Imran Khan : ਪਾਕਿਸਤਾਨ ਵਿੱਚ ਫਿਰ ਹੋਵੇਗਾ ਬਵਾਲ? ਗ੍ਰਿਫਤਾਰੀ ਤੋਂ ਪਹਿਲਾਂ ਇਮਰਾਨ ਖ਼ਾਨ ਨੇ ਸਮਰਥਕਾਂ ਨੂੰ ਦਿੱਤਾ ਅਜਿਹਾ ਸੰਦੇਸ਼, ਜਾਣੋ ਕੀ ਕਿਹਾ...
Imran Khan Toshakhana Case : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਤੋਸ਼ਾਖਾਨਾ ਮਾਮਲੇ 'ਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਆਪਣੇ ਸਮਰਥਕਾਂ ਲਈ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।
Toshakhana Case: ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਤੋਸ਼ਾਖਾਨਾ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਉਹਨਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਗ੍ਰਿਫਤਾਰ ਹੋਣ ਤੋਂ ਬਾਅਦ ਇਮਰਾਨ ਖਾਨ ਨੇ ਆਪਣਾ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਇਹ ਸੰਦੇਸ਼ ਤੁਹਾਡੇ ਤੱਕ ਪਹੁੰਚਦਾ ਹੈ, ਮੈਂ ਗ੍ਰਿਫਤਾਰ ਹੋ ਚੁੱਕਾ ਹੋਵਾਂਗਾ।
ਉਨ੍ਹਾਂ ਨੇ ਆਪਣੇ ਸੰਦੇਸ਼ 'ਚ ਕਿਹਾ ਹੈ ਕਿ ਲੰਡਨ ਦੀ ਯੋਜਨਾ ਨੂੰ ਪੂਰਾ ਕਰਨ ਦੀ ਦਿਸ਼ਾ 'ਚ ਇਹ ਇਕ ਹੋਰ ਕਦਮ ਹੈ, ਪਰ ਮੈਂ ਚਾਹੁੰਦਾ ਹਾਂ ਕਿ ਮੇਰੀ ਪਾਰਟੀ ਦੇ ਵਰਕਰ ਸ਼ਾਂਤੀਪੂਰਨ ਤੇ ਮਜ਼ਬੂਤ ਰਹਿਣ। ਅਸੀਂ ਅੱਲ੍ਹਾ ਤੋਂ ਬਿਨਾਂ ਕਿਸੇ ਅੱਗੇ ਨਹੀਂ ਝੁਕਾਂਗੇ।
Chairman Imran Khan’s message:
— Imran Khan (@ImranKhanPTI) August 5, 2023
My arrest was expected & I recorded this message before my arrest.
It is one more step in fulfilling London Plan but I want my party workers to remain peaceful, steadfast and strong.
We bow before no one but Allah who is Al Haq. We believe in… pic.twitter.com/1kqg6HQVac
ਇਮਰਾਨ ਖਾਨ ਨੇ ਆਪਣੇ ਸਮਰਥਕਾਂ ਨੂੰ ਕੀਤਾ ਅਪੀਲ
ਵੀਡੀਓ 'ਚ ਪੀਟੀਆਈ ਮੁਖੀ ਨੇ ਕਿਹਾ ਹੈ ਕਿ ਮੇਰੀ ਤੁਹਾਨੂੰ ਸਾਰਿਆਂ ਨੂੰ ਇਹੀ ਅਪੀਲ ਹੈ ਕਿ ਤੁਹਾਨੂੰ ਆਪਣੇ ਘਰਾਂ 'ਚ ਲੁਕ ਕੇ ਬੈਠਣ ਦੀ ਲੋੜ ਨਹੀਂ ਹੈ, ਮੈਂ ਇਹ ਸੰਘਰਸ਼ ਆਪਣੇ ਲਈ ਨਹੀਂ ਕਰ ਰਿਹਾ। ਮੈਂ ਇਹ ਤੁਹਾਡੇ ਲਈ ਕਰ ਰਿਹਾ ਹਾਂ, ਮੈਂ ਇਹ ਆਪਣੇ ਦੇਸ਼ ਲਈ ਕਰ ਰਿਹਾ ਹਾਂ, ਮੈਂ ਇਹ ਤੁਹਾਡੇ ਬੱਚਿਆਂ ਲਈ ਕਰ ਰਿਹਾ ਹਾਂ। ਜੇ ਤੁਸੀਂ ਆਪਣੇ ਹੱਕਾਂ ਲਈ ਖੜੇ ਨਹੀਂ ਹੋਏ ਤਾਂ ਤੁਸੀਂ ਗੁਲਾਮਾਂ ਦੀ ਜ਼ਿੰਦਗੀ ਗੁਜ਼ਾਰਨਗੇ ਤੇ ਗੁਲਾਮਾਂ ਦੀ ਕੋਈ ਜ਼ਿੰਦਗੀ ਨਹੀਂ ਹੈ। ਗੁਲਾਮ ਜ਼ਮੀਨ 'ਤੇ ਕੀੜੀਆਂ ਵਾਂਗ ਹਨ। ਇਮਰਾਨ ਖਾਨ ਨੇ ਆਖਰਕਾਰ ਕਿਹਾ ਕਿ ਕੋਈ ਵੀ ਆਜ਼ਾਦੀ ਥਾਲੀ 'ਤੇ ਨਹੀਂ ਦਿੱਤੀ ਜਾਂਦੀ, ਇਸ ਲਈ ਲੜਨਾ ਪੈਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ