Donald Trump Resign: ਜੰਗਬੰਦੀ ਤੋਂ ਬਾਅਦ ਅਮਰੀਕਾ 'ਚ ਆਇਆ ਸਿਆਸੀ ਭੂਚਾਲ, ਟਰੰਪ ਤੋਂ ਮੰਗਿਆ ਗਿਆ ਅਸਤੀਫ਼ਾ! ਜਾਣੋ ਕੁਰਸੀ 'ਤੇ ਕਿਉਂ ਮੰਡਰਾ ਰਿਹਾ ਖਤਰਾ?
Donald Trump Resign: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਵਿਰੁੱਧ ਫੌਜੀ ਕਾਰਵਾਈ ਰੋਕਣ ਦਾ ਐਲਾਨ ਕੀਤਾ ਹੈ, ਜੋ ਕਿ ਪਿਛਲੇ 40 ਦਿਨਾਂ ਤੋਂ ਜਾਰੀ ਹੈ। ਉਨ੍ਹਾਂ ਨੇ ਦੋ ਹਫ਼ਤਿਆਂ ਦੀ ਜੰਗਬੰਦੀ ਦਾ ਐਲਾਨ ਕੀਤਾ ਹੈ। ਇਜ਼ਰਾਈਲ ਵੀ...

Donald Trump Resign: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਵਿਰੁੱਧ ਫੌਜੀ ਕਾਰਵਾਈ ਰੋਕਣ ਦਾ ਐਲਾਨ ਕੀਤਾ ਹੈ, ਜੋ ਕਿ ਪਿਛਲੇ 40 ਦਿਨਾਂ ਤੋਂ ਜਾਰੀ ਹੈ। ਉਨ੍ਹਾਂ ਨੇ ਦੋ ਹਫ਼ਤਿਆਂ ਦੀ ਜੰਗਬੰਦੀ ਦਾ ਐਲਾਨ ਕੀਤਾ ਹੈ। ਇਜ਼ਰਾਈਲ ਵੀ ਈਰਾਨ ਵਿਰੁੱਧ ਹਮਲੇ ਰੋਕਣ ਲਈ ਸਹਿਮਤ ਹੋ ਗਿਆ ਹੈ, ਅਤੇ ਪਾਕਿਸਤਾਨ ਵਿੱਚ ਹੋਰ ਗੱਲਬਾਤ ਹੋਵੇਗੀ। ਟਰੰਪ ਦੇ ਐਲਾਨ ਨੂੰ ਯੁੱਧ ਖਤਮ ਕਰਨ ਵੱਲ ਇੱਕ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਟਰੰਪ ਦੀਆਂ ਮੁਸ਼ਕਲਾਂ ਵਧੀਆਂ
ਹਾਲਾਂਕਿ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਇਹ ਜੰਗ ਰੁਕਣ ਤੋਂ ਬਾਅਦ ਟਰੰਪ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲੰਬੇ ਸਮੇਂ ਤੋਂ ਜਾਰੀ ਭਿਆਨਕ ਜੰਗ ਦੇ ਚਲਦਿਆਂ ਹੁਣ ਅਮਰੀਕਾ ਦੇ ਅੰਦਰ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਬਗਾਵਤ ਦੇ ਸੁਰ ਤੇਜ਼ ਹੋ ਗਏ ਹਨ। ਜਾਣਕਾਰੀ ਅਨੁਸਾਰ 80 ਤੋਂ ਵੱਧ ਪ੍ਰਮੁੱਖ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਟਰੰਪ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਅਮਰੀਕਾ ਵਿੱਚ ਵਿਰੋਧੀ ਧਿਰ (ਡੈਮੋਕ੍ਰੇਟਸ) ਅਤੇ ਕੁਝ ਰਿਪਬਲਿਕਨ ਮੈਂਬਰਾਂ ਦਾ ਦੋਸ਼ ਹੈ ਕਿ ਟਰੰਪ ਪ੍ਰਸ਼ਾਸਨ ਜਾਣਬੁੱਝ ਕੇ ਜੰਗਬੰਦੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਖਾਰਗ ਟਾਪੂ ਅਤੇ ਤਹਿਰਾਨ 'ਤੇ ਹੋਏ ਹਮਲਿਆਂ ਨੇ ਦੁਨੀਆ ਨੂੰ ਤੀਜੇ ਵਿਸ਼ਵ ਯੁੱਧ ਦੇ ਕੰਢੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ।
ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਇਸ ਕਾਰਨ ਬਗਾਵਤ ਤੇਜ਼
ਵਾਸ਼ਿੰਗਟਨ ਵਿੱਚ ਹੋਈ ਇੱਕ ਹੰਗਾਮੇ ਭਰੀ ਮੀਟਿੰਗ ਦੌਰਾਨ ਕੁਝ ਲਾਅ ਮੇਕਰਜ਼ ਨੇ ਕਿਹਾ ਕਿ ਰਾਸ਼ਟਰਪਤੀ ਦੀਆਂ ਹਮਲਾਵਰ ਨੀਤੀਆਂ ਕਾਰਨ ਅਮਰੀਕੀ ਅਰਥਵਿਵਸਥਾ ਤਬਾਹ ਹੋ ਰਹੀ ਹੈ ਅਤੇ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਉਨ੍ਹਾਂ ਨੇ ਟਰੰਪ ਨੂੰ ਜੰਗ ਦਾ ਜਨੂੰਨੀ ਦੱਸਦਿਆਂ ਤੁਰੰਤ ਅਹੁਦਾ ਛੱਡਣ ਲਈ ਕਿਹਾ। ਅਮਰੀਕਾ ਦੇ ਕਈ ਵੱਡੇ ਸ਼ਹਿਰਾਂ ਵਿੱਚ ਟਰੰਪ ਦੇ ਖ਼ਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਜਨਤਾ ਵਿੱਚ ਇਸ ਗੱਲ ਨੂੰ ਲੈ ਕੇ ਗੁੱਸਾ ਹੈ ਕਿ ਅਰਬਾਂ ਡਾਲਰ ਜੰਗ 'ਤੇ ਖ਼ਰਚ ਕੀਤੇ ਜਾ ਰਹੇ ਹਨ, ਜਦਕਿ ਦੇਸ਼ ਵਿੱਚ ਦਿਨੋ-ਦਿਨ ਮਹਿੰਗਾਈ ਵਧਦੀ ਜਾ ਰਹੀ ਹੈ।
ਹਾਲਾਂਕਿ ਵਾਈਟ ਹਾਊਸ ਨੇ ਇਨ੍ਹਾਂ ਮੰਗਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਰਾਸ਼ਟਰਪਤੀ ਟਰੰਪ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਇਰਾਨ ਨੂੰ ਰੋਕਣਾ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਲਈ ਜ਼ਰੂਰੀ ਹੈ। ਇਸ ਦੌਰਾਨ ਜੇਕਰ ਵਿਰੋਧੀ ਧਿਰ ਇੱਕਜੁੱਟ ਹੁੰਦੀ ਹੈ, ਤਾਂ ਰਾਸ਼ਟਰਪਤੀ ਖ਼ਿਲਾਫ਼ ਮਹਾਂਦੋਸ਼ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ ਤੇ ਇਸ ਕਾਰਨ ਜੇਕਰ ਸਿਆਸੀ ਅਸਥਿਰਤਾ ਵਧਦੀ ਹੈ ਤਾਂ ਅਮਰੀਕੀ ਸ਼ੇਅਰ ਬਾਜ਼ਾਰ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਟ੍ਰੈਂਡਿੰਗ ਟੌਪਿਕ






















