World Youth Skills Day 2021: ਅੱਜ ਦਾ ਦਿਨ ਵਿਸ਼ਵ ਨੌਜਵਾਨ ਹੁਨਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਨੌਜਵਾਨ ਸਮਾਜ ਦੀ ਰੀੜ ਦੀ ਹੱਡੀ ਵਰਗੇ ਹੁੰਦੇ ਹਨ। ਪਰਿਵਾਰ ਦੀ ਜ਼ਿੰਮੇਵਾਰੀ ਨੌਜਵਾਨਾਂ 'ਤੇ ਟਿਕੀ ਹੁੰਦੀ ਹੈ। ਪੱਛੜੇ ਦੇਸ਼ਾਂ ਤੇ ਵਿਕਾਸਸ਼ੀਲ ਦੇਸ਼ਾਂ 'ਚ ਨੌਜਵਾਨ ਬੇਰੁਜ਼ਗਾਰੀ ਵੱਡੀ ਗਿਣਤੀ 'ਚ ਵੇਖੀ ਗਈ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਨਾਲ ਹੀ ਬੇਰੁਜ਼ਗਾਰੀ ਕਾਰਨ ਉਹ ਆਪਣੀ ਸਮਰੱਥਾ ਨਾਲੋਂ ਘੱਟ ਕੁਸ਼ਲ ਕਾਰਜ ਕਰਦੇ ਹਨ।


ਨੌਜਵਾਨਾਂ ਦੀ ਇਸ ਸਥਿਤੀ ਦੇ ਮੱਦੇਨਜ਼ਰ ਸ੍ਰੀਲੰਕਾ ਨੇ 11 ਨਵੰਬਰ 2014 ਨੂੰ ਪਹਿਲ ਕੀਤੀ ਸੀ। ਸੰਯੁਕਤ ਰਾਸ਼ਟਰ ਮਹਾਂਸਭਾ ਨੇ ਹਰ ਸਾਲ 15 ਜੁਲਾਈ ਨੂੰ ਵਿਸ਼ਵ ਨੌਜਵਾਨ ਹੁਨਰ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ। ਇਹ ਸਾਲ 2015 'ਚ ਪਹਿਲੀ ਵਾਰ ਮਨਾਇਆ ਗਿਆ ਸੀ। ਦਰਅਸਲ ਇਹ ਦਿਵਸ ਨੌਜਵਾਨਾਂ ਦੇ ਹੁਨਰ ਵਿਕਾਸ 'ਚ ਨਿਵੇਸ਼ ਦੀ ਮਹੱਤਤਾ 'ਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ।


ਹੁਨਰ ਵਿਕਾਸ ਮਿਸ਼ਨ ਨੌਜਵਾਨਾਂ ਨੂੰ ਸਿਖਲਾਈ ਤੇ ਰੁਜ਼ਗਾਰ ਪ੍ਰਾਪਤ ਕਰਨ 'ਚ ਸਹਾਇਤਾ ਕਰਦਾ ਹੈ। ਜੇ ਅਸੀਂ ਆਪਣੇ ਦੇਸ਼ ਦੀ ਗੱਲ ਕਰੀਏ ਤਾਂ ਭਾਰਤ ਨੌਜਵਾਨਾਂ ਦਾ ਦੇਸ਼ ਹੈ। ਅੰਕੜਿਆਂ ਅਨੁਸਾਰ ਦੇਸ਼ 'ਚ ਤਕਰੀਬਨ 46 ਕਰੋੜ ਨੌਜਵਾਨ ਹਨ। ਦੇਸ਼ 'ਚ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਸ਼ੁਰੂ ਕੀਤੇ ਹੁਨਰ ਵਿਕਾਸ ਮਿਸ਼ਨ ਕੋਰੋਨਾ ਕਾਰਨ ਬੰਦ ਹੈ।


ਰਿਪੋਰਟਾਂ ਦੇ ਅਨੁਸਾਰ ਕੋਰੋਨਾ ਕਾਲ ਤੋਂ ਪਹਿਲਾਂ 3231 ਨੌਜਵਾਨਾਂ ਨੂੰ ਇਸ ਮਿਸ਼ਨ ਦੁਆਰਾ ਸਿਖਲਾਈ ਦਿੱਤੀ ਗਈ ਸੀ ਅਤੇ ਉਸ ਤੋਂ ਬਾਅਦ 2778 ਨੂੰ ਰੁਜ਼ਗਾਰ ਦਿੱਤਾ ਗਿਆ ਸੀ। ਉੱਥੇ ਹੀ ਹੁਣ ਇਸ ਮਿਸ਼ਨ ਦੇ ਦੁਬਾਰਾ ਸ਼ੁਰੂ ਹੋਣ ਬਾਰੇ ਕੁਝ ਵੀ ਪਤਾ ਨਹੀਂ ਹੈ। ਦੱਸ ਦੇਈਏ ਕਿ ਹੁਨਰ ਵਿਕਾਸ ਵਿਭਾਗ ਅਧੀਨ 14 ਤੋਂ 35 ਸਾਲ ਦੇ ਨੌਜਵਾਨਾਂ ਨੂੰ ਸਿਖਲਾਈ ਅਤੇ ਰੁਜ਼ਗਾਰ ਦਿੱਤਾ ਜਾਂਦਾ ਹੈ।


ਇਹ ਵੀ ਪੜ੍ਹੋ: ਸਿੱਖ ਪਤੀ ਵੱਲੋਂ ਮੁਸਲਮ ਪਤਨੀ ਖਿਲਾਫ ਪਟੀਸ਼ਨ ਦਾਖਲ, ਕਿਹਾ- ਮੇਰਾ ਤੇ ਬੱਚੇ ਦਾ ਧਰਮ ਪਰਿਵਰਤਨ ਕਰਵਾਉਣਾ ਚਾਹੁੰਦੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904