Coronavirus: ਦੁਨੀਆਂ ਭਰ 'ਚ ਕੋਰੋਨਾ ਦਾ ਕਹਿਰ ਦਿਨ ਬ ਦਿਨ ਵਧ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਸਭ ਤੋਂ ਜ਼ਿਆਦਾ 2.26 ਲੱਖ ਨਵੇਂ ਮਾਮਲੇ ਸਾਹਮਣੇ ਆਏ ਅਤੇ ਇਸ ਦੌਰਾਨ 5,388 ਲੋਕਾਂ ਦੀ ਮੌਤ ਹੋ ਗਈ।
ਵਰਲਡੋਮੀਟਰ ਮੁਤਾਬਕ ਦੁਨੀਆਂ 'ਚ ਇਕ ਕਰੋੜ, 26 ਲੱਖ, 15 ਹਜ਼ਾਰ ਤੋਂ ਜ਼ਿਆਦਾ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਸ ਤੋਂ ਇਲਾਵਾ ਮਰਨ ਵਾਲਿਆਂ ਦੀ ਗਿਣਤੀ ਪੰਜ ਲੱਖ, 62 ਹਜ਼ਾਰ 'ਤੇ ਪਹੁੰਚ ਗਈ ਹੈ। ਹਾਲਾਂਕਿ ਇਸ ਦੌਰਾਨ 73 ਲੱਖ ਤੋਂ ਜ਼ਿਆਦਾ ਲੋਕ ਠੀਕ ਹੋਏ ਹਨ। ਮੌਜੂਦਾ ਸਮੇਂ 47 ਲੱਖ, 32 ਹਜ਼ਾਰ ਐਕਟਿਵ ਕੇਸ ਹਨ।
ਨਹੀਂ ਰੁਕਿਆ ਕੋਰੋਨਾ, ਮੁੜ ਤੋਂ ਹੋਇਆ ਲੌਕਡਾਊਨ
ਸਭ ਤੋਂ ਜ਼ਿਆਦਾ ਕੇਸ ਅਜੇ ਵੀ ਅਮਰੀਕਾ 'ਚ ਹਨ। ਜਿੱਥੇ 33 ਲੱਖ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਜਦਕਿ ਇਕ ਲੱਖ 36 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਜਿੱਥੇ ਰੋਜ਼ਾਨਾ ਅਮਰੀਕਾ ਦੇ ਬਰਾਬਰ ਕੇਸ ਤੇ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਬ੍ਰਾਜ਼ੀਲ 'ਚ ਹੁਣ ਤਕ 18 ਲੱਖ ਲੋਕ ਵਾਇਰਸ ਤੋਂ ਪ੍ਰਭਾਵਿਤ ਹਨ। ਬ੍ਰਾਜ਼ੀਲ ਤੋਂ ਬਾਅਦ ਭਾਰਤ ਅਤੇ ਰੂਸ 'ਚ ਪੀੜਤਾਂ ਦੀ ਸੰਖਿਆਂ ਦੁਨੀਆਂ 'ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ