ਪੜਚੋਲ ਕਰੋ

ਕਿਰਨ ਰਿਜਿਜੂ ਨੇ ਯੂਕਰੇਨ 'ਚ ਫਸੇ ਨਾਗਰਿਕਾਂ ਨੂੰ ਦਿੱਤਾ ਭਰੋਸਾ, ਕਿਹਾ- ਆਖਰੀ ਸਾਥੀ ਨੂੰ ਸੁਰੱਖਿਅਤ ਬਾਹਰ ਕੱਢ ਕੇ ਹੀ ਦਮ ਲਵਾਂਗੇ

ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਕਈ ਭਾਰਤੀ ਯੂਕਰੇਨ ਵਿੱਚ ਫਸੇ ਹੋਏ ਹਨ। ਭਾਰਤ ਸਰਕਾਰ ਆਪਣੇ ਨਾਗਰਿਕਾਂ ਨੂੰ ਉੱਥੋਂ ਕੱਢਣ ਲਈ ਆਪਰੇਸ਼ਨ ਗੰਗਾ ਮੁਹਿੰਮ ਚਲਾ ਰਹੀ ਹੈ।

ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਕਈ ਭਾਰਤੀ ਯੂਕਰੇਨ ਵਿੱਚ ਫਸੇ ਹੋਏ ਹਨ। ਭਾਰਤ ਸਰਕਾਰ ਆਪਣੇ ਨਾਗਰਿਕਾਂ ਨੂੰ ਉੱਥੋਂ ਕੱਢਣ ਲਈ ਆਪਰੇਸ਼ਨ ਗੰਗਾ ਮੁਹਿੰਮ ਚਲਾ ਰਹੀ ਹੈ। ਉੱਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਉਡਾਣਾਂ ਰਾਹੀਂ ਦੇਸ਼ ਲਿਆਂਦਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਦੇ ਕੰਮ ਦੀ ਨਿਗਰਾਨੀ ਕਰਨ ਲਈ ਸਲੋਵਾਕੀਆ ਵਿੱਚ ਹਨ।

ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਸ ਥਾਂ ਨੂੰ ਉਦੋਂ ਤੱਕ ਨਹੀਂ ਛੱਡਣਗੇ, ਜਦੋਂ ਤੱਕ ਸੰਕਟਗ੍ਰਸਤ ਦੇਸ਼ ਵਿੱਚੋਂ ਆਖਰੀ ਸਾਥੀ ਨਾਗਰਿਕ ਨੂੰ ਸੁਰੱਖਿਅਤ ਬਾਹਰ ਨਹੀਂ ਕੱਢ ਲਿਆ ਜਾਂਦਾ। ਰਿਜਿਜੂ ਓਪਰੇਸ਼ਨ ਗੰਗਾ ਤਹਿਤ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿੱਚ ਭਾਰਤੀ ਨਾਗਰਿਕਾਂ ਦੀ ਨਿਕਾਸੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਲਈ ਭਾਰਤ ਸਰਕਾਰ ਦੁਆਰਾ ਤਾਇਨਾਤ ਕੀਤੇ ਗਏ ਚਾਰ ਵਿਸ਼ੇਸ਼ ਦੂਤਾਂ ਵਿੱਚੋਂ ਇੱਕ ਹੈ।
 
ਯੂਕਰੇਨ ਵਿੱਚ ਸਾਰੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਾਂਗਾ : ਰਿਜਿਜੂ

ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਬੁੱਧਵਾਰ ਨੂੰ ਸਲੋਵਾਕੀਆ ਦੇ ਕੋਸੀਸ ਸ਼ਹਿਰ ਪਹੁੰਚੇ। ਯੂਕਰੇਨ ਦੀ ਸਰਹੱਦ ਪਾਰ ਕਰਕੇ ਕੋਸੀਸ ਪਹੁੰਚੇ ਭਾਰਤੀ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਤਰਜੀਹ ਹਰ ਕਿਸੇ ਨੂੰ ਯੂਕਰੇਨ ਤੋਂ ਸੁਰੱਖਿਅਤ ਬਾਹਰ ਕੱਢਣਾ ਹੈ। ਅਸੀਂ ਪਹਿਲਾਂ ਹੀ ਸਾਰਿਆਂ ਨੂੰ ਭਰੋਸਾ ਦਿੱਤਾ ਹੈ ਕਿ ਅਸੀਂ ਹਰ ਭਾਰਤੀ ਨਾਗਰਿਕ ਨੂੰ ਸੁਰੱਖਿਅਤ ਬਾਹਰ ਕੱਢ ਕੇ ਆਪਣੇ ਦੇਸ਼ ਲੈ ਜਾਵਾਂਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਨਿਰਦੇਸ਼ ਹੈ ਕਿ ਅਸੀਂ ਕਿਸੇ ਨੂੰ ਪਿੱਛੇ ਨਹੀਂ ਛੱਡਾਂਗੇ। ਜਿਹੜੇ ਲੋਕ ਯੁੱਧ ਖੇਤਰ ਵਿੱਚ ਹਨ, ਉਨ੍ਹਾਂ ਦੀਆਂ ਕੁਝ ਮਜਬੂਰੀਆਂ ਹਨ। ਇੱਥੋਂ ਤੱਕ ਕਿ ਸਾਡੇ ਦੂਤਾਵਾਸ ਦੇ ਕਰਮਚਾਰੀ ਵੀ ਉੱਥੇ ਨਹੀਂ ਪਹੁੰਚ ਸਕਦੇ ਕਿਉਂਕਿ ਉੱਥੇ ਲਗਾਤਾਰ ਗੋਲੀਬਾਰੀ ਅਤੇ ਬੰਬਾਰੀ ਹੋ ਰਹੀ ਹੈ।
 
ਨਿਕਾਸੀ ਚੁਣੌਤੀਪੂਰਨ ਹੈ ਪਰ ਅਸੀਂ ਉਨ੍ਹਾਂ ਸਾਰਿਆਂ ਨੂੰ ਕੱਢ ਕੇ ਦਮ ਲਵਾਂਗੇ 

ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਅੱਗੇ ਕਿਹਾ ਕਿ ਨਿਕਾਸੀ ਇੰਨੀ ਆਸਾਨ ਨਹੀਂ ਹੈ। ਸਥਿਤੀ ਬਹੁਤ ਚੁਣੌਤੀਪੂਰਨ ਹੈ ਪਰ ਫਿਰ ਵੀ ਅਸੀਂ ਮੁਸ਼ਕਲ ਸਥਿਤੀਆਂ ਵਿੱਚ ਵੀ ਕੋਸ਼ਿਸ਼ ਕਰ ਰਹੇ ਹਾਂ। ਜਦੋਂ ਤੱਕ ਅਸੀਂ ਸਾਰਿਆਂ ਨੂੰ ਉੱਥੋਂ ਨਹੀਂ ਕੱਢ ਲੈਂਦੇ, ਅਸੀਂ ਉਦੋਂ ਤੱਕ ਦਮ ਨਹੀਂ ਲਵਾਂਗੇ। ਰਿਜਿਜੂ ਨੇ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਮਾਪਿਆਂ ਨੂੰ ਸੁਨੇਹਾ ਦੇਣ ਕਿ ਭਾਰਤ ਸਰਕਾਰ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਣ ਲਈ ਹਰ ਸੰਭਵ ਮਦਦ ਕਰ ਰਹੀ ਹੈ।
 
ਉਨ੍ਹਾਂ ਫਿਰ ਦੁਹਰਾਇਆ ਕਿ ਉਹ ਇਸ ਥਾਂ ਨੂੰ ਉਦੋਂ ਤੱਕ ਨਹੀਂ ਛੱਡਣਗੇ ,ਜਦੋਂ ਤੱਕ ਆਖਰੀ ਭਾਰਤੀ ਨੂੰ ਯੂਕਰੇਨ ਤੋਂ ਬਾਹਰ ਨਹੀਂ ਕੱਢਿਆ ਜਾਂਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਘਰ ਲਿਆਉਣ ਲਈ ਸਪੱਸ਼ਟ ਨਿਰਦੇਸ਼ ਦਿੱਤਾ ਹੈ। ਬਚਾਅ ਕਾਰਜ ਨੂੰ ਅੰਜਾਮ ਦੇਣ ਵਾਲਾ ਭਾਰਤ ਇਕਲੌਤਾ ਦੇਸ਼ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget