Heart Attack: ਪੰਜਾਬ ਦੇ ਨੌਜਵਾਨ ਰੁਜ਼ਗਾਰ ਤੇ ਪੜ੍ਹਾਈ ਦੀ ਭਾਲ ਵਿੱਚ ਵਿਦੇਸ਼ ਧੜਾਧੜ ਵਿਦੇਸ਼ ਜਾ ਰਹੇ ਹਨ। ਮਾਪੇ ਵੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਉਨ੍ਹਾਂ ਦੀ ਰੀਝ ਪੂਰੀ ਕਰ ਰਹੇ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ ਗਏ ਪੰਜਾਬੀ ਨੌਜਵਾਨ ਲਗਾਤਾਰ ਹਾਰਟ ਅਟੈਕ ਦਾ ਸ਼ਿਕਾਰ ਹੋ ਰਹੇ ਹਨ।
ਪਿਛਲੇ ਇੱਕ ਮਹੀਨੇ ਦੀ ਹੀ ਗੱਲ ਕਰੀਏ ਤਾਂ ਵਿਦੇਸ਼ ਜਾਣ ਵਾਲੇ ਨੌਜਵਾਨਾਂ ਵਿੱਚ ਹਾਰਟ ਅਟੈਕ ਦੇ ਮਾਮਲੇ ਵਧ ਰਹੇ ਹਨ। ਜੁਲਾਈ ਮਹੀਨੇ ਵਿੱਚ ਪੰਜ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਸਾਰਿਆਂ ਦੀ ਉਮਰ 17 ਤੋਂ 26 ਸਾਲ ਦੇ ਵਿਚਕਾਰ ਸੀ। ਇਸ ਲਈ ਜਿੱਥੇ ਮਾਪੇ ਫਿਕਰਮੰਦ ਹਨ, ਉਥੇ ਸਿਹਤ ਮਾਹਿਰ ਵੀ ਹੈਰਾਨ ਹਨ।
ਇਸ ਬਾਰੇ ਸਿਹਤ ਮਾਹਿਰਾਂ ਦਾ ਕਹਿਆ ਹੈ ਇਸ ਦਾ ਸਭ ਤੋਂ ਵੱਡਾ ਕਾਰਨ ਮੌਸਮ 'ਚ ਅਚਾਨਕ ਆਈ ਤਬਦੀਲੀ ਹੋ ਸਕਦੀ ਹੈ। ਭਾਰਤ ਤੇ ਵਿਦੇਸ਼ਾਂ ਦੇ ਮੌਸਮ ਵਿੱਚ ਬਹੁਤ ਅੰਤਰ ਹੈ। ਇਹ ਨੌਜਵਾਨ ਭਾਰਤ ਦੇ ਗਰਮ ਮਾਹੌਲ ਵਿੱਚ ਸਾਲਾਂ ਤੋਂ ਰਹਿੰਦੇ ਹਨ। ਵਿਦੇਸ਼ਾਂ ਵਿੱਚ ਮੌਸਮ ਠੰਢਾ ਹੈ। ਅਚਾਨਕ ਮੌਸਮ 'ਚ ਬਦਲਾਅ ਕਾਰਨ ਸਾਹ ਲੈਣ 'ਚ ਤਕਲੀਫ ਹੁੰਦੀ ਹੈ, ਜਿਸ ਦਾ ਸਿੱਧਾ ਅਸਰ ਦਿਲ ਦੀ ਸਿਹਤ 'ਤੇ ਪੈਂਦਾ ਹੈ। ਕੁਝ ਮਾਮਲਿਆਂ ਵਿੱਚ, ਦਿਲ ਅਚਾਨਕ ਕੰਮ ਕਰਨਾ ਬੰਦ ਕਰ ਦਿੰਦਾ ਹੈ ਜਿਸ ਕਾਰਨ ਮੌਤ ਹੋ ਜਾਂਦੀ ਹੈ।
ਇਸ ਤੋਂ ਇਲਾਵਾ ਪਿਛਲੇ ਕੁਝ ਸਾਲਾਂ ਤੋਂ ਵਿਦੇਸ਼ਾਂ ਵਿੱਚ ਸਿਸਟਮ ਬਦਲਿਆ ਹੈ। ਕਈ ਦੇਸ਼ਾਂ ਵਿੱਚ ਮੰਦੀ ਵੀ ਵਧੀ ਹੈ। ਰੁਜਗਾਰ ਦੇ ਮੌਕੇ ਘਟੇ ਹਨ। ਇਸ ਦੇ ਉਲਟ ਮਹਿੰਗਾਈ ਵਧੀ ਹੈ। ਇਸ ਕਰਕੇ ਵਿਦੇਸ਼ ਗਏ ਨੌਜਵਾਨ ਆਪਣੀਆਂ ਆਰਥਿਕ ਲੋੜਾਂ ਪੂਰੀਆਂ ਨਹੀਂ ਕਰ ਪਾਉਂਦੇ। ਇਸ ਲਈ ਉਹ ਤਣਾਅ ਵਿੱਚ ਰਹਿੰਦੇ ਹਨ। ਇਹ ਹਾਰਟ ਅਟੈਕ ਦਾ ਕਾਰਨ ਬਣ ਸਕਦਾ ਹੈ।
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਵਿਦੇਸ਼ ਵਿੱਚ ਜਾ ਕੇ ਅੱਤ ਦੀ ਖੁਸ਼ੀ ਵੀ ਇੱਕ ਹੋਰ ਕਾਰਨ ਹੋ ਸਕਦੀ ਹੈ। ਵਿਦੇਸ਼ਾਂ ਦੀ ਰੌਣਕ ਭਰੀ ਜ਼ਿੰਦਗੀ ਦੇਖ ਕੇ ਪੰਜਾਬ ਦੇ ਨੌਜਵਾਨ ਬੇਹੱਦ ਖੁਸ਼ ਹੋ ਜਾਂਦੇ ਹਨ। ਇਸ ਕਾਰਨ ਉਨ੍ਹਾਂ ਦੇ ਦਿਲ ਦੀ ਧੜਕਣ ਅਚਾਨਕ ਵਧ ਜਾਂਦੀ ਹੈ। ਅਜਿਹੀ ਸਥਿਤੀ 'ਚ ਦਿਲ ਨੂੰ ਖੂਨ ਪੰਪ ਕਰਨ ਲਈ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ, ਜਿਸ ਨਾਲ ਦਿਲ 'ਤੇ ਦਬਾਅ ਪੈਂਦਾ ਹੈ ਤੇ ਅਟੈਕ ਹੋ ਜਾਂਦਾ ਹੈ।
ਇਸ ਤੋਂ ਇਲਾਵਾ ਜਿੰਮ ਤੇ ਸਪਲੀਮੈਂਟ ਦਾ ਜ਼ਿਆਦਾ ਸੇਵਨ ਵੀ ਦਿਲ ਦੇ ਦੌਰੇ ਦਾ ਕਾਰਨ ਹੋ ਸਕਦਾ ਹੈ। ਵਿਦੇਸ਼ਾਂ ਵਿੱਚ ਜਾ ਕੇ ਨੌਜਵਾਨ ਜਲਦੀ ਹੀ ਉਥੋਂ ਦੇ ਲੋਕਾਂ ਵਾਂਗ ਆਪਣਾ ਸਰੀਰ ਬਣਾਉਣਾ ਚਾਹੁੰਦੇ ਹਨ ਪਰ ਸਪਲੀਮੈਂਟ ਦਿਲ ਦੀ ਸਿਹਤ ਨੂੰ ਪ੍ਰਭਾਵਿਤ ਕਰਦੇ ਹਨ, ਜਿਸ ਨਾਲ ਦਿਲ ਦਾ ਦੌਰਾ ਪੈ ਸਕਦਾ ਹੈ।
ਵਿਦੇਸ਼ਾਂ 'ਚ ਪੰਜਾਬੀ ਨੌਜਵਾਨਾਂ ਨੂੰ ਕਿਉਂ ਹੋ ਰਹੇ ਹਾਰਟ ਅਟੈਕ? ਸਿਹਤ ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
ABP Sanjha
Updated at:
01 Aug 2023 12:12 PM (IST)
Edited By: shankerd
Heart Attack: ਪੰਜਾਬ ਦੇ ਨੌਜਵਾਨ ਰੁਜ਼ਗਾਰ ਤੇ ਪੜ੍ਹਾਈ ਦੀ ਭਾਲ ਵਿੱਚ ਵਿਦੇਸ਼ ਧੜਾਧੜ ਵਿਦੇਸ਼ ਜਾ ਰਹੇ ਹਨ। ਮਾਪੇ ਵੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਉਨ੍ਹਾਂ ਦੀ ਰੀਝ ਪੂਰੀ ਕਰ ਰਹੇ
heart attack
NEXT
PREV
Published at:
01 Aug 2023 12:12 PM (IST)
- - - - - - - - - Advertisement - - - - - - - - -