Coronavirus: ਦੁਨੀਆਂ ਦੇ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ 1.15 ਕਰੋੜ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਵਰਲਡੋਮੀਟਰ ਮੁਤਾਬਕ ਹੁਣ ਤਕ ਇਕ ਕਰੋੜ, 15 ਲੱਖ, 47 ਹਜ਼ਾਰ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜ ਲੱਖ, 36 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ।
ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ 'ਚੋਂ 65 ਲੱਖ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਦੇਸ਼ਾਂ 'ਚੋਂ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 29.81 ਲੱਖ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਬ੍ਰਾਜ਼ੀਲ 'ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ ਜਿੱਥੇ ਰੋਜ਼ਾਨਾ ਅਮਰੀਕਾ ਦੇ ਬਰਾਬਰ ਕੇਸ ਤੇ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਬ੍ਰਾਜ਼ੀਲ ਤੋਂ ਬਾਅਦ ਰੂਸ ਅਤੇ ਭਾਰਤ 'ਚ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।
ਵੱਖ-ਵੱਖ ਦੇਸ਼ਾਂ ਦੇ ਅੰਕੜੇ:
ਅਮਰੀਕਾ: ਕੇਸ - 2,981,009, ਮੌਤ - 132,552
ਬ੍ਰਾਜ਼ੀਲ: ਕੇਸ - 1,604,585, ਮੌਤ - 64,900
ਭਾਰਤ: ਕੇਸ - 697,836, ਮੌਤ - 19,700
ਰੂਸ: ਕੇਸ - 681,251, ਮੌਤ - 10,161
ਪੇਰੂ: ਕੇਸ - 302,718, ਮੌਤ - 10,589
ਸਪੇਨ: ਕੇਸ - 297,625, ਮੌਤ - 28,385
ਚਿਲੀ: ਕੇਸ - 295,532, ਮੌਤ - 6,308
ਯੂਕੇ: ਕੇਸ - 285,416, ਮੌਤ - 44,220
ਮੈਕਸੀਕੋ: ਕੇਸ- 252,165, ਮੌਤਾਂ -30,366
ਇਹ ਵੀ ਪੜ੍ਹੋ:
ਕੋਰੋਨਾ ਦੇ ਡਰ ਤੋਂ ਨੌਜਵਾਨ ਨੇ ਕੀਤੀ ਖੁਦਕੁਸ਼ੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ