ਕੋਰੋਨਾ ਵਾਇਰਸ ਦਾ ਨਵਾਂ ਰਿਕਾਰਡ, ਦੋ ਕਰੋੜ ਤੋਂ ਪਾਰ ਕੁੱਲ ਮਾਮਲੇ, ਮੌਤਾਂ 'ਚ ਵੀ ਇਜ਼ਾਫਾ
24 ਘੰਟਿਆਂ 'ਚ ਦੁਨੀਆਂ ਦੇ ਵੱਖ-ਵੱਖ ਮੁਲਕਾਂ 'ਚ ਦੋ ਲੱਖ 12 ਹਜ਼ਾਰ ਨਵੇਂ ਕੇਸ ਆਏ ਜਦਕਿ 4,555 ਲੋਕਾਂ ਦੀ ਮੌਤ ਹੋਈ। ਹੁਣ ਤਕ ਦੋ ਕਰੋੜ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 07,33,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਹੀ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਇਕ ਕਰੋੜ 28 ਲੱਖ ਦੇ ਪਾਰ ਪਹੁੰਚ ਗਿਆ ਹੈ।

Corona virus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਦੋ ਕਰੋੜ ਤੋਂ ਪਾਰ ਹੋ ਗਈ ਹੈ। ਇਨ੍ਹਾਂ 'ਚੋਂ 50 ਲੱਖ ਮਰੀਜ਼ ਪਿਛਲੇ 20 ਦਿਨਾਂ 'ਚ ਸਾਹਮਣੇ ਆਏ ਹਨ। ਅਮਰੀਕਾ, ਬ੍ਰਾਜ਼ੀਲ ਤੇ ਭਾਰਤ 'ਚ ਦੁਨੀਆਂ ਦੇ 52 ਫੀਸਦ ਮਰੀਜ਼ ਹਨ। ਜਦਕਿ ਬਾਰੀ ਦੇਸ਼ਾਂ 'ਚ ਸਿਰਫ 48 ਫੀਸਦ ਮਰੀਜ਼ ਹਨ।
ਬੀਤੇ 24 ਘੰਟਿਆਂ 'ਚ ਦੁਨੀਆਂ ਦੇ ਵੱਖ-ਵੱਖ ਮੁਲਕਾਂ 'ਚ ਦੋ ਲੱਖ 12 ਹਜ਼ਾਰ ਨਵੇਂ ਕੇਸ ਆਏ ਜਦਕਿ 4,555 ਲੋਕਾਂ ਦੀ ਮੌਤ ਹੋਈ। ਹੁਣ ਤਕ ਦੋ ਕਰੋੜ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 07,33,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਹੀ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਇਕ ਕਰੋੜ 28 ਲੱਖ ਦੇ ਪਾਰ ਪਹੁੰਚ ਗਿਆ ਹੈ। ਦੁਨੀਆਂ ਭਰ 'ਚ ਅਜੇ ਵੀ 63,88,000 ਤੋਂ ਜ਼ਿਆਦਾ ਐਕਟਿਵ ਕੇਸ ਹਨ।
ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਅਮਰੀਕਾ 'ਚ ਹੁਣ ਤਕ 52 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਜਦਕਿ ਇਕ ਲੱਖ, 65 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 47,000 ਤੋਂ ਜ਼ਿਆਦਾ ਨਵੇਂ ਕੇਸ ਆਏ ਤੇ 525 ਲੋਕਾਂ ਦੀ ਮੌਤ ਹੋਈ ਹੈ। ਬ੍ਰਾਜ਼ੀਲ 'ਚ 24 ਘੰਟਿਆਂ 'ਚ 22,000 ਨਵੇਂ ਮਾਮਲੇ ਦਰਜ ਕੀਤੇ ਗਏ ਹਨ।
ਮੋਦੀ ਨੂੰ ਮਿਲੇਗਾ ਅਤਿ ਸੁਰੱਖਿਅਤ ਜਹਾਜ਼, ਦੁਸ਼ਮਨ ਦੀ ਪਹੁੰਚ ਤੋਂ ਰਹੇਗਾ ਦੂਰ, ਜਾਣੋ ਕੀਮਤ ਤੇ ਕੀ ਹਨ ਖੂਬੀਆਂ?
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ
















