ਪੜਚੋਲ ਕਰੋ

US Department Pauses Visa: ਟਰੰਪ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਨੂੰ ਵੱਡਾ ਝਟਕਾ, ਹੁਣ ਅਮਰੀਕਾ 'ਚ ਇਨ੍ਹਾਂ 75 ਦੇਸ਼ਾਂ ਦੇ ਨਾਗਰਿਕਾਂ ਦੀ No Entry! ਲੱਗਿਆ ਬੈਨ...

US Department Pauses Visa: ਅਮਰੀਕਾ ਵੱਲੋਂ ਨਾਗਰਿਕਾਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਹੁਣ ਅਮਰੀਕਾ ਜਾਣ ਦਾ ਤੁਹਾਡਾ ਸੁਪਨਾ ਵਿਚਕਾਰ ਹੀ ਲਟਕਦਾ ਰਹਿ ਜਾਏਗਾ। ਦਰਅਸਲ, ਅਮਰੀਕਾ ਦੇ ਵਿਦੇਸ਼ ਮੰਤਰਾਲੇ (ਸਟੇਟ ਡਿਪਾਰਟਮੈਂਟ)...

US Department Pauses Visa: ਅਮਰੀਕਾ ਵੱਲੋਂ ਨਾਗਰਿਕਾਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਹੁਣ ਅਮਰੀਕਾ ਜਾਣ ਦਾ ਤੁਹਾਡਾ ਸੁਪਨਾ ਵਿਚਕਾਰ ਹੀ ਲਟਕਦਾ ਰਹਿ ਜਾਏਗਾ। ਦਰਅਸਲ, ਅਮਰੀਕਾ ਦੇ ਵਿਦੇਸ਼ ਮੰਤਰਾਲੇ (ਸਟੇਟ ਡਿਪਾਰਟਮੈਂਟ) ਨੇ ਇੱਕ ਵੱਡਾ ਫੈਸਲਾ ਲੈਂਦਿਆਂ 75 ਦੇਸ਼ਾਂ ਦੇ ਬਿਨੈਕਾਰਾਂ ਲਈ ਵੀਜ਼ਾ ਪ੍ਰੋਸੈਸਿੰਗ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਦਾ ਇਹ ਕਦਮ ਅਮਰੀਕੀ ਟੈਕਸਪੇਅਰਾਂ ਦੇ ਪੈਸੇ ਨੂੰ ਬਚਾਉਣ ਅਤੇ ਕਲਿਆਣਕਾਰੀ ਯੋਜਨਾਵਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ।

ਜਾਣੋ ਕਿਉਂ ਲਗਾਈ ਗਈ ਪਾਬੰਦੀ? 

ਸੂਤਰਾਂ ਅਨੁਸਾਰ, ਇਸ ਦਾ ਮੁੱਖ ਕਾਰਨ ਉਨ੍ਹਾਂ ਬਿਨੈਕਾਰਾਂ 'ਤੇ ਰੋਕ ਲਗਾਉਣਾ ਹੈ, ਜਿਨ੍ਹਾਂ ਦੇ ਅਮਰੀਕਾ ਵਿੱਚ 'ਪਬਲਿਕ ਚਾਰਜ' (ਸਰਕਾਰੀ ਸਹਾਇਤਾ 'ਤੇ ਨਿਰਭਰ) ਬਣਨ ਦੀ ਸੰਭਾਵਨਾ ਜ਼ਿਆਦਾ ਹੈ। ਪ੍ਰਸ਼ਾਸਨ ਹੁਣ ਵੀਜ਼ਾ ਸਕ੍ਰੀਨਿੰਗ ਅਤੇ ਜਾਂਚ ਪ੍ਰਕਿਰਿਆਵਾਂ ਦਾ ਮੁੜ-ਮੁਲਾਂਕਣ ਕਰੇਗਾ ਅਤੇ ਇਹ ਰੋਕ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਵੀਆਂ ਸੁਰੱਖਿਆ ਪ੍ਰਕਿਰਿਆਵਾਂ ਪੂਰੀਆਂ ਨਹੀਂ ਹੋ ਜਾਂਦੀਆਂ। ਇਹ ਨਵੀਆਂ ਪਾਬੰਦੀਆਂ 21 ਜਨਵਰੀ ਤੋਂ ਲਾਗੂ ਹੋਣਗੀਆਂ ਅਤੇ ਅਣਮਿੱਥੇ ਸਮੇਂ ਲਈ ਜਾਰੀ ਰਹਿਣਗੀਆਂ।

ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਦੀ 'ਨੋ ਐਂਟਰੀ' 

ਜਿਨ੍ਹਾਂ 75 ਦੇਸ਼ਾਂ 'ਤੇ ਇਹ ਗਾਜ਼ ਡਿੱਗੀ ਹੈ, ਉਨ੍ਹਾਂ ਵਿੱਚ ਰੂਸ, ਅਫਗਾਨਿਸਤਾਨ, ਈਰਾਨ, ਇਰਾਕ, ਨਾਈਜੀਰੀਆ, ਬ੍ਰਾਜ਼ੀਲ, ਸੋਮਾਲੀਆ, ਮਿਸਰ, ਥਾਈਲੈਂਡ ਅਤੇ ਯਮਨ ਵਰਗੇ ਦੇਸ਼ ਸ਼ਾਮਲ ਹਨ। ਖ਼ਾਸ ਕਰਕੇ ਸੋਮਾਲੀਆ ਦੇ ਨਾਗਰਿਕ ਸਖ਼ਤ ਨਿਗਰਾਨੀ ਹੇਠ ਹਨ ਕਿਉਂਕਿ ਮਿਨੇਸੋਟਾ ਵਿੱਚ ਸਾਹਮਣੇ ਆਏ ਇੱਕ ਵੱਡੇ ਧੋਖਾਧੜੀ ਘੁਟਾਲੇ ਵਿੱਚ ਸਰਕਾਰੀ ਸਹਾਇਤਾ ਦਾ ਵੱਡੇ ਪੱਧਰ 'ਤੇ ਦੁਰਵਰਤੋਂ ਪਾਈ ਗਈ ਸੀ।

ਹੁਣ ਸਿਹਤ ਅਤੇ ਉਮਰ ਦੇ ਆਧਾਰ 'ਤੇ ਵੀ ਰੱਦ ਹੋਏਗਾ ਵੀਜ਼ਾ 

ਨਵੇਂ ਨਿਯਮਾਂ ਤਹਿਤ ਵੀਜ਼ਾ ਅਧਿਕਾਰੀ ਬਿਨੈਕਾਰ ਦੀ ਸਿਹਤ, ਉਮਰ, ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਅਤੇ ਵਿੱਤੀ ਸਥਿਤੀ ਦੇ ਆਧਾਰ 'ਤੇ ਵੀਜ਼ਾ ਰੱਦ ਕਰ ਸਕਦੇ ਹਨ। ਦਿਲਚਸਪ ਗੱਲ ਇਹ ਹੈ ਕਿ ਹੁਣ ਬਜ਼ੁਰਗਾਂ ਜਾਂ ਜ਼ਿਆਦਾ ਭਾਰ (Overweight) ਵਾਲੇ ਬਿਨੈਕਾਰਾਂ ਨੂੰ ਵੀ ਵੀਜ਼ਾ ਦੇਣ ਤੋਂ ਮਨ੍ਹਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਜੇਕਰ ਕਿਸੇ ਨੇ ਪਹਿਲਾਂ ਕਦੇ ਸਰਕਾਰੀ ਨਕਦ ਸਹਾਇਤਾ ਲਈ ਹੈ ਜਾਂ ਉਸ ਨੂੰ ਲੰਬੇ ਸਮੇਂ ਤੱਕ ਇਲਾਜ ਦੀ ਲੋੜ ਪੈਣ ਦੀ ਸੰਭਾਵਨਾ ਹੈ, ਤਾਂ ਉਸ ਨੂੰ ਅਮਰੀਕਾ ਵਿੱਚ ਐਂਟਰੀ ਨਹੀਂ ਮਿਲੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget