ਅੰਮ੍ਰਿਤਸਰ: ਗੁਰਦੁਆਰਾ ਬਾਬਾ ਅਟਲ ਸਾਹਿਬ ਵਿਖੇ ਸਰੋਵਰ 'ਚ ਡੁੱਬਣ ਨਾਲ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਨਿਆ 'ਤੇ ਇਸ਼ਨਾਨ ਕਰਨ ਲਈ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ ਹੋਈਆਂ ਸੀ। ਇਸ ਦੌਰਾਨ ਅਚਾਨਕ ਇੱਕ ਨੌਜਵਾਨ ਸਰੋਵਰ 'ਚ ਡੁੱਬ ਗਿਆ।
ਸੇਵਾਦਾਰਾਂ ਵਲੋਂ ਰੌਲਾ ਪਾਉਣ 'ਤੇ ਦਮਕਲ ਕਰਮੀਆਂ ਨੇ ਉਸ ਨੂੰ ਕੱਢਣ ਦੀ ਕੋਸ਼ਿਸ਼ ਕੀਤੀ। 3 ਘੰਟੇ ਦੀ ਸਖਤ ਮੁਸ਼ੱਕਤ ਤੋਂ ਬਾਅਦ ਸਰੋਵਰ 'ਚੋਂ ਕੱਢ ਕੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਕਮੇਟੀ ਦੀ ਐਂਬੂਲੈਂਸ 'ਚ ਕੋਈ ਡਰਾਈਵਰ ਨਾ ਹੋਣ ਕਾਰਨ ਨੌਜਵਾਨ ਨੂੰ ਹਸਪਤਾਲ ਪਹੁੰਚਾਉਣ 'ਚ ਦੇਰੀ ਹੋਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ 'ਤੇ ਹੀ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ:
ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਐਂਬੂਲੈਂਸ 'ਚ ਡਰਾਈਵਰ ਨਾ ਹੋਣ ਕਾਰਨ ਹਸਪਤਾਲ ਪਹੁੰਚਣ 'ਚ ਦੇਰੀ
ਏਬੀਪੀ ਸਾਂਝਾ Updated at: 11 Mar 2020 09:05 AM (IST)