ਆਖਿਰ ਕਦੋਂ ਰੁਕੇਗਾ ਕੋਰੋਨਾ ਵਾਇਰਸ? ਦੁਨੀਆਂ ਭਰ 'ਚ ਇਕ ਕਰੋੜ 66 ਲੱਖ ਤੋਂ ਵੱਧ ਕੁੱਲ ਮਾਮਲੇ
ਕੋਰੋਨਾ ਵਾਇਰਸ ਕਾਰਨ ਦੁਨੀਆਂ ਭਰ 'ਚ ਛੇ ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਹੁਣ ਤਕ ਛੇ ਲੱਖ, 55 ਹਜ਼ਾਰ ਲੋਕ ਕੋਰੋਨਾ ਮਹਾਮਾਰੀ 'ਚ ਆਪਣੀ ਜਾਨ ਗਵਾ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਵੀ ਇਕ ਕਰੋੜ ਤੋਂ ਪਾਰ ਜਾ ਪਹੁੰਚਿਆ ਹੈ।
Coronavirus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ 12 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਜਦਕਿ 39,89 ਲੋਕਾਂ ਦੀ ਮੌਤ ਹੋ ਗਈ। ਕੋਰੋਨਾ ਵਾਇਰਸ ਦੇ ਅੰਕੜਿਆਂ 'ਤੇ ਨਜ਼ਰ ਰੱਖ ਰਹੀ ਵੈਬਸਾਈਟ ਵਰਲਡੋਮੀਟਰ ਮੁਤਾਬਕ ਦੁਨੀਆਂ ਭਰ 'ਚ ਹੁਣ ਤਕ ਇਕ ਕਰੋੜ, 66 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ।
ਕੋਰੋਨਾ ਵਾਇਰਸ ਕਾਰਨ ਦੁਨੀਆਂ ਭਰ 'ਚ ਛੇ ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਹੁਣ ਤਕ ਛੇ ਲੱਖ, 55 ਹਜ਼ਾਰ ਲੋਕ ਕੋਰੋਨਾ ਮਹਾਮਾਰੀ 'ਚ ਆਪਣੀ ਜਾਨ ਗਵਾ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਵੀ ਇਕ ਕਰੋੜ ਤੋਂ ਪਾਰ ਜਾ ਪਹੁੰਚਿਆ ਹੈ। ਦੁਨੀਆਂ ਭਰ 'ਚ ਅਜੇ ਵੀ 57 ਲੱਖ, 56 ਹਜ਼ਾਰ ਐਕਟਿਵ ਕੇਸ ਹਨ ਜਿੰਨ੍ਹਾਂ ਦਾ ਇਲਾਜ ਜਾਰੀ ਹੈ।
ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਪਹਿਲੇ ਨੰਬਰ ਤੇ ਹੈ। ਜਿੱਥੇ ਹੁਣ ਤਕ 44.32 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਹੁਣ ਤਕ ਡੇਢ ਲੱਖ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 60 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਤੇ 577 ਲੋਕਾਂ ਦੀ ਮੌਤ ਹੋ ਗਈ।
ਬ੍ਰਾਜ਼ੀਲ 'ਚ ਵੀ ਕੋਰੋਨਾ ਦਾ ਪਸਾਰ ਲਗਾਤਾਰ ਵਧ ਰਿਹਾ ਹੈ। ਬ੍ਰਾਜ਼ੀਲ 'ਚ ਲਾਗ ਦੇ ਮਾਮਲੇ 24 ਲੱਖ ਤੋਂ ਪਾਰ ਪਹੁੰਚ ਗਏ ਹਨ। ਇਸ ਦੌਰਾਨ 87 ਹਜ਼ਾਰ ਤੋਂ ਜ਼ਿਆਦਾ ਲੋਕ ਮਾਰੇ ਜਾ ਚੁੱਕੇ ਹਨ। ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਭਾਰਤ ਤੀਜੇ ਸਥਾਨ 'ਤੇ ਕਾਬਜ਼ ਹੈ। ਭਾਰਤ 'ਚ ਕੁੱਲ ਮਾਮਲੇ ਪੌਣੇ ਪੰਜ ਲੱਖ ਤੋਂ ਵੀ ਵੱਧ ਚੁੱਕੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ