ਕੋਰੋਨਾ ਵਾਇਰਸ: 24 ਘੰਟਿਆਂ 'ਚ 2 ਲੱਖ 76 ਹਜ਼ਾਰ ਨਵੇਂ ਮਾਮਲੇ, ਚੀਨ 'ਚ ਮੁੜ ਤੋਂ ਕੋਰੋਨਾ ਦੀ ਦਸਤਕ
ਵਰਲਡੋਮੀਟਰ ਮੁਤਾਬਕ ਹੁਣ ਤਕ ਕੌਮਾਂਤਰੀ ਪੱਧਰ 'ਤੇ ਚਾਰ ਲੱਖ, 32 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 40 ਲੱਖ, 35 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।
ਚੰਡੀਗੜ੍ਹ: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਬਰਕਰਾਰ ਹੈ। ਪਿਛਲੇ 24 ਘੰਟਿਆਂ 'ਚ ਦੋ ਲੱਖ 76 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ।
ਵਰਲਡੋਮੀਟਰ ਮੁਤਾਬਕ ਹੁਣ ਤਕ ਕੌਮਾਂਤਰੀ ਪੱਧਰ 'ਤੇ ਚਾਰ ਲੱਖ, 32 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 40 ਲੱਖ, 35 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।
ਦੁਨੀਆਂ ਭਰ 'ਚ 8 ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਹਨ। ਇਨ੍ਹਾਂ 'ਚ ਅਮਰੀਕਾ, ਭਾਰਤ, ਬ੍ਰਾਜ਼ੀਲ, ਰੂਸ, ਸਪੇਨ, ਯੂਕੇ, ਇਟਲੀ ਸ਼ਾਮਲ ਹਨ। ਅੱਠ ਦੇਸ਼ ਅਜਿਹੇ ਹਨ ਜਿੱਥੇ ਇਕ ਲੱਖ ਤੋਂ ਜ਼ਿਆਦਾ ਕੋਰੋਨਾ ਪੌਜ਼ੇਟਿਵ ਮਾਮਲੇ ਹਨ।
ਇਸ ਤੋਂ ਇਲਾਵਾ ਅਮਰੀਕਾ 'ਚ ਮੌਤਾਂ ਦਾ ਅੰਕੜਾ 1.17 ਲੱਖ ਤੋਂ ਪਾਰ ਚਲਾ ਗਿਆ ਹੈ। ਭਾਰਤ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਿਖਰਲੇ ਚਾਰ ਦੇਸ਼ਾਂ 'ਚ ਸ਼ਾਮਲ ਹੋ ਗਿਆ ਹੈ। ਓਧਰ ਚੀਨ 'ਚ ਵੀ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਚੀਨ ਦੀ ਰਾਜਧਾਨੀ ਬੀਜਿੰਗ 'ਚ ਕੋਰੋਨਾ ਵਾਇਸ ਦੇ 57 ਨਵੇਂ ਮਾਮਲੇ ਦਰਜ ਕੀਤੇ ਗਏ ਹਨ।
- ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਦੇਸ਼ 'ਚ ਹਾਲਾਤ ਗੰਭੀਰ, ਪ੍ਰਧਾਨ ਮੰਤਰੀ ਨੇ ਕੀਤੀ ਸਮੀਖਿਆ ਬੈਠਕ
- ਸਾਬਕਾ ਪ੍ਰਧਾਨ ਮੰਤਰੀ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ
- ਸਾਵਧਾਨ! ਹਵਾ ਜ਼ਰੀਏ ਵੀ ਫੈਲ ਸਕਦਾ ਕੋਰੋਨਾ ਵਾਇਰਸ, ਖੋਜ 'ਚ ਵੱਡਾ ਖ਼ੁਲਾਸਾ
- ਕੋਰੋਨਾ ਵਾਇਰਸ: ਭਾਰਤ 'ਚ ਸਿਰਫ਼ ਦਸ ਦਿਨ 'ਚ ਤਿੰਨ ਲੱਖ ਹੋਏ ਕੋਰੋਨਾ ਮਰੀਜ਼, ਹਾਲਾਤ ਬੇਕਾਬੂ
- ਹੱਥ ਚੁੰਮ ਕੇ ਕੋਰੋਨਾ ਦਾ ਇਲਾਜ ਕਰਨ ਵਾਲਾ ਅਖੌਤੀ ਬਾਬਾ ਕੋਰੋਨਾ ਨਾਲ ਮਰਿਆ, ਕਈਆਂ ਨੂੰ ਲੈ ਡੁੱਬਿਆ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ