾਂ 'ਤੇ ਭਾਰਤ 'ਚ ਪਾਬੰਦੀ ਹੈ। ਇਨ੍ਹਾਂ 'ਚੋਂ ਕਈ ਸੰਗਠਨਾਂ ਨੇ ਪਿਛਲੇ ਕੁਝ ਦਹਾਕਿਆਂ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਹੈ।
PM Modi US Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਵਾਡ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਆਪਣੇ ਤਿੰਨ ਦਿਨਾਂ ਸਰਕਾਰੀ ਦੌਰੇ 'ਤੇ ਅਮਰੀਕਾ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਪਹੁੰਚਣ ਤੋਂ ਕੁਝ ਘੰਟੇ ਪਹਿਲਾਂ, ਵ੍ਹਾਈਟ ਹਾਊਸ ਨੇ ਖਾਲਿਸਤਾਨ ਅੰਦੋਲਨ ਦਾ ਸਮਰਥਨ ਕਰਨ ਵਾਲੇ ਸਿੱਖਾਂ ਦੇ ਇੱਕ ਸਮੂਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਵ੍ਹਾਈਟ ਹਾਊਸ ਨੇ ਉਨ੍ਹਾਂ ਨੂੰ "ਸਾਡੀ ਧਰਤੀ 'ਤੇ ਕਿਸੇ ਵੀ ਅੰਤਰਰਾਸ਼ਟਰੀ ਹਮਲੇ ਤੋਂ ਸੁਰੱਖਿਆ' ਦਾ ਭਰੋਸਾ ਦਿੱਤਾ."
NDTV ਦੀ ਰਿਪੋਰਟ ਮੁਤਾਬਕ ਵ੍ਹਾਈਟ ਹਾਊਸ ਨੇ ਕਿਹਾ ਕਿ ਉਹ ਦੇਸ਼ ਦੀਆਂ ਸਰਹੱਦਾਂ ਦੇ ਅੰਦਰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਉਣ ਲਈ ਅਮਰੀਕੀ ਨਾਗਰਿਕਾਂ ਦੇ ਨਾਲ ਖੜ੍ਹਾ ਹੈ। ਕੈਨੇਡਾ ਤੇ ਅਮਰੀਕਾ ਖਾਲਿਸਤਾਨੀ ਵੱਖਵਾਦੀਆਂ ਨੂੰ ਪਨਾਹ ਦੇਣ ਦੀਆਂ ਚਿੰਤਾਵਾਂ ਦਰਮਿਆਨ ਇਹ ਘਟਨਾ ਸਾਹਮਣੇ ਆਈ ਹੈ।
ਦਰਅਸਲ, ਖਾਲਿਸਤਾਨ ਅੰਦੋਲਨ ਨਾਲ ਜੁੜੇ ਸਮੂਹ ਭਾਰਤ ਵਿੱਚ ਪਾਬੰਦੀਸ਼ੁਦਾ ਹਨ। ਇਨ੍ਹਾਂ 'ਚੋਂ ਕਈ ਸੰਗਠਨਾਂ ਨੇ ਪਿਛਲੇ ਕੁਝ ਦਹਾਕਿਆਂ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਹੈ। ਜਦੋਂ ਕਿ ਅਮਰੀਕਾ ਨੇ ਅਜਿਹੇ ਅਨਸਰਾਂ ਨੂੰ ‘ਪਨਾਹ ਦੇਣ’ ਬਾਰੇ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਇਸ ਨੂੰ ਆਪਣੀ ‘ਪ੍ਰਗਟਾਵੇ ਦੀ ਆਜ਼ਾਦੀ’ ਕਿਹਾ ਹੈ।
ਜਾਣੋ ਕਿਉਂ ਹੋਈ ਵ੍ਹਾਈਟ ਹਾਊਸ ਮੀਟਿੰਗ?
ਇਹ ਮੀਟਿੰਗ ਅਧਿਕਾਰਤ ਵ੍ਹਾਈਟ ਹਾਊਸ ਪਰਿਸਰ ਵਿੱਚ ਹੋਈ। ਅਮਰੀਕਨ ਸਿੱਖ ਕਾਕਸ ਕਮੇਟੀ ਦੇ ਪ੍ਰੀਤਪਾਲ ਸਿੰਘ ਤੇ ਸਿੱਖ ਕੁਲੀਸ਼ਨ ਅਤੇ ਸਿੱਖ ਅਮਰੀਕਨ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ, ਅਮਰੀਕਨ ਸਿੱਖ ਕਾਕਸ ਕਮੇਟੀ ਦੇ ਸੰਸਥਾਪਕ ਪ੍ਰੀਤਪਾਲ ਸਿੰਘ ਨੇ ਪੀਟੀਆਈ ਨੂੰ ਦੱਸਿਆ, "ਕੱਲ੍ਹ ਸਾਨੂੰ ਸਿੱਖ ਅਮਰੀਕੀਆਂ ਦੀਆਂ ਜਾਨਾਂ ਬਚਾਉਣ ਤੇ ਸਾਡੇ ਭਾਈਚਾਰੇ ਦੀ ਸੁਰੱਖਿਆ ਲਈ ਉਨ੍ਹਾਂ ਦੀ ਚੌਕਸੀ ਲਈ ਸੰਘੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਨ ਦਾ ਮੌਕਾ ਲਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।