ਕੋਰੋਨਾ ਨਾਲ ਮੌਤਾਂ ਦਾ ਅੰਕੜਾ 6 ਲੱਖ ਤੋਂ ਪਾਰ, ਇੱਕੋ ਦਿਨ ਸਵਾ ਦੋ ਲੱਖ ਨਵੇਂ ਕੇਸ
ਵਰਲਡੋਮੀਟਰ ਮੁਤਾਬਕ ਦੁਨੀਆਂ 'ਚ ਇਕ ਕਰੋੜ, 44 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਛੇ ਲੱਖ, ਚਾਰ ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀ ਹੈ।
ਨਵੀਂ ਦਿੱਲੀ: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਦੌਰ ਜਾਰੀ ਹੈ। ਕੌਮਾਂਤਰੀ ਪੱਧਰ 'ਤੇ ਹੁਣ ਤਕ 213 ਦੇਸ਼ ਕੋਰੋਨਾ ਵਾਇਰਸ ਦੀ ਲਪੇਟ 'ਚ ਹਨ। ਪਿਛਲੇ 24 ਘੰਟਿਆਂ 'ਚ 2 ਲੱਖ 24 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 5,008 ਲੋਕਾਂ ਦੀ ਮੌਤ ਹੋ ਗਈ।
ਵਰਲਡੋਮੀਟਰ ਮੁਤਾਬਕ ਦੁਨੀਆਂ 'ਚ ਇਕ ਕਰੋੜ, 44 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਛੇ ਲੱਖ, ਚਾਰ ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀ ਹੈ।
ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ 'ਚੋਂ 86 ਲੱਖ ਤੋਂ ਜ਼ਿਆਦਾ ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਇਸ ਵੇਲੇ ਕਰੀਬ 52 ਲੱਖ ਐਕਟਿਵ ਕੇਸ ਹਨ। ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਪਹਿਲੇ ਨੰਬਰ 'ਤੇ ਹੈ।
ਸਾਵਧਾਨ! ਭਾਰਤ 'ਚ ਕੋਰੋਨਾ ਨਾਲ ਹਾਲਾਤ ਗੰਭੀਰ, ਕਮਿਊਨਿਟੀ ਸਪ੍ਰੈੱਡ ਦੀ ਸ਼ੁਰੂਆਤ
ਜਿੱਥੇ ਹੁਣ ਤਕ 38.33 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ, ਜਦਕਿ ਇਕ ਲੱਖ 42 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 63 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਤੇ 813 ਲੋਕਾਂ ਦੀ ਮੌਤ ਹੋ ਗਈ।
ਵਿਧਾਇਕਾਂ ਨੂੰ ਕੋਰੋਨਾ ਹੋਣ ਮਗਰੋਂ ਸਿਆਸਤਦਾਨਾਂ 'ਚ ਦਹਿਸ਼ਤ, ਪਾਬੰਦੀਆਂ ਦੇ ਬਾਵਜੂਦ ਇਕੱਠਾਂ 'ਚ ਸ਼ਾਮਲ ਹੁੰਦੇ ਰਹੇ ਲੀਡਰ
ਬ੍ਰਾਜ਼ੀਲ 'ਚ ਕੋਰੋਨਾ ਪੀੜਤਾਂ ਦਾ ਅੰਕੜਾ 20 ਲੱਖ ਤੋਂ ਪਾਰ ਪਹੁੰਚ ਗਿਆ ਹੈ ਜਦਕਿ 78 ਹਜ਼ਾਰ ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋ ਚੁੱਕੀ ਹੈ। ਬ੍ਰਾਜ਼ੀਲ ਤੋਂ ਬਾਅਦ ਤੀਜੇ ਨੰਬਰ 'ਤੇ ਭਾਰਤ ਕੋਰੋਨਾ ਪ੍ਰਭਾਵਿਤ ਮੁਲਕ ਹੈ।
ਬਾਰਸ਼ ਨੇ ਮਚਾਈ ਤਬਾਹੀ, ਸਵਾਰੀਆਂ ਨਾਲ ਭਰੀ ਬੱਸ ਡੁੱਬੀ, ਪੌੜੀ ਲਾ ਕੇ ਕੱਢੇ ਯਾਤਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ