India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
India-US Relations: ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਬੁਰੇ ਦੌਰ ਵਿੱਚ ਪਹੁੰਚ ਚੁੱਕੇ ਹਨ। ਇਸ ਸਬੰਧੀ ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਗਿਆ ਹੈ। ਇਸ ਦੌਰਾਨ ਕਈ
India-US Relations: ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਬੁਰੇ ਦੌਰ ਵਿੱਚ ਪਹੁੰਚ ਚੁੱਕੇ ਹਨ। ਇਸ ਸਬੰਧੀ ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਗਿਆ ਹੈ। ਇਸ ਦੌਰਾਨ ਕਈ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਅਮਰੀਕਾ ਵੀ ਭਾਰਤੀ ਡਿਪਲੋਮੈਟਾਂ ਨੂੰ ਕੱਢਣ ਜਾ ਰਿਹਾ ਹੈ।
ਅਮਰੀਕਾ ਵਿਦੇਸ਼ ਵਿਭਾਗ ਨੇ ਇਨ੍ਹਾਂ ਦਾਅਵਿਆਂ ਦਾ ਖੰਡਨ ਕੀਤਾ ਹੈ ਕਿ ਭਾਰਤ ਅਤੇ ਚੀਨ ਦੇ ਤਣਾਅਪੂਰਨ ਸਬੰਧਾਂ ਦਰਮਿਆਨ ਵਾਸ਼ਿੰਗਟਨ ਭਾਰਤੀ ਡਿਪਲੋਮੈਟਾਂ ਨੂੰ 'ਬਾਹਰ ਕੱਢਣ' 'ਤੇ ਵਿਚਾਰ ਕਰ ਰਿਹਾ ਹੈ। ਇੱਕ ਪ੍ਰੈਸ ਕਾਨਫਰੰਸ ਦੌਰਾਨ ਮੰਗਲਵਾਰ (29 ਅਕਤੂਬਰ) ਨੂੰ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਕਿਸੇ ਰਿਪੋਰਟ ਬਾਰੇ ਜਾਣਕਾਰੀ ਨਹੀਂ ਹੈ।
Read MOre: Shocking: ਖੇਡ-ਖੇਡ 'ਚ ਬੁਆਏਫ੍ਰੈਂਡ ਨੂੰ ਸੂਟਕੇਸ 'ਚ ਕਰ ਦਿੱਤਾ ਬੰਦ, ਫਿਰ ਸ਼ਰਾਬ ਪੀ ਸੌਂ ਗਈ ਔਰਤ, ਫਿਰ...?
ਅਮਰੀਕਾ ਬੋਲਿਆ- 'ਸਾਨੂੰ ਅਜਿਹੀ ਕਿਸੇ ਰਿਪੋਰਟ ਦੀ ਜਾਣਕਾਰੀ ਨਹੀਂ'
ਮੈਥਿਊ ਮਿਲਰ ਨੇ ਕਿਹਾ, "ਮੈਂ ਇਸ ਰਿਪੋਰਟਾਂ ਤੋਂ ਜਾਣੂ ਨਹੀਂ ਹਾਂ ਕਿ ਅਸੀਂ ਭਾਰਤੀ ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ...ਮੈਨੂੰ ਕਿਸੇ ਵੀ ਕੱਢੇ ਜਾਣ ਦੀ ਜਾਣਕਾਰੀ ਨਹੀਂ ਹੈ।" ਇਸ ਮਹੀਨੇ ਦੇ ਸ਼ੁਰੂ ਵਿੱਚ ਕੈਨੇਡੀਅਨ ਸਰਕਾਰ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਜਾਂਚ ਵਿੱਚ ਭਾਰਤੀ ਡਿਪਲੋਮੈਟ ਨੂੰ ‘Person of Interest’ ਐਲਾਨੇ ਜਾਣ ਤੋਂ ਬਾਅਦ ਭਾਰਤ ਨੇ ਕੈਨੇਡਾ ਤੋਂ ਛੇ ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਸੀ।
'ਵਿਕਾਸ ਯਾਦਵ ਦੀ ਹਵਾਲਗੀ 'ਤੇ ਨਿਆਂ ਵਿਭਾਗ ਲਵੇਗਾ ਫੈਸਲਾ'
ਅਮਰੀਕਾ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਵਿੱਚ ਭੂਮਿਕਾ ਨਿਭਾਉਣ ਵਾਲੇ ਭਾਰਤ ਦੇ ਸਾਬਕਾ ਸਰਕਾਰੀ ਕਰਮਚਾਰੀ ਵਿਕਾਸ ਯਾਦਵ ਦੇ ਮਾਮਲੇ 'ਤੇ ਵੀ ਪ੍ਰਤੀਕਿਰਿਆ ਦਿੱਤੀ ਹੈ। ਯਾਦਵ ਦੀ ਸੰਭਾਵਿਤ ਹਵਾਲਗੀ ਬਾਰੇ ਪੁੱਛੇ ਜਾਣ 'ਤੇ ਮਿਲਰ ਨੇ ਕਿਹਾ ਕਿ ਹਵਾਲਗੀ ਦਾ ਮਾਮਲਾ ਅਮਰੀਕੀ ਨਿਆਂ ਵਿਭਾਗ ਦੇ ਅਧਿਕਾਰ ਅਧੀਨ ਆਉਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਮਰੀਕਾ ਇਸ ਮੁੱਦੇ 'ਤੇ ਭਾਰਤ ਸਰਕਾਰ ਨਾਲ ਗੱਲਬਾਤ ਕਰ ਰਿਹਾ ਹੈ।
'ਭਾਰਤ ਨੇ ਆਪਣਾ ਵਫ਼ਦ ਭੇਜਿਆ'
ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਨੇ ਆਪਣੀ ਜਾਂਚ ਦੀ ਸਥਿਤੀ ਬਾਰੇ ਵਿੱਚ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਲਈ ਦੋ ਹਫ਼ਤੇ ਪਹਿਲਾਂ ਇੱਕ ਵਫ਼ਦ ਅਮਰੀਕਾ ਭੇਜਿਆ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਆਪਣੇ ਭਾਰਤੀ ਹਮਰੁਤਬਾ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਅਸਲ ਜਵਾਬਦੇਹੀ ਹੋਵੇਗੀ।