News
News
ਟੀਵੀabp shortsABP ਸ਼ੌਰਟਸਵੀਡੀਓ
X

ਅੱਤਵਾਦੀਆਂ ਨੇ ਕੀਤਾ ਜਲਾਲਾਬਾਦ ਦੇ ਰਵੇਲ ਸਿੰਘ ਦਾ ਕਤਲ

Share:
ਨਾਂਗਰਹਰ: ਅੱਤਵਾਦੀਆਂ ਨੇ ਇੱਕ ਸਿੱਖ ਨੂੰ ਉਸ ਦੇ ਘਰ ਤੋਂ ਅਗਵਾ ਕਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਖਬਰ ਪਾਕਿਸਤਾਨ ਸਰਹੱਦ ਨੇੜੇ ਅਫਗਾਨਿਸਤਾਨ ਦੇ ਨਾਂਗਰਹਰ ਸੂਬੇ 'ਚ ਵਾਪਰੀ ਹੈ। ਇੱਥੇ ਅੱਤਵਾਦੀਆਂ ਨੇ ਇਸ ਸਿੱਖ ਨੂੰ ਸਵੇਰ ਵੇਲੇ ਘਰ ਤੋਂ ਅਗਵਾ ਕੀਤਾ ਸੀ। ਬਾਅਦ 'ਚ ਇਸ ਦਾ ਖਾਲਿਸ ਫਾਮਿਲ ਇਅਲਾਕੇ 'ਚ ਲਿਜਾ ਕੇ ਕਤਲ ਕੀਤਾ ਗਿਆ। ਇੱਕ ਬੇਗੁਨਾਹ ਸਿੱਖ ਤੇ ਕਤਲ ਤੋਂ ਬਾਅਦ ਲੋਕਾਂ 'ਚ ਭਾਰੀ ਰੋਸ ਹੈ ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਰਵੇਲ ਸਿੰਘ ਜਲਾਲਾਬਾਦ ਦਾ ਰਹਿਣ ਵਾਲਾ ਸੀ। ਸਵੇਰ ਵੇਲੇ ਉਸ ਦੇ ਘਰ ਫੌਜੀ ਵਰਦੀ ਵਾਲੇ ਅੱਤਵਾਦੀ ਪਹੁੰਚੇ। ਇਹਨਾਂ ਰਵੇਲ ਸਿੰਘ ਨੂੰ ਅਗਵਾ ਕਰ ਲਿਆ। ਇਸ ਤੋਂ ਬਾਅਦ ਇਹਨਾਂ ਅੱਤਵਾਦੀਆਂ ਨੇ ਖ਼ਾਲਿਸ ਫ਼ਾਮਿਲ ਇਲਾਕੇ ਵਿੱਚ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਕਤਲ ਤੋਂ ਬਾਅਦ ਘੱਟਗਿਣਤੀ ਸਿੱਖਾਂ ਨੇ ਮ੍ਰਿਤਕ ਦੀ ਲਾਸ਼ ਜਲਾਲਾਬਾਦ ਦੇ ਗਵਰਨਰ ਦੇ ਘਰ ਬਾਹਰ ਰੱਖ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਇਸ ਕਤਲ ਦਾ ਇਲਜ਼ਾਮ ਪ੍ਰਸ਼ਾਸਨ ਦੀ ਅਣਗਹਿਲੀ ਨੂੰ ਦੱਸਿਆ ਹੈ। ਇਸ ਦੌਰਾਨ ਉਪ ਰਾਜਪਾਲ ਮੁਹੰਮਦ ਹਨੀਫ਼ ਗੜਦੀਵਾਲ ਨੇ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ ਕਰ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਮੁਤਾਬਕ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਰਵੇਲ ਸਿੰਘ ਦਾ ਆਪਣੇ ਗੁਆਂਢੀਆਂ ਨਾਲ ਝਗੜਾ ਹੋਇਆ ਸੀ। ਇਸ ਤੋਂ ਬਾਅਦ ਗੁਆਂਢੀ ਕੁੱਝ ਬੰਦੂਕਧਾਰੀਆਂ ਨਾਲ ਆਏ ਤੇ ਰਵੇਲ ਸਿੰਘ ਨੂੰ ਘਰੋਂ ਚੁੱਕ ਕੇ ਲੈ ਗਏ। ਇਸ ਤੋਂ ਬਾਅਦ ਉਨ੍ਹਾਂ ਉਸ ਦਾ ਕਤਲ ਕਰ ਦਿੱਤਾ।
Published at : 03 Oct 2016 10:26 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !