ਦੁਨੀਆਂ ਭਰ 'ਚ ਕੋਰੋਨਾ ਨੇ ਮਚਾਈ ਹਾਹਾਕਾਰ, ਇਕ ਦਿਨ 'ਚ 12 ਹਜ਼ਾਰ ਤੋਂ ਵੱਧ ਮੌਤਾਂ, 6 ਲੱਖ ਪੌਜ਼ੇਟਿਵ ਮਾਮਲੇ
World Coronavirus Update: ਦੁਨੀਆਂ 'ਚ ਹੁਣ ਤਕ ਛੇ ਕਰੋੜ, 48 ਲੱਖ, 15 ਹਜ਼ਾਰ ਮਮਾਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤਕ 14 ਲੱਖ, 98 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਚਾਰ ਕਰੋੜ 49 ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ।

World Coronavirus Update: ਦੁਨੀਆਂ 'ਚ ਕੋਰੋਨਾ ਵਾਇਰਸ ਦਾ ਕਹਿਰ ਸਿਖਰ 'ਤੇ ਹੈ। ਜ਼ਿਆਦਾਤਰ ਦੇਸ਼ਾਂ 'ਚ ਹਾਲਾਤ ਅਜੇ ਵੀ ਬੇਕਾਬੂ ਹਨ। ਦੁਨੀਆਂ 'ਚ ਪਿਛਲੇ 24 ਘੰਟਿਆਂ 'ਚ 6.26 ਲੱਖ ਨਵੇਂ ਮਾਮਲੇ ਸਾਹਮਣੇ ਆਏ ਤੇ ਰਿਕਾਰਡ 12,299 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ 25 ਨਵੰਬਰ ਨੂੰ ਸਭ ਤੋਂ ਜ਼ਿਆਦਾ 12,267 ਲੋਕਾਂ ਦੀ ਮੌਤ ਹੋ ਗਈ ਸੀ। ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ।
ਕੋਰੋਨਾ ਨਾਲ ਹੁਣ ਤਕ 15 ਲੱਖ ਮੌਤਾਂ
ਵਰਲਡੋਮੀਟਰ ਮੁਤਾਬਕ ਦੇ ਮੁਤਾਬਕ ਦੁਨੀਆਂ 'ਚ ਹੁਣ ਤਕ ਛੇ ਕਰੋੜ, 48 ਲੱਖ, 15 ਹਜ਼ਾਰ ਮਮਾਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤਕ 14 ਲੱਖ, 98 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਚਾਰ ਕਰੋੜ 49 ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ। ਇਕ ਕਰੋੜ, 84ਲੱਖ, 8 ਹਜ਼ਾਰ ਲੋਕ ਅਜੇ ਵੀ ਕੋਰੋਨਾ ਤੋਂ ਪੀੜਤ ਹਨ।
ਕੋਰੋਨਾ ਨਾਲ ਪ੍ਰਭਾਵਿਤ ਟੌਪ-10 ਦੇਸ਼
ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਲਿਸਟ 'ਚ ਅਮਰੀਕਾ ਸਭ ਤੋਂ ਉਪਰ ਹੈ। ਸਭ ਤੋਂ ਜ਼ਿਆਦਾ ਤੇਜ਼ੀ ਨਾਲ ਮਾਮਲੇ ਅਮਰੀਕਾ 'ਚ ਵਧ ਰਹੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ ਇਕ ਲੱਖ, 98 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਇਸ ਤੋਂ ਬਾਅਦ ਭਾਰਤ ਦਾ ਨੰਬਰ ਆਉਂਦਾ ਹੈ। ਭਾਰਤ 'ਚ 95 ਲੱਖ ਕੋਰੋਨਾ ਪੀੜਤ ਹੋ ਚੁੱਕੇ ਹਨ। ਇੱਥੇ ਪਿਛਲੇ 24 ਘੰਟਿਆਂ 'ਚ 33 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਹਨ। ਉੱਥੇ ਹੀ ਕੋਰੋਨਾ ਨਾਲ ਤੀਜੇ ਪ੍ਰਭਆਵਿਤ ਦੇਸ਼ ਬ੍ਰਾਜ਼ੀਲ 'ਚ 24 ਘੰਟਿਆ 'ਚ 48 ਹਜ਼ਾਰ ਮਾਮਲੇ ਦਰਜ ਕੀਤੇ ਹਨ।
ਕੈਪਟਨ ਤੇ ਸ਼ਾਹ ਦੀ ਮੁਲਾਕਾਤ 'ਤੇ ਹਰਸਮਿਰਤ ਨੂੰ ਰੋਸ, ਕਿਹਾ ਕੈਪਟਨ ਤੇ ਮੋਦੀ ਦੀ ਗੰਢਤੁਪ ਉਜਾਗਰਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















