Harassment In Australian Parliament: ਆਸਟ੍ਰੇਲੀਆਈ ਸੰਸਦ ਵਿੱਚ ਮਹਿਲਾ ਕਰਮਚਾਰੀਆਂ ਨਾਲ ਛੇੜਖਾਨੀ ਦੀ ਸਮੱਸਿਆ ਕਾਫੀ ਵਧ ਗਈ ਹੈ। ਆਸਟ੍ਰੇਲੀਅਨ ਹਿਊਮਨ ਰਾਈਟਸ ਕਮਿਸ਼ਨ ਦੀ ਰਿਪੋਰਟ ਮੁਤਾਬਕ 63 ਮਹਿਲਾ ਸੰਸਦ ਮੈਂਬਰਾਂ ਨਾਲ ਛੇੜਛਾੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਹ ਘਟਨਾਵਾਂ ਸੰਸਦ ਦੇ ਅੰਦਰ ਮਹਿਲਾ ਸੰਸਦ ਮੈਂਬਰਾਂ ਨਾਲ ਹੋਈਆਂ ਹਨ।
ਰਿਪੋਰਟ 'ਚ 33 ਵੱਖ-ਵੱਖ ਸੰਸਥਾਵਾਂ ਦੇ 1723 ਲੋਕਾਂ ਨੇ ਕਿਹਾ ਕਿ ਲਗਪਗ 33 ਫੀਸਦੀ ਕਰਮਚਾਰੀ ਘੱਟੋ-ਘੱਟ ਇੱਕ ਵਾਰ ਪ੍ਰੇਸ਼ਾਨੀ ਦਾ ਸ਼ਿਕਾਰ ਹੋਏ ਹਨ। ਇਸ ਦੇ ਨਾਲ ਹੀ 51 ਫੀਸਦੀ ਔਰਤਾਂ ਛੇੜਛਾੜ ਦਾ ਸ਼ਿਕਾਰ ਹੋਈਆਂ ਹਨ। ਇੰਨਾ ਹੀ ਨਹੀਂ ਜਾਂਚ ਰਿਪੋਰਟ 'ਚ ਕਈ ਹੋਰ ਖੁਲਾਸੇ ਵੀ ਹੋਏ ਹਨ।
ਦੱਸ ਦੇਈਏ ਕਿ ਸਰਕਾਰ ਦੇ ਇੱਕ ਸਾਬਕਾ ਸਲਾਹਕਾਰ 'ਤੇ ਸੰਸਦ ਦੇ ਅੰਦਰ ਬਲਾਤਕਾਰ ਦਾ ਦੋਸ਼ ਲੱਗਣ ਤੋਂ ਬਾਅਦ ਉੱਥੇ ਦਾ ਪ੍ਰਸ਼ਾਸਨ ਚੌਕਸ ਹੋ ਗਿਆ ਸੀ। ਆਸਟ੍ਰੇਲੀਅਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਵਾਈ। ਜਾਂਚ ਰਿਪੋਰਟ ਵਿੱਚ ਅਜਿਹੇ ਖੁਲਾਸੇ ਸਾਹਮਣੇ ਆਏ ਕਿ ਏਜੰਸੀਆਂ ਦੇ ਹੋਸ਼ ਉੱਡ ਗਏ। ਜਾਂਚ ਰਿਪੋਰਟ ਬਾਰੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਇਸ ਨੂੰ ਡਰਾਉਣਾ ਦੱਸਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ 'ਤੇ ਇਲਜ਼ਾਮ ਲੱਗੇ ਸਨ ਕਿ ਉਹ ਮਹਿਲਾ ਸੰਸਦ ਮੈਂਬਰਾਂ ਨਾਲ ਹੋਈਆਂ ਘਟਨਾਵਾਂ ਨੂੰ ਲੈ ਕੇ ਚੁੱਪ ਧਾਰ ਰਹੇ ਹਨ।
ਜਾਂਚ ਦੌਰਾਨ ਪੁੱਛ-ਪੜਤਾਲ ਵਿੱਚ ਇੱਕ ਪੁਰਸ਼ ਸੰਸਦ ਮੈਂਬਰ ਵੱਲੋਂ ਔਰਤ ਨੂੰ ਚੁੰਮਣ, ਚੁੱਕਣ, ਛੂਹਣ, ਟਿੱਪਣੀ ਕਰਨ ਦੇ ਮਾਮਲੇ ਨੂੰ ਸਹੀ ਠਹਿਰਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਵਿੱਚ ਕੀ ਗਲਤ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਔਰਤਾਂ ਨਾਲ ਛੇੜਛਾੜ ਦੀਆਂ ਘਟਨਾਵਾਂ ਕਾਰਨ ਉਸ 'ਤੇ ਅਤੇ ਉਸ ਦੀ ਟੀਮ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਅਜਿਹੇ ਮਾਮਲੇ ਸਾਹਮਣੇ ਆਉਣ ਨਾਲ ਸੰਸਦ ਦਾ ਕੰਮਕਾਜ ਪ੍ਰਭਾਵਿਤ ਹੁੰਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ