Big News: ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...
France Firing: ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਯੂਰਪੀ ਦੇਸ਼ ਫਰਾਂਸ ਵਿੱਚ ਅਜਿਹੀ ਘਟਨਾ ਵਾਪਰੀ, ਜਿਸਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ। ਦਰਅਸਲ...

France Firing: ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਯੂਰਪੀ ਦੇਸ਼ ਫਰਾਂਸ ਵਿੱਚ ਅਜਿਹੀ ਘਟਨਾ ਵਾਪਰੀ, ਜਿਸਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ। ਦਰਅਸਲ, ਮਸ਼ਹੂਰ ਸ਼ਹਿਰ ਨੀਸ ਵਿੱਚ ਸੋਮਵਾਰ ਨੂੰ ਹੋਈ ਭਿਆਨਕ ਗੋਲੀਬਾਰੀ ਵਿੱਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸਥਾਨਕ ਪ੍ਰਸ਼ਾਸਨ ਅਨੁਸਾਰ ਇਹ ਘਟਨਾ ਨਸ਼ਾ ਤਸਕਰੀ ਨਾਲ ਜੁੜੀ ਦੱਸ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਕਾਰ ਸਵਾਰ 2 ਨੌਜਵਾਨ ਇੱਥੇ ਆਏ, ਜਿਨ੍ਹਾਂ ਨੇ ਆਉਂਦਿਆਂ ਹੀ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਤੇ ਫਿਰ ਮੌਕੇ ਤੋਂ ਫਰਾਰ ਹੋ ਗਏ।
2 ਲੋਕਾਂ ਦੀ ਮੌਤ, ਜਦਕਿ 6 ਹੋਰ ਗੰਭੀਰ ਜ਼ਖਮੀ
ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਨੀਸ ਦੇ 'ਮੌਲਿਨਸ' ਜ਼ਿਲ੍ਹੇ ਦੇ 'ਪਲੇਸ ਡੇਸ ਅਮੈਰਿਲਿਸ' ਚੌਕ ਵਿੱਚ ਹੋਈ। ਇਹ ਇਲਾਕਾ ਨਸ਼ੀਲੇ ਪਦਾਰਥਾਂ ਨਾਲ ਜੁੜੇ ਅਪਰਾਧਾਂ ਲਈ ਪਹਿਲਾਂ ਹੀ ਬਦਨਾਮ ਹੈ। ਦੱਖਣੀ-ਪੂਰਬੀ ਆਲਪਸ-ਮੈਰੀਟਾਈਮਜ਼ ਵਿਭਾਗ ਅਨੁਸਾਰ, ਇਸ ਹਮਲੇ ਵਿੱਚ ਦੋ ਵਿਅਕਤੀਆਂ ਦੀ ਜਾਨ ਚਲੀ ਗਈ, ਜਦਕਿ 6 ਜ਼ਖ਼ਮੀ ਹੋਏ ਹਨ, ਜਿਨ੍ਹਾਂ 'ਚੋਂ 3 ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ, ਜਦਕਿ 3 ਹੋਰ ਮਾਮੂਲੀ ਜ਼ਖ਼ਮੀ ਹਨ।
ਨੀਸ ਦੇ ਮੇਅਰ ਐਰਿਕ ਸਿਓਟੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਨਸ਼ਾ ਤਸਕਰਾਂ ਵਿਰੁੱਧ ਆਰ-ਪਾਰ ਦੀ ਜੰਗ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਪ੍ਰਭਾਵਿਤ ਇਲਾਕੇ ਵਿੱਚ ਸੁਰੱਖਿਆ ਵਧਾਉਣ ਲਈ ਤੁਰੰਤ ਇੱਕ ਸਥਾਈ ਪੁਲਿਸ ਚੌਕੀ ਸਥਾਪਤ ਕਰਨ ਦਾ ਸੁਝਾਅ ਵੀ ਦਿੱਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਲਾਕੇ ਦੇ ਸਕੂਲਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਟ੍ਰੈਂਡਿੰਗ ਟੌਪਿਕ




















