Pakistan News: ਸਾਊਦੀ ਅਰਬ ਦੇ ਸ਼ਹਿਰਾਂ ਵਿੱਚ ਪਾਕਿਸਤਾਨੀ ਭਿਖਾਰੀ ਇੰਨੇ ਵੱਧ ਗਏ ਹਨ ਕਿ ਸਰਕਾਰ ਨੂੰ ਕਾਰਵਾਈ ਕਰਨੀ ਪਈ। ਹਾਲ ਹੀ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਭਿਖਾਰੀਆਂ ਨੂੰ ਦੇਸ਼ 'ਚੋਂ ਬਾਹਰ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਾਕਿਸਤਾਨ ਸਰਕਾਰ ਵੀ ਗੰਭੀਰ ਹੋ ਗਈ ਹੈ। 


ਹੁਣ ਪਾਕਿਸਤਾਨ ਸਰਕਾਰ ਨੇ ਨਵੇਂ ਨਿਯਮ ਲਾਗੂ ਕਰਦੇ ਹੋਏ ਕਿਹਾ ਹੈ ਕਿ ਸਾਊਦੀ ਅਰਬ ਜਾਣ ਵਾਲੇ ਲੋਕਾਂ ਨੂੰ ਲਿਖਤੀ ਰੂਪ ਵਿੱਚ ਦੇਣਾ ਹੋਵੇਗਾ ਕਿ ਉਹ ਉੱਥੇ ਭੀਖ ਨਹੀਂ ਮੰਗਣਗੇ। ਸਾਊਦੀ ਅਰਬ ਦੇ ਪਵਿੱਤਰ ਸ਼ਹਿਰਾਂ 'ਚ ਉਮਰਾਹ ਯਾਤਰਾ ਦੌਰਾਨ ਵੱਡੀ ਗਿਣਤੀ 'ਚ ਪਾਕਿਸਤਾਨੀ ਭੀਖ ਮੰਗਦੇ ਪਾਏ ਗਏ।



ਸਾਊਦੀ ਅਰਬ ਨੇ ਪਾਕਿਸਤਾਨ ਨੂੰ ਸਖ਼ਤ ਲਹਿਜੇ 'ਚ ਕਿਹਾ ਸੀ ਕਿ ਵੱਡੀ ਗਿਣਤੀ 'ਚ ਪਾਕਿਸਤਾਨੀ ਉਮਰਾਹ ਤੇ ਹੱਜ ਵੀਜ਼ੇ 'ਤੇ ਸਾਊਦੀ ਅਰਬ ਜਾਂਦੇ ਹਨ ਤੇ ਉਥੇ ਭੀਖ ਮੰਗਦੇ ਹਨ। ਅਜਿਹੇ 'ਚ ਇਨ੍ਹਾਂ ਲੋਕਾਂ 'ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ, ਨਹੀਂ ਤਾਂ ਸਾਊਦੀ ਅਰਬ ਪ੍ਰਸ਼ਾਸਨ ਨੂੰ ਸਖਤ ਰੁਖ਼ ਅਖ਼ਤਿਆਰ ਕਰਨਾ ਪਵੇਗਾ। 


ਸਾਊਦੀ ਅਰਬ ਨੇ ਇਸਲਾਮਾਬਾਦ ਦੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਨੂੰ ਸੂਚਿਤ ਕੀਤਾ ਸੀ ਕਿ ਸਾਊਦੀ ਅਰਬ ਜਾਣ ਵਾਲੇ ਲੋਕਾਂ 'ਤੇ ਖਾਸ ਧਿਆਨ ਰੱਖਿਆ ਜਾਵੇ। ਸਾਊਦੀ ਅਰਬ ਨੇ ਦੱਸਿਆ ਸੀ ਕਿ ਘੱਟੋ-ਘੱਟ 4300 ਭਿਖਾਰੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ ਤੇ ਉਨ੍ਹਾਂ ਨੂੰ ਭਜਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। 



ਪਾਕਿਸਤਾਨੀ ਮੀਡੀਆ ਮੁਤਾਬਕ, ਹੁਣ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੇ ਯਾਤਰੀਆਂ ਲਈ ਕਈ ਨਵੇਂ ਨਿਯਮ ਲਾਗੂ ਕੀਤੇ ਹਨ। ਇੱਕ ਨਿਯਮ ਇਹ ਹੈ ਕਿ ਸਾਊਦੀ ਅਰਬ ਦੀ ਯਾਤਰਾ ਕਰਨ ਤੋਂ ਪਹਿਲਾਂ ਲੋਕਾਂ ਨੂੰ ਹਲਫਨਾਮਾ ਦੇਣਾ ਹੋਵੇਗਾ। ਉਨ੍ਹਾਂ ਨੂੰ ਸਹੁੰ ਚੁਕਾਈ ਜਾਵੇਗੀ ਕਿ ਉਹ ਉਥੇ ਭੀਖ ਨਹੀਂ ਮੰਗਣਗੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।