ਨਵੀਂ ਦਿੱਲੀ: ਭਾਰਤ ਮੌਸਮ ਵਿਭਾਗ (IMD) ਨੇ ਇੱਕ ਬੁਲੇਟਿਨ ਵਿੱਚ ਕਿਹਾ ਕਿ ਐਤਵਾਰ ਨੂੰ ਉੱਤਰਾਖੰਡ, ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼ ਵਿੱਚ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਤੂਫਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਉਪ-ਹਿਮਾਲਿਆਈ ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ ਤੇ ਮੇਘਾਲਿਆ ਵਿੱਚ, ਐਤਵਾਰ ਨੂੰ ਦੂਰ ਦੁਰਾਡੇ ਇਲਾਕਿਆਂ ਵਿੱਚ ਬਾਰਸ਼ ਹੋ ਸਕਦੀ ਹੈ।


ਮੌਸਮ ਵਿਭਾਗ ਨੇ ਕਿਹਾ ਕਿ ਸੋਮਵਾਰ, ਮੰਗਲਵਾਰ ਤੇ ਬੁੱਧਵਾਰ ਨੂੰ ਦਿੱਲੀ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਉੱਤਰ ਤੇ ਪੱਛਮੀ ਭਾਰਤ ਵਿੱਚ ਰਾਜਸਥਾਨ ਦੇ ਇਲਾਕਿਆਂ ਵਿੱਚ ਬਹੁਤ ਭਾਰੀ ਬਾਰਸ਼ ਹੋਈ ਤੇ ਉੱਤਰ ਪ੍ਰਦੇਸ਼ ਦੇ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ ਤੇ ਕੁਝ ਥਾਵਾਂ 'ਤੇ ਗਰਜ ਦੇ ਨਾਲ ਹਲਕਾ ਮੀਂਹ ਵੀ ਪਿਆ। ਹਿਮਾਚਲ ਪ੍ਰਦੇਸ਼ ਵਿੱਚ ਤੂਫਾਨ ਦੇ ਲਈ ‘ਯੈਲੋ’ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੋਦੀ ਨੇ 'ਮਨ ਕੀ ਬਾਤ' 'ਚ ਸਿਖਾਇਆ ਪਾਕਿਸਤਾਨ ਨੂੰ ਸਬਕ

ਹਿਮਾਚਲ ਵਿੱਚ ਸਭ ਤੋਂ ਵੱਧ ਤਾਪਮਾਨ ਊਨਾ ਵਿੱਚ 34 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਜਦਕਿ ਸਭ ਤੋਂ ਘੱਟ ਲਾਹੌਲ-ਸਪੀਤੀ ਜ਼ਿਲ੍ਹੇ ਦੇ ਪ੍ਰਬੰਧਕੀ ਕੇਂਦਰ ਕੇਲੌਂਗ ਵਿੱਚ 13.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਦੀਆਂ ਚੇਤਾਵਨੀਆਂ ਵਿੱਚੋਂ 'ਯੈਲੋ' ਸਭ ਤੋਂ ਘੱਟ ਖ਼ਤਰਨਾਕ ਹੁੰਦਾ ਹੈ।

ਅਮਰੀਕਾ 'ਚ ਜਹਾਜ਼ ਕ੍ਰੈਸ਼, ਰਿਹਾਇਸ਼ੀ ਖੇਤਰ 'ਚ ਵਾਪਰਿਆ ਹਾਦਸਾ

ਇਹ ਅਗਲੇ ਕੁਝ ਦਿਨਾਂ ਵਿੱਚ ਮੌਸਮ ਦੇ ਖਰਾਬ ਹੋਣ ਦੀ ਸੰਭਾਵਨਾ ਨੂੰ ਸੰਕੇਤ ਕਰਦਾ ਹੈ। ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਈ। ਇਸ ਦੇ ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਰਾਜ ਦੇ ਕੁਝ ਥਾਵਾਂ 'ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ