ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਆ ਰਹੇ ਨਵੇਂ ਮਾਮਲਿਆਂ 'ਚ ਅੱਜ ਰਿਕਾਰਡ ਵਾਧਾ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ 'ਚ 2.78 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਹੁਣ ਤਕ ਦਾ ਸਭ ਤੋਂ ਵੱਡਾ ਅੰਕੜਾ ਹੈ। ਇਸ ਦੌਰਾਨ 7,107 ਲੋਕਾਂ ਦੀ ਮੌਤ ਹੋ ਗਈ ਹੈ।
ਵਰਲਡੋਮੀਟਰ ਮੁਤਾਬਕ ਹੁਣ ਤਕ ਡੇਢ ਕਰੋੜ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਮੌਤਾਂ ਦਾ ਅੰਕੜਾ ਵੀ ਛੇ ਲੱਖ ਤੋਂ ਪਾਰ ਹੋ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ 93 ਹਜ਼ਾਰ ਲੋਕ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ।
ਕੋਰੋਨਾ ਵਾਇਰਸ: WHO ਨੇ ਜਤਾਈ ਉਮੀਦ, 2020 ਸ਼ੁਰੂਆਤ ਤਕ ਵੈਕਸੀਨ ਦਾ ਹੋਵੇਗਾ ਉਪਯੋਗ
ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਪਹਿਲੇ ਨੰਬਰ 'ਤੇ ਹੈ। ਜਿੱਥੇ ਕਰੀਬ 41 ਲੱਖ ਲੋਕ ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚੋਂ ਇਕ ਲੱਖ, 46 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 71 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਜਦਕਿ 1207 ਲੋਕਾਂ ਦੀ ਮੌਤ ਹੋਈ। ਬ੍ਰਾਜ਼ੀਲ 'ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ। ਬ੍ਰਾਜ਼ੀਲ 'ਚ ਵਾਇਰਸ ਦੇ ਮਾਮਲੇ 22 ਲੱਖ ਦਾ ਅੰਕੜਾ ਪਾਰ ਕਰ ਗਏ ਤੇ 82 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ