(Source: ECI/ABP News)
Sri Lanka 'ਚ ਬਦਤਰ ਹਾਲਾਤ, ਅਰਥਿਕ ਸੰਕਟ ਵਿਚਾਲੇ ਪੂਰੀ ਕੈਬਨਿਟ ਨੇ ਦਿੱਤਾ ਅਸਤੀਫਾ
ਹੁਣ ਤੱਕ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਦੇ ਕੈਬਨਿਟ ਮੰਤਰੀਆਂ ਨੇ ਐਤਵਾਰ ਦੇਰ ਰਾਤ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਦਿੱਤਾ।
![Sri Lanka 'ਚ ਬਦਤਰ ਹਾਲਾਤ, ਅਰਥਿਕ ਸੰਕਟ ਵਿਚਾਲੇ ਪੂਰੀ ਕੈਬਨਿਟ ਨੇ ਦਿੱਤਾ ਅਸਤੀਫਾ Worse situation in Sri Lanka, Mass cabinet resignations amid economic crisis Sri Lanka 'ਚ ਬਦਤਰ ਹਾਲਾਤ, ਅਰਥਿਕ ਸੰਕਟ ਵਿਚਾਲੇ ਪੂਰੀ ਕੈਬਨਿਟ ਨੇ ਦਿੱਤਾ ਅਸਤੀਫਾ](https://feeds.abplive.com/onecms/images/uploaded-images/2022/04/04/64ba8d3af26a548eb9ee09276e206c1b_original.jpg?impolicy=abp_cdn&imwidth=1200&height=675)
Sri Lanka Emergency: ਹੁਣ ਤੱਕ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਦੇ ਕੈਬਨਿਟ ਮੰਤਰੀਆਂ ਨੇ ਐਤਵਾਰ ਦੇਰ ਰਾਤ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਦਿੱਤਾ। ਦੇਸ਼ ਦੇ ਸਿੱਖਿਆ ਮੰਤਰੀ ਅਤੇ ਸਦਨ ਦੇ ਨੇਤਾ ਦਿਨੇਸ਼ ਗੁਣਾਵਰਧਨੇ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਨੇ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ (Mahinda Rajapaksa) ਨੂੰ ਆਪਣੇ ਅਸਤੀਫੇ ਸੌਂਪ ਦਿੱਤੇ ਹਨ। ਉਨ੍ਹਾਂ ਸਮੂਹਿਕ ਅਸਤੀਫ਼ੇ ਦਾ ਕੋਈ ਕਾਰਨ ਨਹੀਂ ਦੱਸਿਆ।
ਹਾਲਾਂਕਿ, ਰਾਜਨੀਤਿਕ ਮਾਹਰਾਂ ਨੇ ਕਿਹਾ ਕਿ ਵਿਦੇਸ਼ੀ ਮੁਦਰਾ ਭੰਡਾਰ ਦੀ ਕਮੀ ਦੇ ਕਾਰਨ ਪੈਦਾ ਹੋਏ ਆਰਥਿਕ ਸੰਕਟ ਨੂੰ ਸਰਕਾਰ ਦੇ ਕਥਿਤ "ਗਲਤ ਪ੍ਰਬੰਧਨ" ਲਈ ਮੰਤਰੀ ਭਾਰੀ ਜਨਤਕ ਦਬਾਅ ਹੇਠ ਸਨ। ਕਰਫਿਊ ਦੇ ਬਾਵਜੂਦ ਸ਼ਾਮ ਨੂੰ ਵੱਡੇ ਪੱਧਰ 'ਤੇ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ।
1 ਅਪ੍ਰੈਲ ਤੋਂ ਐਮਰਜੈਂਸੀ ਲਾਗੂ
ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਸ਼ੁੱਕਰਵਾਰ ਦੇਰ ਰਾਤ ਇੱਕ ਵਿਸ਼ੇਸ਼ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਸ਼੍ਰੀਲੰਕਾ ਵਿੱਚ 1 ਅਪ੍ਰੈਲ ਤੋਂ ਤੁਰੰਤ ਪ੍ਰਭਾਵ ਨਾਲ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ। ਸਰਕਾਰ ਨੇ ਸ਼ਨੀਵਾਰ ਸ਼ਾਮ 6 ਵਜੇ ਤੋਂ ਸੋਮਵਾਰ (4 ਅਪ੍ਰੈਲ) ਦੀ ਸਵੇਰ 6 ਵਜੇ ਤੱਕ 36 ਘੰਟੇ ਦਾ ਕਰਫਿਊ ਵੀ ਲਗਾਇਆ। ਇਸ ਦੌਰਾਨ, ਸ਼੍ਰੀਲੰਕਾ ਸਰਕਾਰ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਜਿਵੇਂ ਕਿ ਵਟਸਐਪ, ਟਵਿੱਟਰ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਲਗਾਈ ਗਈ ਪਾਬੰਦੀ ਹਟਾ ਦਿੱਤੀ ਹੈ। ਦੇਸ਼ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਤੋਂ ਪਹਿਲਾਂ, ਦੇਸ਼ ਵਿਆਪੀ ਜਨਤਕ ਐਮਰਜੈਂਸੀ ਅਤੇ 36 ਘੰਟੇ ਦੇ ਕਰਫਿਊ ਦੀ ਘੋਸ਼ਣਾ ਦੇ ਨਾਲ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ।
ਪਾਬੰਦੀ ਹਟਾਉਣ ਦੇ ਸਬੰਧ ਵਿੱਚ ਇੱਕ ਅਧਿਕਾਰੀ ਨੇ ਦੱਸਿਆ ਕਿ ਫੇਸਬੁੱਕ, ਟਵਿੱਟਰ, ਯੂਟਿਊਬ, ਇੰਸਟਾਗ੍ਰਾਮ, ਟਾਕਟਾਕ, ਸਨੈਪਚੈਟ, ਵਟਸਐਪ, ਵਾਈਬਰ, ਟੈਲੀਗ੍ਰਾਮ ਅਤੇ ਫੇਸਬੁੱਕ ਮੈਸੇਂਜਰ ਦੀਆਂ ਸੇਵਾਵਾਂ 15 ਘੰਟਿਆਂ ਬਾਅਦ ਬਹਾਲ ਕਰ ਦਿੱਤੀਆਂ ਗਈਆਂ ਹਨ। ਇਹ ਸੇਵਾਵਾਂ ਪੂਰੀ ਤਰ੍ਹਾਂ ਜਾਂ ਅੰਸ਼ਕ ਰੂਪ ਵਿੱਚ ਬਲੌਕ ਕੀਤੀਆਂ ਗਈਆਂ ਸਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)