ਤਰਨ ਤਾਰਨ: ਇੱਥੇ ਦੇ ਪਿੰਡ ਭੱਗੂਪੁਰ ਦੀ ਨਵੀਂ ਬਣੀ ਪਾਈਪ ਫੈਕਟਰੀ ਨਜ਼ਦੀਕ ਮੋਟਰ ਸਾਈਕਲ ਸਵਾਰ ਵਿਅਕਤੀ ਦਾ ਕੁਝ ਕਾਰ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਪੱਟੀ ਮੋੜ ਤੋਂ ਹਰੀਕੇ ਨੂੰ ਜਾ ਰਿਹਾ ਸੀ। ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਪਿੱਛੋਂ ਆ ਰਹੀ ਚਿੱਟੇ ਰੰਗ ਦੀ ਸਵਿਫਟ ਕਾਰ ’ਚ ਸਵਾਰ ਵਿਅਕਤੀਆਂ ਨੇ ਉਕਤ ਮੋਟਰਸਾਈਕਲ ਸਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਐਸਪੀ ਕੁਲਜਿੰਦਰ ਸਿੰਘ ਤੇ ਐਸਐਚਓ ਹਰਪ੍ਰੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਪੱਟੀ ਭੇਜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਪ੍ਰਕਾਸ ਸਿੰਘ (30) ਪਿੰਡ ਸ਼ਾਹਬੁੱਕਰ ਤਹਿਸੀਲ ਜੀਰਾ ਜ਼ਿਲਾ ਫਿਰੋਜ਼ਪੁਰ ਵਜੋਂ ਹੋਈ ਹੈ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਤਰਨ ਤਾਰਨ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ
ਏਬੀਪੀ ਸਾਂਝਾ
Updated at:
21 Jul 2020 03:53 PM (IST)
ਪਿੰਡ ਭੱਗੂਪੁਰ ਦੀ ਨਵੀਂ ਬਣੀ ਪਾਈਪ ਫੈਕਟਰੀ ਨਜ਼ਦੀਕ ਮੋਟਰ ਸਾਈਕਲ ਸਵਾਰ ਵਿਅਕਤੀ ਦਾ ਕੁਝ ਕਾਰ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਪੱਟੀ ਮੋੜ ਤੋਂ ਹਰੀਕੇ ਨੂੰ ਜਾ ਰਿਹਾ ਸੀ।
- - - - - - - - - Advertisement - - - - - - - - -