ਕੋਰੋਨਾ ਸੰਕਟ ਹੋਰ ਵਧਿਆ, 24 ਘੰਟਿਆਂ 'ਚ ਦੋ ਲੱਖ, 46 ਹਜ਼ਾਰ ਨਵੇਂ ਕੇਸ, 5000 ਤੋਂ ਵੱਧ ਮੌਤਾਂ
ਅਮਰੀਕਾ ਅਜੇ ਵੀ ਦੁਨੀਆਂ 'ਚ ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 47 ਲੱਖ 63 ਹਜ਼ਾਰ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਇਨ੍ਹਾਂ 'ਚੋਂ ਇਕ ਲੱਖ, 57 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ।
Coronavirus: ਦੁਨੀਆਂ ਭਰ 'ਚ ਕੋਰੋਨਾ ਮਹਾਮਾਰੀ ਦਾ ਸੰਕਟ ਵਧਦਾ ਜਾ ਰਿਹਾ ਹੈ। ਅਮਰੀਕਾ, ਬ੍ਰਾਜ਼ੀਲ ਅਤੇ ਭਾਰਤ ਵਰਗੇ ਦੇਸ਼ਾਂ 'ਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਲਗਾਤਾਰ ਵਧ ਰਹੀ ਹੈ। ਦੁਨੀਆਂ ਭਰ 'ਚ ਪਿਛਲੇ 24 ਘੰਟਿਆਂ 'ਚ ਦੋ ਲੱਖ 46 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਜਦਕਿ 5,365 ਲੋਕਾਂ ਦੀ ਮੌਤ ਹੋ ਗਈ।
ਹੁਣ ਤਕ ਇਕ ਕਰੋੜ 80 ਲੱਖ ਤੋਂ ਜ਼ਿਆਦਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ ਛੇ ਲੱਖ, 87 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ ਇਕ ਕਰੋੜ 13 ਲੱਖ ਤੋਂ ਪਾਰ ਪਹੁੰਚ ਗਿਆ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਅਜੇ ਵੀ 60 ਲੱਖ ਐਕਟਿਵ ਕੇਸ ਹਨ।
ਸਰਕਾਰੀ ਕਰਮਚਾਰੀਆਂ ਲਈ ਵੱਡਾ ਐਲਾਨ, ਇਹ ਕੱਪੜੇ ਪਹਿਨ ਕੇ ਆਏ ਤਾਂ ਹੋਵੇਗੀ ਸਖ਼ਤ ਕਾਰਵਾਈ
ਅਮਰੀਕਾ ਅਜੇ ਵੀ ਦੁਨੀਆਂ 'ਚ ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 47 ਲੱਖ 63 ਹਜ਼ਾਰ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਇਨ੍ਹਾਂ 'ਚੋਂ ਇਕ ਲੱਖ, 57 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਨਵਜੋਤ ਸਿੱਧੂ ਕਿਸ ਨੂੰ ਵਖ਼ਤ ਪਾਉਣ ਲਈ ਤਿਆਰ, ਜ਼ਰਾ ਤੁਸੀਂ ਵੀ ਦੇਖੋ ਇਹ ਵੀਡੀਓ
ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 58 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਜਦਕਿ 1,102 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਬ੍ਰਾਜ਼ੀਲ 'ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ। ਬ੍ਰਾਜ਼ੀਲ 'ਚ ਵਾਇਰਸ ਦੇ 42 ਹਜ਼ਾਰ ਮਾਮਲੇ 24 ਘੰਟਿਆਂ 'ਚ ਆਏ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ