ਕੋਰੋਨਾ ਮਹਾਮਾਰੀ ਕਾਰਨ ਦੁਨੀਆਂ ਭਰ 'ਚ ਹਾਹਾਕਾਰ ਮੱਚੀ ਹੋਈ ਹੈ। ਹਰ ਦਿਨ ਦੋ ਲੱਖ ਤੋਂ ਜ਼ਿਆਦਾ ਕੋਰੋਨਾ ਮਰੀਜ਼ਾਂ ਦੀ ਸੰਖਿਆਂ ਵਧ ਰਹੀ ਹੈ। ਦੁਨੀਆਂ 'ਚ ਪਿਛਲੇ 24 ਘੰਟਿਆਂ 'ਚ ਦੋ ਲੱਖ 32 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 5,693 ਲੋਕਾਂ ਦੀ ਮੌਤ ਹੋ ਗਈ।
ਵਰਲਡੋਮੀਟਰ ਮੁਤਾਬਕ ਦੁਨੀਆਂ 'ਚ ਇਕ ਕਰੋੜ 36 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਤੋਂ ਇਨਫੈਕਟਡ ਹਨ। ਜਦਕਿ ਮਰਨ ਵਾਲਿਆਂ ਦਾ ਅੰਕੜਾ ਪੰਜ ਲੱਖ, 86 ਹਜ਼ਾਰ ਤੋਂ ਪਾਰ ਪਹੁੰਚ ਗਿਆ। ਰਾਹਤ ਦੀ ਗੱਲ ਇਹ ਹੈ ਕਿ ਠੀਕ ਹੋਣ ਵਾਲਿਆਂ ਦਾ ਅੰਕੜਾਂ ਵੀ ਲਗਾਤਾਰ ਵਧ ਰਿਹਾ ਹੈ ਅਤੇ ਹੁਣ ਤਕ 80 ਲੱਖ ਤੋਂ ਜ਼ਿਆਦਾ ਲੋਕ ਇਸ ਬਿਮਾਰੀ ਨੂੰ ਮਾਤ ਦੇ ਚੁੱਕੇ ਹਨ।
ਕੋਰੋਨਾ ਵੈਕਸੀਨ ਦਾ ਨਤੀਜਾ ਅੱਜ! ਸਫ਼ਲ ਪਰੀਖਣ ਦੀ ਉਮੀਦ
ਟਵਿਟਰ ਸੁਰੱਖਿਆ 'ਚ ਵੱਡੀ ਸੰਨ੍ਹ! ਬਰਾਕ ਓਬਾਮਾ ਸਣੇ ਕਈ ਹਸਤੀਆਂ ਦੇ ਟਵਿਟਰ ਅਕਾਊਂਟ ਹੈਕ
ਦੁਨੀਆਂ ਭਰ 'ਚ ਅਜੇ ਵੀ 50 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਮਰੀਕਾ ਅਜੇ ਵੀ ਦੁਨੀਆਂ ਭਰ ਦੇ ਕੋਰੋਨਾ ਪ੍ਰਭਾਵਿਤ ਮੁਲਕਾਂ 'ਚੋਂ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 36 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ ਜਦਕਿ ਇਕ ਲੱਖ 40 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਅਮਰੀਕਾ 'ਚ ਪਲੇਗ ਦਾ ਖਤਰਾ! ਗਲਹਿਰੀ ਦੀ ਮੌਤ
ਭਾਰਤ-ਚੀਨ ਤਣਾਅ ਬਰਕਰਾਰ! ਲੱਦਾਖ 'ਚ ਪਿੱਛੇ ਨਹੀਂ ਹਟ ਰਿਹਾ ਚੀਨ
ਬ੍ਰਾਜ਼ੀਲ 'ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ। ਜਿੱਥੇ 19 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਤੋਂ ਬਾਅਦ ਭਾਰਤ ਅਤੇ ਸਾਊਥ ਅਫਰੀਕਾ 'ਚ ਤੇਜ਼ੀ ਨਾਲ ਮਾਮਲੇ ਵਧ ਰਹੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ