ਦੁਨੀਆਂ ਭਰ 'ਚ ਫੈਲੇ ਕੋਰੋਨਾ ਵਾਇਰਸ ਦੀ ਤਬਾਹੀ ਜਾਰੀ ਹੈ। ਦੁਨੀਆਂ 'ਚ ਹੁਣ ਤਕ 213 ਦੇਸ਼ ਕੋਰੋਨਾ ਵਾਇਰਸ ਦੀ ਲਪੇਟ 'ਚ ਹਨ। ਪਿਛਲੇ 24 ਘੰਟਿਆਂ 'ਚ 2 ਲੱਖ, 36 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 5,468 ਲੋਕਾਂ ਦੀ ਮੌਤ ਹੋ ਗਈ।


ਵਰਲਡੋਮੀਟਰ ਮੁਤਾਬਕ ਦੁਨੀਆਂ 'ਚ ਇਕ ਕਰੋੜ 41 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਡ ਹਨ ਜਦਕਿ ਮਰਨ ਵਾਲਿਆਂ ਦੀ ਸੰਖਿਆਂ ਪੰਜ ਲੱਖ 99 ਹਜ਼ਾਰ ਤੋਂ ਪਾਰ ਪਹੁੰਚ ਗਈ। ਹਾਲਾਂਕਿ ਠੀਕ ਹੋ ਰਹੇ ਮਰੀਜ਼ਾਂ ਦੀ ਸੰਖਿਆਂ ਵੀ ਤੇਜ਼ੀ ਨਾਲ ਵਧ ਰਹੀ ਹੈ ਤੇ ਹੁਣ ਤਕ 84 ਲੱਖ ਤੋਂ ਜ਼ਿਆਦਾ ਲੋਕ ਇਸ ਬਿਮਾਰੀ ਤੋਂ ਉੱਭਰ ਚੁੱਕੇ ਹਨ। ਦੁਨੀਆਂ ਭਰ 'ਚ ਅਜੇ ਵੀ 51 ਲੱਖ ਐਕਟਿਵ ਕੇਸ ਹਨ ਅਤੇ ਇਨ੍ਹਾਂ ਦਾ ਇਲਾਜ ਜਾਰੀ ਹੈ।


ਭਾਰੀ ਬਾਰਸ਼ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ


ਭਾਰਤ ਨੇ ਰੱਦ ਕੀਤਾ ਚੀਨ ਨਾਲ 471 ਕਰੋੜ ਰੁਪਏ ਦਾ ਕਰਾਰ


ਅਮਰੀਕਾ ਅਜੇ ਵੀ ਕੋਰੋਨਾ ਨਾਲ ਪ੍ਰਭਾਵਿਤ ਦੇਸ਼ਾਂ 'ਚੋਂ ਪਹਿਲੇ ਨੰਬਰ 'ਤੇ ਹੈ। ਇੱਥੇ ਹੁਣ ਤਕ 37.66 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ, ਜਦਕਿ ਇਕ ਲੱਖ 41 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 71 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਜਦਕਿ 859 ਲੋਕਾਂ ਦੀ ਮੌਤ ਹੋ ਗਈ। ਬ੍ਰਾਜ਼ੀਲ 'ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ।


ਪਾਕਿਸਤਾਨ ਨੇ ਕੀਤੀ ਗੋਲ਼ੀਬਾਰੀ ਦੀ ਉਲੰਘਣਾ, ਇਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ