(Source: ECI/ABP News)
ਕੋਰੋਨਾ ਦੀ ਦੂਜੀ ਲਹਿਰ ਹੋਰ ਵੀ ਖਤਰਨਾਕ, ਰੋਜ਼ਾਨਾ ਰਿਕਾਰਡ ਪੱਧਰ 'ਤੇ ਵਧ ਰਹੇ ਕੇਸ
ਦੁਨੀਆ ਭਰ 'ਚ ਹੁਣ ਤਕ ਕੁੱਲ ਚਾਰ ਕਰੋੜ, 78 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ ਤੇ 12 ਲੱਖ, 19 ਹਜ਼ਾਰ ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। V
![ਕੋਰੋਨਾ ਦੀ ਦੂਜੀ ਲਹਿਰ ਹੋਰ ਵੀ ਖਤਰਨਾਕ, ਰੋਜ਼ਾਨਾ ਰਿਕਾਰਡ ਪੱਧਰ 'ਤੇ ਵਧ ਰਹੇ ਕੇਸ Worldwide corona updates second phase corona more dangerous ਕੋਰੋਨਾ ਦੀ ਦੂਜੀ ਲਹਿਰ ਹੋਰ ਵੀ ਖਤਰਨਾਕ, ਰੋਜ਼ਾਨਾ ਰਿਕਾਰਡ ਪੱਧਰ 'ਤੇ ਵਧ ਰਹੇ ਕੇਸ](https://static.abplive.com/wp-content/uploads/sites/5/2020/11/04134642/corona.jpg?impolicy=abp_cdn&imwidth=1200&height=675)
ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦੇ ਕੇਸ ਮੁੜ ਤੋਂ ਲਗਾਤਾਰ ਵਧ ਰਹੇ ਹਨ। ਪਿਛਲੇ 24 ਘੰਟਿਆਂ 'ਚ ਚਾਰ ਲੱਖ, 83 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਹਨ ਤੇ 8,195 ਲੋਕਾਂ ਦੀ ਮੌਤ ਹੋ ਗਈ। ਪਿਛਲੇ ਇਕ ਦਿਨ 'ਚ ਸਭ ਤੋਂ ਜ਼ਿਆਦਾ ਕੋਰਨਾ ਮਾਮਲੇ ਅਮਰੀਕਾ 'ਚ ਸਾਹਮਣੇ ਆਏ ਹਨ।
ਵਰਲਡੋਮੀਟਰ ਮੁਤਾਬਕ ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ 'ਚੋਂ ਤਿੰਨ ਕਰੋੜ, 43 ਲੱਖ ਲੋਕ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ ਐਕਟਿਵ ਕੇਸ ਇਕ ਕਰੋੜ, 22 ਲੱਖ ਹੋ ਗਏ ਹਨ।
ਕੋਰੋਨਾ ਮਹਾਮਾਰੀ ਤੋਂ ਪ੍ਰਭਾਵਿਤ ਦੇਸ਼ਾਂ 'ਚ ਅਮਰੀਕਾ ਅਜੇ ਵੀ ਪਹਿਲੇ ਸਥਾਨ 'ਤੇ ਕਾਬਜ਼ ਹੈ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 93,977 ਮਰੀਜ਼ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦੂਜਾ ਨੰਬਰ ਭਾਰਤ ਦਾ ਹੈ ਜਿੱਥੇ ਹੁਣ ਤਕ ਕੁੱਲ 83 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ।
ਪੰਜਾਬ 'ਚ ਕੋਲੇ ਦੀ ਕਮੀ ਕਾਰਨ ਹਾਲਾਤ ਨਾਜ਼ੁਕ, ਅੱਜ ਤੋਂ ਲੱਗਣਗੇ ਪਾਵਰ ਕੱਟ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)