ਦੁਨੀਆਂ ਭਰ 'ਚ ਹੁਣ ਹਰ ਦਿਨ ਕੋਰਨਾ ਵਾਇਰਸ ਦੇ ਦੋ ਲੱਖ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ 'ਚ ਦੋ ਲੱਖ, 38 ਹਜ਼ਾਰ ਨਵੇਂ ਮਾਮਲੇ ਆਏ ਜਦਕਿ 5,661 ਲੋਕਾਂ ਦੀ ਮੌਤ ਹੋ ਗਈ। ਵਰਲਡੋਮੀਟਰ ਮੁਤਾਬਕ ਦੁਨੀਆਂ 'ਚ ਕੁੱਲ ਇਕ ਕਰੋੜ, 50 ਲੱਖ ਤੋਂ ਜ਼ਿਆਦਾ ਮਾਮਲੇ ਹੋ ਚੁੱਕੇ ਹਨ। ਇਸ ਦੌਰਾਨ ਮਰਨ ਵਾਲਿਆਂ ਦੀ ਅੰਕੜਾ ਛੇ ਲੱਖ, 18 ਹਜ਼ਾਰ ਤੋਂ ਪਾਰ ਪਹੁੰਚ ਗਿਆ ਹੈ।
ਇਸ ਦੌਰਾਨ ਰਾਹਤ ਦੀ ਗੱਲ ਇਹ ਹੈ ਕਿ ਹੁਣ ਤਕ ਕੁੱਲ ਅੰਕੜੇ 'ਚੋਂ 91 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਜੰਗ ਜਿੱਤ ਚੁੱਕੇ ਹਨ। ਦੁਨੀਆਂ ਭਰ 'ਚ ਅਜੇ ਵੀ 53 ਲੱਖ ਐਕਟਿਵ ਕੇਸ ਹਨ ਤੇ ਇਨ੍ਹਾਂ ਦਾ ਇਲਾਜ ਜਾਰੀ ਹੈ।
ਅਮਰੀਕਾ ਅਜੇ ਵੀ ਦੁਨੀਆਂ ਭਰ 'ਚ ਕੋਰੋਨਾ ਪ੍ਰਭਾਵਿਤ ਦੇਸ਼ਾਂ 'ਚੋਂ ਪਹਿਲੇ ਨੰਬਰ 'ਤੇ ਹੈ। ਇੱਥੇ ਹੁਣ ਤਕ 40 ਲੱਖ 28 ਹਜ਼ਾਰ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਇਕ ਲੱਖ, 44 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 66 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਜਦਕਿ 1100 ਤੋਂ ਵੱਧ ਲੋਕਾਂ ਦੀ ਮੌਤ ਹੋਈ।
ਓਧਰ ਬ੍ਰਾਜ਼ੀਲ 'ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ। ਬ੍ਰਾਜ਼ੀਲ 'ਚ ਲਾਗ ਦੇ ਮਾਮਲੇ 21 ਲੱਖ ਤੋਂ ਪਾਰ ਹੋ ਚੁੱਕੇ ਹਨ ਜਦਕਿ 81 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਦਸੰਬਰ ਤਕ ਆ ਸਕਦੀ ਕੋਰੋਨਾ ਵੈਕਸੀਨ, ਭਾਰਤ 'ਚ ਇਕ ਕਰੋੜ ਡੋਜ਼ ਤਿਆਰ, ਜਾਣੋ ਕਿੰਨੀ ਹੋ ਸਕਦੀ ਕੀਮਤ?
ਘਰੇਲੂ ਤੇ ਅੰਤਰ ਰਾਸ਼ਟਰੀ ਉਡਾਣਾਂ ਜ਼ਰੀਏ ਯਾਤਰਾ ਕਰਨ ਵਾਲਿਆਂ ਲਈ ਨਵੀਆਂ ਹਿਦਾਇਤਾਂ ਜਾਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ